ਚੋਣ ਕਮਿਸ਼ਨ ਨੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਦੀ ਪਾਲਣਾ ਤੱਕ ਰੱਦ ਕਰਨ ਦੇ ਦਿੱਤੇ ਨਿਰਦੇਸ਼
ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ।
By : Dr. Pardeep singh
Update: 2024-07-08 10:03 GMT
ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਾਂਗਰਸ ਅਤੇ ਭਾਜਪਾ ਨੇ ਵੀ ਭਾਨਾ ਦੀ ਪੈਰੋਲ ਰੱਦ ਕਰਨ ਲਈ ਕਮਿਸ਼ਨ ਕੋਲ ਸ਼ਿਕਾਇਤਾਂ ਦਾਇਰ ਕੀਤੀਆਂ ਸਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਸੂਚਿਤ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਤੇ ਪ੍ਰਾਪਤ ਸ਼ਿਕਾਇਤਾਂ ਦੇ ਮੱਦੇਨਜ਼ਰ ਜਲੰਧਰ ਪੱਛਮੀ ਜ਼ਿਮਨੀ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰ ਦਿੱਤੀ ਜਾਵੇ।