ਡਿਪੋਰਟ ਹੋਏ ਲੋਕਾਂ ਨੂੰ ਲੈ ਕੇ ਅੰਮ੍ਰਿਤਸਰ ਪੁੱਜਾ ਜਹਾਜ਼!
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਲੋਕਾਂ ਨੂੰ ਲੈ ਕੇ ਅਮਰੀਕੀ ਹਵਾਈ ਫ਼ੌਜ ਦਾ ਜਹਾਜ਼ ਭਾਰਤ ਪਹੁੰਚ ਗਿਆ ਹੈ। ਜਾਣਕਾਰੀ ਅਨੁਸਾਰ ਜਹਾਜ਼ ਨੂੰ ਹਵਾਈ ਅੱਡੇ ’ਤੇ ਉਤਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਅਮਰੀਕਾ ਤੋਂ 205 ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚ ਰਿਹਾ ਹੈ,;
By : Makhan shah
Update: 2025-02-05 08:13 GMT
ਅੰਮ੍ਰਿਤਸਰ : ਅਮਰੀਕਾ ਤੋਂ ਡਿਪੋਰਟ ਕੀਤੇ ਗਏ ਲੋਕਾਂ ਨੂੰ ਲੈ ਕੇ ਅਮਰੀਕੀ ਹਵਾਈ ਫ਼ੌਜ ਦਾ ਜਹਾਜ਼ ਭਾਰਤ ਪਹੁੰਚ ਗਿਆ ਹੈ। ਜਾਣਕਾਰੀ ਅਨੁਸਾਰ ਜਹਾਜ਼ ਨੂੰ ਹਵਾਈ ਅੱਡੇ ’ਤੇ ਉਤਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਅਮਰੀਕਾ ਤੋਂ 205 ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚ ਰਿਹਾ ਹੈ, ਜਿਸ ਦੌਰਾਨ 104 ਭਾਰਤੀਆਂ ਦੀ ਲਿਸਟ ਜਾਰੀ ਕੀਤੀ ਗਈ ਐ, ਜਿਸ ਵਿਚ ਅਮਰੀਕਾ ਤੋਂ ਕੱਢੇ ਪੰਜਾਬੀਆਂ ਦੇ ਨਾਂ ਆਏ ਸਾਹਮਣੇ 30 ਲੋਕ ਪੰਜਾਬ ਦੇ, 2 ਚੰਡੀਗੜ੍ਹ ਦੇ, 33 ਹਰਿਆਣਾ ਦੇ, 33 ਗੁਜਰਾਤ ਦੇ, 3 ਮਹਾਰਾਸ਼ਟਰ ਦੇ ਅਤੇ 3 ਨੌਜਵਾਨ ਉਤਰ ਪ੍ਰਦੇਸ਼ ਦੇ ਰਹਿਣ ਵਾਲੇ ਦੱਸ ਜਾ ਰਹੇ ਨੇ।
ਜਾਣਕਾਰੀ ਅਨੁਸਾਰ ਜਹਾਜ਼ ਵਿਚੋਂ ਉਤਰਦੇ ਸਾਰ ਹੀ ਇਨ੍ਹਾਂ ਲੋਕਾਂ ਕੋਲੋਂ ਲੰਬੀ ਪੁੱਛ ਪੜਤਾਲ ਕੀਤੀ ਜਾਵੇਗੀ, ਜਿਸ ਦੇ ਚਲਦਿਆਂ ਵੱਖ ਵੱਖ ਏਜੰਸੀਆਂ ਦੇ ਵੱਡੇ ਅਧਿਕਾਰੀ ਹਵਾਈ ਅੱਡੇ ’ਤੇ ਪਹੁੰਚ ਚੁੱਕੇ ਹਨ।