ਬਾਣੀ ਦਾ ਨਿਰਾਦਰ ਕਰਨ ਵਾਲਿਆਂ ਦਾ ਆਹ ਹਾਲ ਤਾਂ ਹੋਣਾ ਹੀ ਸੀ : ਸੀਐਮ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੇ ਪਿੰਡ ਬਡਰੁੱਖਾਂ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕਰਵਾਏ ਗਏ ਸੂਬਾ ਪੱਧਰੀ ਸ਼ਰਧਾਂਜਲੀ ਸਮਾਗਮ ਵਿਚ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

Update: 2024-06-29 14:36 GMT

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੇ ਪਿੰਡ ਬਡਰੁੱਖਾਂ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕਰਵਾਏ ਗਏ ਸੂਬਾ ਪੱਧਰੀ ਸ਼ਰਧਾਂਜਲੀ ਸਮਾਗਮ ਵਿਚ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਆਖਿਆ ਕਿ ਪੰਜਾਬ ਵਿਚੋਂ ਹੁਣ ਅਕਾਲੀ ਦਲ ਦਾ ਭੋਗ ਪੈ ਚੁੱਕਿਆ ਏ।

ਪਿੰਡ ਬਡਰੁੱਖਾਂ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮ ਵਿਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ 25 ਸਾਲ ਰਾਜ ਦੀ ਗੱਲ ਕਰਨ ਵਾਲਿਆਂ ਦਾ ਹਾਲ ਦੇਖੋ, ਇਕ ਦੂਜੇ ਖ਼ਿਲਾਫ਼ ਬੋਲਣ ਵਿਚ ਲੱਗੇ ਹੋਏ ਨੇ। ਉਨ੍ਹਾਂ ਇਹ ਵੀ ਆਖਿਆ ਕਿ ਅਕਾਲੀ ਦਲ ਦਾ ਇਹ ਹਾਲ ਹੋਣਾ ਸੀ ਕਿਉਂਕਿ ਉਨ੍ਹਾਂ ਨੇ ਗੁਰੂ ਦੀ ਬਾਣੀ ਦਾ ਨਿਰਾਦਰ ਕੀਤਾ ਏ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਜਿੱਥੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਤਾਰੀਫ਼ ਕੀਤੀ, ਉਥੇ ਹੀ ਅਕਾਲੀਆਂ ’ਤੇ ਜਮ ਕੇ ਤਿੱਖੇ ਨਿਸ਼ਾਨੇ ਵੀ ਸਾਧੇ। ਉਨ੍ਹਾਂ ਆਖਿਆ ਕਿ ਮਹਾਰਾਜਾ ਰਣਜੀਤ ਸਿੰਘ ਕੋਈ ਗ਼ਲਤੀ ਹੋਣ ’ਤੇ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਏ ਸੀ ਅਤੇ ਸਜ਼ਾ ਮੰਨੀ ਸੀ ਪਰ ਅਕਾਲੀ ਦਲ ਵਾਲੇ ਅਕਾਲ ਤਖ਼ਤ ਨੂੰ ਆਪਣੇ ਘਰੇ ਹੀ ਬੁਲਾ ਲੈਂਦੇ ਨੇ।

ਦੱਸ ਦਈਏ ਕਿ ਇਸ ਸਮਾਗਮ ਵਿਚ ਸੀਐਮ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਪਾਰਟੀ ਦੇ ਹੋਰ ਕਈ ਵਿਧਾਇਕ ਮੌਜੂਦ ਸਨ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਪੁੱਜੇ ਹੋਏ ਸੀ।

Tags:    

Similar News