ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਲਈ ਔਰੇਂਜ ਅਲਰਟ ਕੀਤਾ ਜਾਰੀ, ਜਾਣੋ ਕਿੱਥੇ-ਕਿੱਥੇ ਪਵੇਗਾ ਭਾਰੀ ਮੀਂਹ

ਮੌਸਮ ਵਿਭਾਗ ਨੇ ਪੰਜਾਬ ਦੇ ਮੋਹਾਲੀ, ਕਪੂਰਥਲਾ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ 'ਚ ਸਵੇਰੇ 11 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ।

Update: 2024-07-23 04:54 GMT

ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਲਈ ਔਰੇਂਜ ਅਲਰਟ ਕੀਤਾ ਜਾਰੀ, ਜਾਣੋ ਕਿੱਥੇ-ਕਿੱਥੇ ਪਵੇਗਾ ਭਾਰੀ ਮੀਂਹ

 ਮੌਸਮ ਵਿਭਾਗ ਨੇ ਪੰਜਾਬ ਦੇ ਮੋਹਾਲੀ, ਕਪੂਰਥਲਾ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ 'ਚ ਸਵੇਰੇ 11 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੇ ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦਕਿ ਆਸਪਾਸ ਦੇ ਇਲਾਕਿਆਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਲਗਾਤਾਰ ਅਲਰਟ ਦੇ ਬਾਵਜੂਦ ਇਸ ਸੀਜ਼ਨ 'ਚ ਮਾਨਸੂਨ ਕਮਜ਼ੋਰ ਰਿਹਾ ਹੈ।

ਸੂਬੇ ਵਿੱਚ ਜੂਨ ਤੋਂ ਹੁਣ ਤੱਕ 43 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਨੇ ਅੱਜ ਯਾਨੀ ਮੰਗਲਵਾਰ ਨੂੰ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਲਈ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ, ਮੋਹਾਲੀ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਹੈ।

ਮੰਗਲਵਾਰ ਨੂੰ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਸੀ। ਪੰਜਾਬ 'ਚ ਬੁੱਧਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਪਰ ਇਹ ਅਲਰਟ ਸਿਰਫ਼ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੀ ਰਹੇਗਾ, ਜਦੋਂਕਿ ਬਾਕੀ ਪੰਜਾਬ ਵਿੱਚ ਕਿਤੇ-ਕਿਤੇ ਬਾਰਿਸ਼ ਹੋਵੇਗੀ।

ਜਿੱਥੇ ਪਿਛਲੇ ਸਾਲ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਸੀ, ਉੱਥੇ ਹੀ ਇਸ ਸਾਲ ਸੁਸਤ ਮਾਨਸੂਨ ਨੇ ਚਿੰਤਾ ਵਧਾ ਦਿੱਤੀ ਹੈ। 1 ਜੂਨ ਤੋਂ ਹੁਣ ਤੱਕ ਪੰਜਾਬ ਵਿੱਚ 43 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਦੇ ਸਿਰਫ਼ ਚਾਰ ਜ਼ਿਲ੍ਹਿਆਂ ਪਠਾਨਕੋਟ, ਤਰਨਤਾਰਨ, ਸੰਗਰੂਰ ਅਤੇ ਮਾਨਸਾ ਵਿੱਚ ਆਮ ਮੀਂਹ ਪਿਆ ਹੈ।

6 ਜ਼ਿਲ੍ਹਿਆਂ ਫਤਿਹਗੜ੍ਹ ਸਾਹਿਬ ਵਿੱਚ 80 ਫੀਸਦੀ ਘੱਟ, ਬਠਿੰਡਾ ਵਿੱਚ 71 ਫੀਸਦੀ, ਫ਼ਿਰੋਜ਼ਪੁਰ ਵਿੱਚ 64 ਫੀਸਦੀ, ਐਸ.ਬੀ.ਐਸ.ਨਗਰ ਵਿੱਚ 61 ਫੀਸਦੀ, ਰੂਪਨਗਰ ਵਿੱਚ 61 ਫੀਸਦੀ ਅਤੇ ਐਸਏਐਸ ਨਗਰ ਵਿੱਚ 71 ਫੀਸਦੀ ਘੱਟ ਮੀਂਹ ਪਿਆ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ 30 ਤੋਂ 59 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।

Tags:    

Similar News