ਯੂਪੀ ਐਨਕਾਊਂਟਰ ’ਚ ਮਾਰੇ ਪੰਜਾਬੀ ਨੌਜਵਾਨਾਂ ਦੀ ਕਹਾਣੀ
ਸਰਹੱਦੀ ਕਸਬਾ ਕਲਾਨੌਰ ਦੀ ਭਿਖਾਰੀਵਾਲ ਦੀ ਪੁਲਿਸ ਚੌਕੀ 'ਤੇ ਗ੍ਰਨੇਡ ਹਮਲਾ ਕਰਨ ਵਾਲੇ ਤਿੰਨ ਦੋਸ਼ੀਆਂ ਦਾ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਪੁਲਿਸ ਮੁਕਾਬਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਮਕ ਅੱਤਵਾਦੀ ਸੰਗਠਨ ਦੇ ਮੈਂਬਰ ਸਨ ਜਿਸ ਨੂੰ ਵਿਦੇਸ਼ ਵਿੱਚ ਬੈਠਾ ਜਸਵਿੰਦਰ ਸਿੰਘ ਉਰਫ ਮੰਨੂ ਭਗਵਾਨ ਨਾਂ ਦਾ ਅੱਤਵਾਦੀ ਚਲਾ ਰਿਹਾ ਹੈ ਅਤੇ ਇਸ ਵੱਲੋਂ ਹੀ ਭਿਖਾਰੀਵਾਲ ਚੌਕੀ ਦੇ ਗਰਨੇਡ ਹਮਲੇ ਦੀ ਜਿੰਮੇਵਾਰੀ ਲਈ ਗਈ ਸੀ।
ਗੁਰਦਾਸਪੁਰ : ਸਰਹੱਦੀ ਕਸਬਾ ਕਲਾਨੌਰ ਦੀ ਭਿਖਾਰੀਵਾਲ ਦੀ ਪੁਲਿਸ ਚੌਕੀ 'ਤੇ ਬੀਤੀ 18 ਦਸੰਬਰ ਦੀ ਰਾਤ ਨੂੰ ਗ੍ਰਨੇਡ ਹਮਲਾ ਕਰਨ ਵਾਲੇ ਤਿੰਨ ਦੋਸ਼ੀਆਂ ਦਾ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਪੁਲਿਸ ਮੁਕਾਬਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਮਕ ਅੱਤਵਾਦੀ ਸੰਗਠਨ ਦੇ ਮੈਂਬਰ ਸਨ ਜਿਸ ਨੂੰ ਵਿਦੇਸ਼ ਵਿੱਚ ਬੈਠਾ ਜਸਵਿੰਦਰ ਸਿੰਘ ਉਰਫ ਮੰਨੂ ਭਗਵਾਨ ਨਾਂ ਦਾ ਅੱਤਵਾਦੀ ਚਲਾ ਰਿਹਾ ਹੈ ਅਤੇ ਇਸ ਵੱਲੋਂ ਹੀ ਭਿਖਾਰੀਵਾਲ ਚੌਕੀ ਦੇ ਗਰਨੇਡ ਹਮਲੇ ਦੀ ਜਿੰਮੇਵਾਰੀ ਲਈ ਗਈ ਸੀ।
ਮਾਰੇ ਗਏ ਤਿੰਨੋ ਨੌਜਵਾਨਾਂ ਦੀ ਪਹਿਚਾਨ ਜਸ਼ਨਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ ਉਮਰ ਕਰੀਬ 18 ਸਾਲ, ਵਾਸੀ ਪਿੰਡ ਨਿੱਕਾ ਸ਼ਹੂਰ, ਗੁਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਉਮਰ 25 ਸਾਲ ਵਾਸੀ ਕਲਾਨੌਰ ਅਤੇ ਵਰਿੰਦਰ ਸਿੰਘ ਉਰਫ਼ ਰਵੀ ਪੁੱਤਰ ਰਣਜੀਤ ਸਿੰਘ ਉਮਰ 23 ਸਾਲ, ਵਾਸੀ ਪਿੰਡ ਅਗਵਾਨ ਦੇ ਤੌਰ ਤੇ ਹੋਈ ਹੈ ਤੇ ਤਿੰਨੋਂ ਬਹੁਤ ਗਰੀਬ ਪਰਿਵਾਰ ਨਾਲ ਸਬੰਧਤ ਹਨ।
ਜਾਣਕਾਰੀ ਅਨੁਸਾਰ ਜਸਨਪ੍ਰੀਤ ਸਿੰਘ ਵਾਸੀ ਨਿੱਕਾ ਸ਼ਹੂਰ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਪਰਮਜੀਤ ਕੌਰ ਨੇ ਦੂਜਾ ਵਿਆਹ ਕਰ ਲਿਆ ਸੀ ਅਤੇ ਉਹ ਆਪਣੇ ਪੰਜ ਬੱਚਿਆਂ ਨਾਲ ਪਿੰਡ ਸ਼ਾਹੂਰ 'ਚ ਰਹਿ ਰਹੀ ਹੈ । ਜਸ਼ਨਪ੍ਰੀਤ ਦਾ ਵਿਆਹ 3 ਮਹੀਨੇ ਪਹਿਲਾਂ ਹੀ ਗੁਰਪ੍ਰੀਤ ਕੌਰ ਨਾਲ ਹੋਇਆ ਸੀ।ਗਰੀਬ ਪਰਿਵਾਰ ਤੋਂ ਹੋਣ ਕਾਰਨ ਜਸ਼ਨਪ੍ਰੀਤ ਦੇ ਪਰਿਵਾਰ ਦਾ ਹਰ ਮੈਂਬਰ ਮਿਹਨਤ ਮਜ਼ਦੂਰੀ ਕਰਦਾ ਹੈ। ਜਸ਼ਨਪ੍ਰੀਤ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਅਤੇ ਉਹ 8 ਦਿਨਾਂ ਤੋਂ ਘਰ ਨਹੀਂ ਪਰਤਿਆ ਸੀ.
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੋਸ਼ੀ ਜਸਨਪ੍ਰੀਤ ਸਿੰਘ ਦੀ ਮਾਤਾ ਅਤੇ ਪਤਨੀ ਡਾ. ਨੇ ਦੱਸਿਆ ਕਿ ਜਸਨਪ੍ਰੀਤ ਸਿੰਘ ਆਪਣੇ ਸਾਥੀ ਵਰਿੰਦਰ ਸਿੰਘ ਉਰਫ ਰਵੀ ਅਗਵਾਨ ਦੇ ਨਾਲ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਦੋਵੇਂ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਮਾਰ ਦਿੱਤੇ ਗਏ ਹਨ ਜਿਸਦੀ ਪਰਿਵਾਰ ਵਾਲਿਆਂ ਨੂੰ ਅੱਜ ਪੁਲਿਸ ਵੱਲੋਂ ਸੂਚਨਾ ਦਿੱਤੀ ਗਈ ਹੈ ਪਰ ਉਸ ਦੀ ਮਾਂ ਦਾ ਕਹਿਣਾ ਹੈ ਕਿ ਉਸ ਦਾ ਪੁੱਤਰ ਬੇਕਸੂਰ ਹੈ ਉਸਦਾ ਪੁੱਤਰ ਅਜਿਹਾ ਨਹੀਂ ਕਰ ਸਕਦਾ।
ਮ੍ਰਿਤਕ ਗੁਰਵਿੰਦਰ ਸਿੰਘ ਦਾ ਪਿਤਾ ਗੁਰਦੇਵ ਸਿੰਘ ਮਿਹਨਤ ਮਜ਼ਦੂਰੀ ਕਰਦਾ ਹੈ ਅਤੇ ਗੁਰਵਿੰਦਰ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ, ਜਿਸ ਨੇ 12 ਵੀਂ ਤੱਕ ਪੜ੍ਹਾਈ ਕੀਤੀ ਸੀ ਅਤੇ ਉਹ ਕੋਈ ਕੰਮ ਨਹੀਂ ਕਰ ਰਿਹਾ ਸੀ। ਉਸ 'ਤੇ ਪਹਿਲਾਂ ਵੀ ਮਾਮਲਾ ਦਰਜ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਉਸ ਦੇ ਦੋਸ਼ ਸੀ ਕਿ ਉਸ ਨੇ ਇਕ ਨੌਜਵਾਨ ਨੂੰ ਨਹਿਰ 'ਚ ਧੱਕਾ ਦੇ ਦਿੱਤਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਮੰਗਲਵਾ ਨੂੰ ਘਰੋਂ ਨਿਕਲਿਆ ਸੀ ਅਤੇ ਉਸ ਤੋਂ ਬਾਅਦ ਉਸ ਦਾ ਫੋਨ ਬੰਦ ਆ ਰਿਹਾ ਸੀ ਜਿਸ ਤੋਂ ਬਾਅਦ ਉਸ ਦੇ ਘਰ ਵਾਲਿਆਂ ਨਾਲ ਕੋਈ ਗੱਲ ਨਹੀਂ ਹੋਈ ਸੀ। ਘਰ ਵਾਲਿਆਂ ਨੂੰ ਸਵੇਰੇ ਪੁਲਸ ਤੋਂ ਪਤਾ ਲੱਗਾ ਕਿ ਉਸ ਦਾ ਬੇਟਾ ਬੇਕਸੂਰ ਹੈ।
ਮੁਲਜ਼ਮ ਵਰਿੰਦਰ ਸਿੰਘ ਉਰਫ ਰਵੀ ਪਿੰਡ ਅਗਵਾਨ ਦਾ ਰਹਿਣ ਵਾਲਾ ਹੈ, ਜੋ ਕਿ ਬਹੁਤ ਹੀ ਗਰੀਬ ਪਰਿਵਾਰ ਤੋਂ ਹੈ ਅਤੇ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਉਸ ਦੀ ਮਾਂ ਵੀ ਘਰ ਨੂੰ ਤਾਲਾ ਲਗਾ ਕੇ ਕਿਤੇ ਚਲੀ ਗਈ, ਦੱਸਿਆ ਜਾ ਰਿਹਾ ਹੈ ਕਿ ਵਰਿੰਦਰ ਸਿੰਘ ਉਰਫ਼ ਰਵੀ ਵਿਦੇਸ਼ 'ਚ ਰਹਿ ਰਹੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੈਂਬਰ ਜਸਵਿੰਦਰ ਸਿੰਘ ਬਾਗੀ ਉਰਫ਼ ਮੰਨੂ ਅਗਵਾਨ ਦੇ ਸੰਪਰਕ 'ਚ ਹੈ। ਫਿਲਹਾਲ ਰਵੀ ਦਾ ਪਰਿਵਾਰ ਮੀਡੀਆ ਦੇ ਸਾਹਮਣੇ ਨਹੀਂ ਆਇਆ।