ਗੁਰਲਾਲ ਬਰਾੜ ਬਦਮਾਸ਼ ਦੇ ਨਾਮ ਤੇ 50 ਲੱਖ ਦੀ ਫਿਰੌਤੀ ਮੰਗਣ ਵਾਲੇ ਕਾਬੂ

ਸ੍ਰੀ ਮੁਕਤਸਰ ਸਾਹਿਬ, ਐਸ.ਆਈ ਰਵਿੰਦਰ ਕੌਰ ਇੰਚਾਰਜ ਟੈਕਨੀਕਲ ਸੈੱਲ ਅਤੇ ਐਸ.ਆਈ ਵਰੁਨ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਪਾਰਟੀ ਵੱਲੋਂ ਗੁਰਲਾਲ ਬਰਾੜ ਬਦਮਾਸ਼ ਦੇ ਨਾਮ ਤੇ ਬਿਜਨਸਮੈਨ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲੇ 02 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

Update: 2024-08-16 09:02 GMT

ਸ੍ਰੀ ਮੁਕਤਸਰ ਸਾਹਿਬ, : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ੍ਰੀ ਅਸ਼ਵਨੀ ਕਪੂਰ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਦੀਆਂ ਹਦਾਇਤਾਂ ਤਹਿਤ, ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਸ਼ਰਾਰਤੀ ਅੰਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ, ਇਸ ਦੌਰਾਨ ਸ੍ਰੀ ਮਨਮੀਤ ਸਿੰਘ ਢਿੱਲੋਂ, ਕਪਤਾਨ ਪੁਲਿਸ (ਡੀ) ਅਤੇ ਸ੍ਰੀ ਜਸਪਾਲ ਸਿੰਘ ਡੀ.ਐਸ.ਪੀ (ਡੀ) ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸ੍ਰੀ ਮੁਕਤਸਰ ਸਾਹਿਬ, ਐਸ.ਆਈ ਰਵਿੰਦਰ ਕੌਰ ਇੰਚਾਰਜ ਟੈਕਨੀਕਲ ਸੈੱਲ ਅਤੇ ਐਸ.ਆਈ ਵਰੁਨ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਪਾਰਟੀ ਵੱਲੋਂ ਗੁਰਲਾਲ ਬਰਾੜ ਬਦਮਾਸ਼ ਦੇ ਨਾਮ ਤੇ ਬਿਜਨਸਮੈਨ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲੇ 02 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਮੁਦਈ ਅਟਲ ਕੁਮਾਰ ਜੋ ਕੇ ਪੱਥਰ(ਸੰਗਮਰਮਰ) ਦਾ ਬਿਜ਼ਨੈਸ ਕਰਦਾ ਹੈ ਉਸ ਨੂੰ ਕਿਸੇ ਅਨਜਾਣ ਨੰਬਰ ਤੋਂ ਫੋਨ ਆਇਆ ਜਿਸ ਤੇ ਉਸ ਤੋਂ ਫਿਰੋਤੀ ਦੀ ਮੰਗ ਕੀਤੀ ਅਤੇ ਫਿਰੋਤੀ ਨਾ ਦੇਣ ਤੇ ਉਸ ਦੇ ਬੇਟੇ ਨੂੰ ਮਾਰ ਦੇਣ ਦੀ ਧਮਕੀ ਦਿੱਤੀ, ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 144 ਮਿਤੀ 14/08/2024 ਅ/ਧ 308(5),351 ਬੀ.ਐਨ.ਐਸ. ਬਰਖਿਲਾਫ ਨਾ-ਮਾਲੂਮ ਵਿਅਕਤੀਆ ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦਰਜ ਕਰ ਤਫਤੀਸ਼ ਸ਼ੁਰੂ ਕੀਤੀ ਗਈ,

ਦੌਰਾਨੇ ਤਫਤੀਸ਼ ਹਿਊਮਨ ਇੰਟੈਲੀਜਂਸ ਅਤੇ ਟੈਕਨੀਕਲ ਦੀ ਸਹਾਇਤਾ ਨਾਲ ਫਿਰੌਤੀ ਦੀ ਮੰਗ ਕਰਨ ਵਾਲੇ ਰਾਜਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੁੱਲਰ ਕਲੋਂਨੀ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦੇਵ ਸਿੰਘ ਪੁੱਤਰ ਮੇਜ਼ਰ ਸਿੰਘ ਵਾਸੀ ਭੁੱਲਰ ਕਲੋਂਨੀ ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਫਿਰੌਤੀ ਵਿੱਚ ਵਰਤੇ ਮੋਬਾਇਲ ਫੋਂਨ ਅਤੇ ਇੱਕ ਸਿਮ ਬ੍ਰਾਮਦ ਕਰ ਲਿਆ ਹੈ, ਜਿਨ੍ਹਾਂ ਨੂੰ ਉੱਕਤ ਮੁਕੱਦਮਾ ਵਿੱਚ ਨਾਮਜਦ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਨ੍ਹਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਵਨਾਂ ਹੈ। 

Tags:    

Similar News