ਜਲੰਧਰ ਵੈਸਟ ਚੋਣਾ ਦੌਰਾਨ ਪੋਲਿੰਗ ਬੂਥ 'ਤੇ ਹੋਇਆ ਹੰਗਾਮਾ ? ਵੋਟਿੰਗ ਬਾਰੇ ਵੱਡਾ ਅਪਡੇਟ

ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਵਰਕਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਕਰ ਦਿੱਤਾ ਨੇ ।

Update: 2024-07-10 04:18 GMT

ਪੰਜਾਬ 'ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਸਵੇਰੇ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋ ਚੁੱਕੀ ਹੈ । ਦੱਸਦਈਏ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਤੇ ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗੀ । ਇਸ ਦੌਰਾਨ ਵਿਰੋਧੀਆਂ ਵੱਲੋਂ ਭਾਜਪਾ ਉਮੀਦਵਾਰ ਦੇ ਪੋਲਿੰਗ ਬੂਥ ਦੇ ਬਾਹਰ ਹੰਗਾਮਾ ਕਰਨ ਦੇ ਦੋਸ਼ ਲਗਾਏ । ਉੱਥੇ ਹੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਵਰਕਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਕਰ ਦਿੱਤਾ ਹੈ ਅਤੇ ਉਨ੍ਹਾਂ ਸਵਾਲ ਖੜ੍ਹੇ ਕੀਤੇ ਕਿ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਖਤਮ ਹੋ ਗਈ ਨੇ ?

ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 'ਚ ਭਾਜਪਾ, 2017 'ਚ ਕਾਂਗਰਸ ਅਤੇ 2022 'ਚ 'ਆਪ' ਨੇ ਸੀਟ ਜਿੱਤੀ ਸੀ। ਜਲੰਧਰ ਵੈਸਟ ਦੀ ਜ਼ਿਮਨੀ ਚੋਣ ਲਈ ਮੁੱਖ ਚੋਣ ਉਮੀਦਵਾਰ ਭਾਜਪਾ ਵੱਲੋ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਨੇ ।

ਜ਼ਿਮਨੀ ਚੋਣ ਲਈ 15 ਉਮੀਦਵਾਰ ਮੈਦਾਨ ਵਿੱਚ ਹਨ ਜਦਕਿ ਇਸ ਹਲਕੇ ਚ ਕੁੱਲ 1.72 ਲੱਖ ਵੋਟਰ ਆਪਣੀ ਵੋਟਰਸ ਨੇ । ਦੱਸਦਈਏ ਕਿ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ । ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਇਸ ਹਲਕੇ ਦੀਆਂ ਜ਼ਿਮਨੀ ਚੋਣਾਂ ਜਿੱਤਣ ਲਈ ਪੂਰਾ ਯਤਨ ਕੀਤਾ ਜਾ ਰਿਹਾ ਉੱਥੇ ਹੀ ਇਸ ਚੋਣਾਂ ਤ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਵੀ ਲੈ ਗਿਆ, ਜਾਣਕਾਰੀ ਅਨੁਸਾਰ ( ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਤੂ, ਅਜੈ, ਵਰੁਣ ਕਲੇਰ, ਆਰਤੀ ਅਤੇ ਦੀਪਕ ਭਗਤ ) ਵੱਲੋਂ ਆਜ਼ਾਦ ਉਮੀਦਵਾਰ ਵੱਲੋਂ ਚੋਣ ਲੜੀ ਜਾ ਰਹੀ ਹੈ, ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਬਜੀਤ ਸਿੰਘ , ਬਸਪਾ ਵੱਲੋਂ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਪਾਲ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਵੱਲੋਂ ਇਸ ਹਲਕੇ 'ਚ ਚੋਣ ਲੜੀ ਜਾ ਰਹੀ ਹੈ ।

 

Tags:    

Similar News