School Holiday: 18 ਅਗਸਤ ਨੂੰ ਸਕੂਲਾਂ 'ਚ ਛੁੱਟੀ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਇਹ ਫ਼ੈਸਲਾ
ਵਿਦਿਆਰਥੀਆਂ ਦੀ ਸਹੂਲਤ ਅਤੇ ਸਕੂਲਾਂ ਦੇ ਕੰਮਕਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਫ਼ੈਸਲਾ
School Holiday Announced On August 18: ਸੋਮਵਾਰ 18 ਅਗਸਤ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਖੁਦ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪਰ ਇਹ ਵੀ ਦੱਸ ਦਈਏ ਕਿ ਛੱੁਟੀ ਸਿਰਫ ਚੰਡੀਗੜ੍ਹ ਦੇ ਸਕੂਲਾਂ ਨੂੰ ਹੀ ਮਿਲੇਗੀ। ਇਸ ਫ਼ੈਸਲੇ ਦੀ ਪਾਲਣਾ ਕਰਦਿਆਂ ਸਾਰੇ ਸਰਕਾਰੀ ਤੇ ਪ੍ਰਾਇਵੇਟ ਸਕੂਲਾਂ ਦਾ ਬੰਦ ਰਹਿਣਾ ਲਾਜ਼ਮੀ ਹੋਵੇਗਾ।
ਗਵਰਨਰ ਨੇ ਕਿਹਾ ਕਿ ਇਹ ਫ਼ੈਸਲਾ ਵਿਿਦਿਆਰਥੀਆਂ ਦੀ ਸਹੂਲਤ ਅਤੇ ਸਕੂਲਾਂ ਦੇ ਕੰਮਕਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਛੱੁਟੀ ਦੇ ਕਾਰਨ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਜਾਰੀ ਹੋਏ ਹੁਕਮਾਂ ਦੇ ਮੁਤਾਬਕ ਇਹ ਛੁੱਟੀ ਸ਼ਹਿਰ ਦੇ ਹਰ ਵਿਿਦਿਆਰਥੀ ਅਤੇ ਅਧਿਆਪਕ ਲਈ ਲਾਗੂ ਹੋਵੇਗੀ।
ਜਿਹੜੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਤ ਸਨ, ਉਹਨਾਂ ਨੂੰ ਅਗਲੀ ਤਰੀਖ ‘ਤੇ ਕਰਵਾਇਆ ਜਾਵੇਗਾ, ਜਿਸ ਬਾਰੇ ਵਿਦਿਆਰਥੀਆਂ ਨੂੰ ਵੱਖਰੇ ਤੌਰ ‘ਤੇ ਸੂਚਨਾ ਦਿੱਤੀ ਜਾਵੇਗੀ। ਪ੍ਰਸ਼ਾਸਨ ਦੀ ਇਸ ਘੋਸ਼ਣਾ ਨਾਲ ਲਗਭਗ ਸਾਰੇ ਇਲਾਕਿਆਂ ਵਿੱਚ ਸਕੂਲੀ ਗਤੀਵਿਧੀਆਂ ਇੱਕ ਦਿਨ ਲਈ ਰੁਕ ਜਾਣਗੀਆਂ, ਪਰ ਸਕੂਲ ਅਗਲੇ ਦਿਨ ਤੋਂ ਨਿਯਮਤ ਤੌਰ ‘ਤੇ ਖੁੱਲ ਜਾਣਗੇ।