ਇਟਲੀ ਗਏ ਤਿੰਨ ਭੈਣਾਂ ਦੇ ਇਕਲੌਤੇ ਭਰਾ ਨੇ ਤੋੜਿਆ ਦਮ

ਅੰਮ੍ਰਿਤਸਰ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਰਹਿਣ ਵਾਲੇ ਨੌਜਵਾਨ ਸੁਖਜਿੰਦਰ ਸਿੰਘ ਦੀ ਇਟਲੀ ਵਿਚ ਅਚਾਨਕ ਮੌਤ ਹੋ ਗਈ। ਸੁਖਜਿੰਦਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਜੋ ਕਰੀਬ 5 ਸਾਲ ਪਹਿਲਾਂ ਘਰ ਦੀ ਮਾਲੀ ਹਾਲਤ ਸੁਧਾਰਨ ਦਾ ਸੁਪਨਾ ਲੈ ਕੇ ਵਿਦੇਸ਼ ਗਿਆ ਸੀ ਪਰ ਜਿਵੇਂ ਹੀ ਉਸ ਦੀ ਮੌਤ ਦੀ ਖ਼ਬਰ ਪਿੰਡ ਪੁੱਜੀ ਤਾਂ ਮਾਪਿਆਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।;

Update: 2024-11-20 11:54 GMT

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਰਹਿਣ ਵਾਲੇ ਨੌਜਵਾਨ ਸੁਖਜਿੰਦਰ ਸਿੰਘ ਦੀ ਇਟਲੀ ਵਿਚ ਅਚਾਨਕ ਮੌਤ ਹੋ ਗਈ। ਸੁਖਜਿੰਦਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਜੋ ਕਰੀਬ 5 ਸਾਲ ਪਹਿਲਾਂ ਘਰ ਦੀ ਮਾਲੀ ਹਾਲਤ ਸੁਧਾਰਨ ਦਾ ਸੁਪਨਾ ਲੈ ਕੇ ਵਿਦੇਸ਼ ਗਿਆ ਸੀ ਪਰ ਜਿਵੇਂ ਹੀ ਉਸ ਦੀ ਮੌਤ ਦੀ ਖ਼ਬਰ ਪਿੰਡ ਪੁੱਜੀ ਤਾਂ ਮਾਪਿਆਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।

Full View

ਅੰਮ੍ਰਿਤਸਰ ਦੇ ਪਿੰਡ ਬੋਹਲੀਆਂ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਸੁਖਜਿੰਦਰ ਸਿੰਘ ਦੀ ਇਟਲੀ ਵਿਚ ਅਚਾਨਕ ਮੌਤ ਹੋ ਗਈ, ਜਿਸ ਤੋਂ ਬਾਅਦ ਜਿੱਥੇ ਮਾਪਿਆਂ ਅਤੇ ਭੈਣਾਂ ਦਾ ਰੋ ਰੋ ਕੇ ਬੁਰਾ ਹਾਲ ਐ, ਉਥੇ ਸਾਰੇ ਪਿੰਡ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਐ। ਸੁਖਜਿੰਦਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਬਹੁਤ ਸਾਰੇ ਸੁਪਨੇ ਲੈ ਕੇ ਵਿਦੇਸ਼ ਗਿਆ ਸੀ ਪਰ ਕਿਸੇ ਨੂੰ ਕੀ ਪਤਾ ਸੀ ਕਿ ਮੌਤ ਉਸ ਦੇ ਸਾਰੇ ਸੁਪਨਿਆਂ ਨੂੰ ਚਕਨਾਚੂਰ ਕਰ ਦੇਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਕੁਲਵੰਤ ਸਿੰਘ ਨੇ ਆਖਿਆ ਕਿ ਉਨ੍ਹਾਂ ਕਰਜ਼ਾ ਚੁੱਕ ਕੇ ਆਪਣੇ ਇਕਲੌਤੇ ਪੁੱਤ ਨੂੰ ਇਟਲੀ ਭੇਜਿਆ ਸੀ ਪਰ ਉਥੇ ਉਸ ਦੀ ਦਿਲ ਦਾ ਦੌਰਾ ਪੈਣ ਦੇ ਨਾਲ ਮੌਤ ਹੋ ਗਈ।

ਇਸੇ ਤਰ੍ਹਾਂ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਸਵਿੰਦਰ ਸਿੰਘ ਨੇ ਆਖਿਆ ਕਿ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਕਿ ਸੁਖਜਿੰਦਰ ਸਿੰਘ ਦੀ ਮੌਤ ਹਾਰਟ ਅਟੈਕ ਨਾਲ ਹੋਈ ਜਾਂ ਕਿਸੇ ਹੋਰ ਕਾਰਨ ਕਰਕੇ। ਉਨ੍ਹਾਂ ਮੰਗ ਕੀਤੀ ਕਿ ਸੁਖਜਿੰਦਰ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਵਿਚ ਪਰਿਵਾਰ ਦੀ ਮਦਦ ਕੀਤੀ ਜਾਵੇ।

ਫਿਲਹਾਲ ਪਰਿਵਾਰ ਵੱਲੋਂ ਸਰਕਾਰ ਅੱਗੇ ਇਹੀ ਗੁਹਾਰ ਲਗਾਈ ਜਾ ਰਹੀ ਐ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਮੰਗਵਾਈ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਆਪਣੇ ਹੱਥੀਂ ਅੰਤਿਮ ਸਸਕਾਰ ਕਰ ਸਕਣ।

Tags:    

Similar News