ਦੋ ਕਿਲੋ 350 ਗ੍ਰਾਮ ਅਫੀਮ ਤੇ 20 ਹਜ਼ਾਰ ਡਰੱਗ ਮਨੀ ਸਮੇਤ ਦੋ ਕਾਬੂ

ਨਸ਼ੇ ਦੇ ਖਿਲਾਫ ਕਾਰਵਾਈ ਕਰਦਿਆਂ ਅੰਮ੍ਰਿਤਸਰ ਪੁਲਿਸ ਨੂੰ ਲਗਾਤਾਰ ਹੀ ਵੱਡੀਆਂ ਸਫਲਤਾਵਾਂ ਹੱਥ ਲੱਗ ਰਹੀਆਂ ਹਨ। ਜਿਸ ਦੇ ਚਲਦੇ ਅੰਮ੍ਰਿਤਸਰ ਥਾਣਾ ਛੇਹਰਟਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਦੋ ਆਰੋਪੀਆਂ ਨੂੰ ਦੋ ਕਿਲੋ 350 ਗ੍ਰਾਮ ਅਫੀਮ ਸਮੇਤ ਗ੍ਰਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ।;

Update: 2025-02-20 12:17 GMT

ਅੰਮ੍ਰਿਤਸਰ : ਨਸ਼ੇ ਦੇ ਖਿਲਾਫ ਕਾਰਵਾਈ ਕਰਦਿਆਂ ਅੰਮ੍ਰਿਤਸਰ ਪੁਲਿਸ ਨੂੰ ਲਗਾਤਾਰ ਹੀ ਵੱਡੀਆਂ ਸਫਲਤਾਵਾਂ ਹੱਥ ਲੱਗ ਰਹੀਆਂ ਹਨ। ਜਿਸ ਦੇ ਚਲਦੇ ਅੰਮ੍ਰਿਤਸਰ ਥਾਣਾ ਛੇਹਰਟਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਦੋ ਆਰੋਪੀਆਂ ਨੂੰ ਦੋ ਕਿਲੋ 350 ਗ੍ਰਾਮ ਅਫੀਮ ਸਮੇਤ ਗ੍ਰਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ।


Full View


ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਡੀਸੀਪੀ ਲਾ ਐਂਡ ਆਰਡਰ ਆਲਮ ਵਿਜੈ ਸਿੰਘ ਨੇ ਦੱਸਿਆ ਕਿ ਥਾਣਾ ਛੇਹਰਟਾ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਇੱਕ ਕਾਰ ਨੂੰ ਰੋਕਿਆ ਤੇ ਕਾਰ ਸਵਾਰ ਮਲਵਿੰਦਰ ਸਿੰਘ ਉਰਫ ਸੋਨੂ ਅਤੇ ਮਨਜਿੰਦਰ ਸਿੰਘ ਉਰਫ ਸੋਨੀ ਤੋਂ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਮਲਵਿੰਦਰ ਸਿੰਘ ਉਰਫ ਸੋਨੂ ਦੇ ਕੋਲੋਂ ਪੁਲਿਸ ਨੂੰ ਦੋ ਕਿਲੋ 300 ਗ੍ਰਾਮ ਅਫੀਮ ਅਤੇ 20 ਹਜ਼ਾਰ ਡਰੱਗ ਮਨੀ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

Tags:    

Similar News