ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਸੇਵਾ ਕਰਦੇ ਸਮੇਂ ਕੜਾਹੇ 'ਚ ਡਿੱਗਿਆ ਸੇਵਾਦਾਰ

ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵੱਲਾ ਵਿਖੇ ਦਾਖਲ ਕਰਵਾਇਆ ਗਿਆ ।

Update: 2024-08-03 12:04 GMT

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿੱਚ ਹਰ ਰੋਜ਼ ਔਸਤਨ ਇੱਕ ਲੱਖ ਲੋਕਾਂ ਲਈ ਲੰਗਰ ਤਿਆਰ ਹੁੰਦਾ ਹੈ। ਬਲਬੀਰ ਸਿੰਘ ਕਰੀਬ ਦਸ ਸਾਲਾਂ ਤੋਂ ਦਰਬਾਰ ਸਾਹਿਬ ਵਿਖੇ ਸੇਵਾ ਕਰਨ ਲਈ ਆ ਰਹੇ ਹਨ । ਰਾਤ ਕਰੀਬ ਸਾਢੇ 12 ਵਜੇ ਵੱਡੇ ਪੈਨ ਵਿੱਚ ਆਲੂ ਉਬਾਲੇ ਜਾ ਰਹੇ ਸਨ । ਆਲੂ ਉਬਾਲ ਰਹੇ ਬਲਬੀਰ ਸਿੰਘ ਦਾ ਅਚਾਨਕ ਪੈਰ ਫਿਸਲਣ ਕਾਰਨ ਕੜਾਹੀ ਵਿੱਚ ਡਿੱਗ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਉਸ ਦੇ ਸਰੀਰ ਦਾ 70 ਫੀਸਦੀ ਹਿੱਸਾ ਸੜ ਗਿਆ ਹੈ। ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ । ਇਸ ਮਾਮਲੇ ਬਾਰੇ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਸੇਵਾ ਕਰ ਰਹੇ ਸੇਵਾਦਾਰਾਂ ਨੇ ਦੱਸਿਆ ਕਿ ਆਲੂ ਉਬਾਲਣ ਸਮੇਂ ਕੜਾਹੀ 'ਤੇ ਝੱਗ ਆਉਣਈ ਸ਼ੁਰੂ ਹੋ ਜਾਂਦੀ ਹੈ, ਜਿਸ ਨੂੰ ਸਾਫ਼ ਕੀਤਾ ਜਾਂਦਾ ਹੈ । ਬਲਬੀਰ ਸਿੰਘ ਵੀ ਉਹੀ ਝੱਗ ਸਾਫ਼ ਕਰ ਰਿਹੇ ਸੀ । ਇਸ ਦੌਰਾਨ ਉਨ੍ਹਾਂ ਦਾ ਪੈਰ ਫਿਸਲ ਗਿਆ ਅਤੇ ਉਹ ਸਿੱਧਾ ਕੜਾਹੀ ਵਿਚ ਜਾ ਡਿੱਗੇ । ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵੱਲਾ ਵਿਖੇ ਦਾਖਲ ਕਰਵਾਇਆ ਗਿਆ । ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ 70 ਫੀਸਦੀ ਸਰੀਰ ਸੜ ਗਿਆ ਹੈ । ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ । ਡਾਕਟਰਾਂ ਦੀ ਟੀਮ ਵੱਲੋਂ ਜ਼ਖ਼ਮੀ ਸੇਵਾਦਾਰ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ।

Tags:    

Similar News