ਦੋ ਬੱਚੀਆਂ ਦੇ ਪਿਓ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਅੰਮ੍ਰਿਤਸਰ ਦੇ ਘਨਪੁਰ ਇਲਾਕੇ ਦੇ ਵਿਚ ਨਿਹੰਗਾਂ ਦੇ ਡੇਰੇ ’ਤੇ ਰਹਿਣ ਵਾਲੇ ਇਕ ਪ੍ਰਵਾਸੀ ਨੌਜਵਾਨ ਮੁੰਨਾ ਲਾਲ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਕੋਲ ਦੋ ਛੋਟੀਆਂ ਛੋਟੀਆਂ ਬੱਚੀਆਂ ਹਨ ਤੇ ਉਹ ਕਾਫ਼ੀ ਸਮੇਂ ਤੋਂ ਨਿਹੰਗਾਂ ਦੇ ਡੇਰੇ ’ਤੇ ਰਹਿ ਰਿਹਾ ਸੀ।

Update: 2024-08-28 13:33 GMT

ਅੰਮ੍ਰਿਤਸਰ : ਅੰਮ੍ਰਿਤਸਰ ਦੇ ਘਨਪੁਰ ਇਲਾਕੇ ਦੇ ਵਿਚ ਨਿਹੰਗਾਂ ਦੇ ਡੇਰੇ ’ਤੇ ਰਹਿਣ ਵਾਲੇ ਇਕ ਪ੍ਰਵਾਸੀ ਨੌਜਵਾਨ ਮੁੰਨਾ ਲਾਲ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਕੋਲ ਦੋ ਛੋਟੀਆਂ ਛੋਟੀਆਂ ਬੱਚੀਆਂ ਹਨ ਤੇ ਉਹ ਕਾਫ਼ੀ ਸਮੇਂ ਤੋਂ ਨਿਹੰਗਾਂ ਦੇ ਡੇਰੇ ’ਤੇ ਰਹਿ ਰਿਹਾ ਸੀ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ।

ਇਸ ਮੌਕੇ ਪੀੜਿਤ ਪਰਿਵਾਰ ਤੇ ਇਲਾਕੇ ਦੇ ਲੋਕਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੁੰਨਾ ਲਾਲ ਤੇ ਉਸ ਦੀ ਪਤਨੀ ਦੇ ਉਸ ਦੀਆਂ ਦੋ ਬੱਚੀਆਂ ਕਾਫੀ ਸਮੇਂ ਤੋਂ ਇੱਥੇ ਰਹਿ ਰਹੇ ਹਨ। ਉਹਨਾਂ ਦੱਸਿਆ ਕਿ ਮੁੰਨਾ ਲਾਲ ਦੀ ਪਤਨੀ ਇੱਕ ਬੱਬੂ ਨਾਂ ਦੀ ਔਰਤ ਦੇ ਘਰ ਕੰਮ ਕਰਦੀ ਸੀ ਜੋ ਉਸ ਨੂੰ 5000 ਮਹੀਨਾ ਦਿੰਦੀ ਸੀ ਤੇ ਉਸ ਨਾਲ ਕੁੱਟਮਾਰ ਵੀ ਕਰਦੀ ਸੀ। ਪਿਛਲੇ ਦਿਨੀ ਉਸ ਨੇ ਮੁੰਨਾ ਲਾਲ ਦੀ ਪਤਨੀ ’ਤੇ ਚੋਰੀ ਦਾ ਇਲਜ਼ਾਮ ਲਗਾਇਆ। ਜਿਸ ਦੇ ਚਲਦੇ ਮੁੰਨਾ ਲਾਲ ਨੂੰ ਉਸਨੇ ਆਪਣੇ ਘਰ ਬੁਲਾਇਆ ਤੇ ਉਸ ਨਾਲ ਵੀ ਬੁਰੀ ਤਰ੍ਹਾਂ ਕੁੱਟਮਰ ਕੀਤੀ ਸੀ ਤੇ ਉਸ ਨੂੰ ਪੁਲਿਸ ਕੋਲ ਫੜਵਾ ਦਿੱਤਾ ਸੀ। ਇਹ ਵੀ ਕਿਹਾ ਜਾ ਰਿਹਾ ਏ ਕਿ ਪੁਲਿਸ ਵੱਲੋਂ ਵੀ ਉਸ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਤੋਂ ਬਾਅਦ ਉਸ ਨੇ ਆਪਣੇ ਆਪ ਨੂੰ ਅਪਮਾਨਿਤ ਮਹਿਸੂਸ ਕਰਦੇ ਹੋਏ ਕੱਲ੍ਹ ਦੇਰ ਰਾਤ ਆਪਣੇ ਘਰ ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਦੱਸਿਆ ਜਾ ਰਿਹਾ ਹੈ ਕਿ ਮੁੰਨਾ ਲਾਲ ਨੇ ਇੱਕ ਸੁਸਾਈਡ ਨੋਟ ਵੀ ਲਿਖਿਆ ਹੈ, ਜਿਸ ਵਿੱਚ ਉਸ ਔਰਤ ਦਾ ਨਾਂ ਲਿਖਿਆ ਗਿਆ ਹੈ ਜੋ ਪੁਲਿਸ ਅਧਿਕਾਰੀਆਂ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਇਸ ਮੌਕੇ ਇਲਾਕੇ ਦੇ ਲੋਕਾਂ ਤੇ ਪੀੜਿਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ ਤੇ ਬੱਬੂ ਨਾਮ ਦੀ ਔਰਤ ’ਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਡੇ ਕੋਲ ਸ਼ਿਕਾਇਤ ਆਈ ਸੀ ਕਿ ਮੁੰਨਾ ਲਾਲ ਦੇ ਪ੍ਰਵਾਸੀ ਨੌਜਵਾਨ ਨੇ ਆਪਣੇ ਘਰ ਵਿੱਚ ਸੁਸਾਈਡ ਕਰ ਲਿਆ ਹੈ। ਉਸ ’ਤੇ ਚੋਰੀ ਦਾ ਇਲਜ਼ਾਮ ਲਗਾਇਆ ਗਿਆ ਸੀ, ਜਿਸਦੇ ਚਲਦੇ ਉਸ ਨੇ ਆਪਣੇ ਆਪ ਨੂੰ ਅਪਮਾਨਿਤ ਮਹਿਸੂਸ ਕਰਦੇ ਹੋਏ ਸੁਸਾਈਡ ਕਰ ਲਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਦੋ ਬੱਚੀਆਂ ਦੇ ਪਿਓ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

Tags:    

Similar News