ਪੁਲਿਸ ਨੇ ਅੱਗ ਲਾ ਕੇ ਸਾੜੀ 200 ਕਿਲੋ ਹੈਰੋਇਨ

ਅੱਜ ਵਿਸ਼ਵ ਭਰ ਵਿਚ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਏ, ਜਿਸ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਤੇ ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਵੱਲੋਂ ਖੰਨਾ ਪੇਪਰ ਮਿੱਲ ਵਿਖੇ ਭਾਰੀ ਮਾਤਰਾ...

Update: 2024-06-26 11:22 GMT

ਅੰਮ੍ਰਿਤਸਰ : ਅੱਜ ਵਿਸ਼ਵ ਭਰ ਵਿਚ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਏ, ਜਿਸ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਤੇ ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਵੱਲੋਂ ਖੰਨਾ ਪੇਪਰ ਮਿੱਲ ਵਿਖੇ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਨੂੰ ਅਗਨੀ ਭੇਂਟ ਕੀਤਾ ਗਿਆ। ਇਹ ਨਸ਼ਾ ਪੰਜਾਬ ਭਰ ਦੇ ਵੱਖ ਵੱਖ ਜ਼ਿਲਿ੍ਹਆਂ ਦੀ ਪੁਲਿਸ ਵੱਲੋਂ ਫੜਿਆ ਗਿਆ ਸੀ।

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਸਰਹੱਦੀ ਜ਼ਿਲਿ੍ਹਆਂ ਦੀ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਅੰਮ੍ਰਿਤਸਰ, ਤਰਨਤਾਰਨ, ਬਟਾਲਾ ਅਤੇ ਗੁਰਦਾਸਪੁਰ ਜ਼ਿਲਿ੍ਹਆਂ ਵਿਚ ਪਿਛਲੇ ਚਾਰ ਮਹੀਨੇ ਦੌਰਾਨ ਬਰਾਮਦ ਹੋਈ 200 ਕਿਲੋ ਹੈਰੋਇਨ, ਲੱਖਾਂ ਨਸ਼ੀਲੀਆਂ ਗੋਲੀਆਂ ਅਤੇ ਹੋਰ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਡੀਆਈਜੀ ਰਾਕੇਸ਼ ਕੌਸ਼ਲ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਆਖਿਆ ਕਿ ਪੁਲਿਸ ਵੱਲੋਂ ਵੱਖ ਵੱਖ ਜ਼ਿਲਿ੍ਹਆਂ ਵਿਚੋਂ ਬਰਾਮਦ ਕੀਤੇ ਗਏ ਨਸ਼ੇ ਨੂੰ ਇੱਥੇ ਅਗਨੀ ਭੇਂਟ ਕੀਤਾ ਗਿਆ ਏ। ਉਨ੍ਹਾਂ ਸਾਫ਼ ਸ਼ਬਦਾਂ ਵਿਚ ਆਖਿਆ ਕਿ ਪੰਜਾਬ ਸਰਕਾਰ ਨਸ਼ੇ ਦੇ ਖ਼ਿਲਾਫ਼ ਬਹੁਤ ਸਖ਼ਤੀ ਨਾਲ ਐਕਸ਼ਨ ਲੈ ਰਹੀ ਐ, ਜਿਸ ਦੇ ਚਲਦਿਆਂ ਪੁਲਿਸ ਵੱਲੋਂ ਭਾਰੀ ਮਾਤਰਾ ਵਿਚ ਨਸ਼ਾ ਬਰਾਮਦ ਕਰਕੇ ਨਸ਼ਟ ਕੀਤਾ ਜਾ ਰਿਹਾ ਏ।

ਦੱਸ ਦਈਏ ਕਿ ਪੁਲਿਸ ਵੱਲੋਂ ਨਸ਼ਾ ਬਰਾਮਦਗੀ ਦੇ ਨਾਲ ਨਾਲ ਡਰੱਗ ਤਸਕਰਾਂ ’ਤੇ ਕਾਫ਼ੀ ਸਖ਼ਤੀ ਵਰਤੀ ਜਾ ਰਹੀ ਐ, ਜਿਸ ਦੇ ਚਲਦਿਆਂ ਤਸਕਰਾਂ ਦੀ ਕਰੀਬ 30 ਕਰੋੜਡ ਰੁਪਏ ਦੇ ਜਾਇਦਾਦ ਵੀ ਕੁਰਕ ਕੀਤੀ ਜਾ ਚੁੱਕੀ ਐ।

Tags:    

Similar News