ਦੋ ਭੈਣਾਂ ਦੇ ਇਕਲੌਤੇ ਭਰਾ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਮਾਛੀਵਾੜਾ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਹਸਪਤਾਲ ਦੇ ਅੰਦਰ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਨੌਜਵਾਨ ਇਸੇ ਹਸਪਤਾਲ ਵਿਚ ਨੌਕਰੀ ਕਰਦਾ ਸੀ। ਉਸ ਨੇ ਮਰਨ ਤੋਂ ਪਹਿਲਾਂ ਇਕ ਚਿੱਠੀ ਵੀ ਲਿਖੀ, ਜਿਸ ਵਿਚ ਉਸ ਨੇ ਲਿਖਿਆ ਕਿ ਉਹ ਆਪਣੀ ਜ਼ਿੰਦਗੀ ਤੋਂ ਬਹੁਤ ਤੰਗ ਸੀ, ਜਿਸ ਕਰਕੇ ਉਹ ਇਹ ਕਦਮ ਉਠਾ ਰਿਹਾ ਏ।

Update: 2024-10-11 13:22 GMT

ਮਾਛੀਵਾੜਾ ਸਾਹਿਬ : ਮਾਛੀਵਾੜਾ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਹਸਪਤਾਲ ਦੇ ਅੰਦਰ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਨੌਜਵਾਨ ਇਸੇ ਹਸਪਤਾਲ ਵਿਚ ਨੌਕਰੀ ਕਰਦਾ ਸੀ। ਉਸ ਨੇ ਮਰਨ ਤੋਂ ਪਹਿਲਾਂ ਇਕ ਚਿੱਠੀ ਵੀ ਲਿਖੀ, ਜਿਸ ਵਿਚ ਉਸ ਨੇ ਲਿਖਿਆ ਕਿ ਉਹ ਆਪਣੀ ਜ਼ਿੰਦਗੀ ਤੋਂ ਬਹੁਤ ਤੰਗ ਸੀ, ਜਿਸ ਕਰਕੇ ਉਹ ਇਹ ਕਦਮ ਉਠਾ ਰਿਹਾ ਏ।

ਮਾਛੀਵਾੜਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਨੌਕਰੀ ਕਰਦੇ ਨੌਜਵਾਨ ਜਸਪ੍ਰੀਤ ਸਿੰਘ ਨੇ ਹਸਪਤਾਲ ਦੇ ਅੰਦਰ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। 23 ਸਾਲਾਂ ਦਾ ਜਸਪ੍ਰੀਤ ਸਿੰਘ ਪਿੰਡ ਰਾਣਵਾਂ ਦਾ ਰਹਿਣ ਵਾਲਾ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਜਾਣਕਾਰੀ ਅਨੁਸਾਰ ਸਵੇਰੇ ਜਦੋਂ ਡਾਕਟਰ ਆਪਣੇ ਕਲੀਨਿਕ ਵਿਚ ਆਇਆ ਤਾਂ ਉਸ ਨੇ ਦੇਖਿਆ ਕਿ ਜਸਪ੍ਰੀਤ ਸਿੰਘ ਨੇ ਫਾਹਾ ਲਿਆ ਹੋਇਆ ਸੀ, ਜਦੋਂ ਉਸ ਨੂੰ ਹਸਪਤਾਲ ਲਿਜਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਰਨ ਤੋਂ ਪਹਿਲਾਂ ਉਸ ਨੇ ਇਕ ਚਿੱਠੀ ਲਿਖੀ, ਜਿਸ ਵਿਚ ਉਸ ਨੇ ਲਿਖਿਆ ਕਿਸੇ ਦਾ ਕੋਈ ਦੋਸ਼ ਨਹੀਂ, ਮੈਂ ਆਪਣੀ ਜ਼ਿੰਦਗੀ ਤੋਂ ਬਹੁਤ ਤੰਗ ਹਾਂ। ਆਖ਼ਰ ਵਿਚ ਉਸ ਨੇ ਲਿਖਿਆ ‘‘ਸੌਰੀ ਡੈਡੀ ਮੈਂ ਕਾਬਲ ਨਹੀਂ ਬਣ ਸਕਿਆ।’’

ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਮਾਛੀਵਾੜਾ ਸਾਹਿਬ ਥਾਣੇ ਦੇ ਮੁਖੀ ਪਵਿੱਤਰ ਸਿੰਘ ਨੇ ਆਖਿਆ ਕਿ ਨੌਜਵਾਨ ਦੀ ਚਿੱਠੀ ਮੁਤਾਬਕ ਉਸ ਨੇ ਖ਼ੁਦ ਹੀ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਐ, ਉਸ ਦੇ ਮੁਤਾਬਕ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਐ।

ਦੱਸ ਦਈਏ ਕਿ ਜਸਪ੍ਰੀਤ ਸਿੰਘ ਜੱਸ ਦੀ ਮੌਤ ’ਤੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਐ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ।

Tags:    

Similar News