ਅਮਰੀਕਾ ’ਚ ਦੋ ਨੌਜਵਾਨਾਂ ਨਾਲ ਵਰਤਿਆ ਭਾਣਾ, ਮ੍ਰਿਤਕ ਦੇਹਾਂ ਪੁੱਜੀਆਂ ਪੰਜਾਬ

ਅਮਰੀਕਾ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਪੰਜਾਬ ਦੇ ਦੋ ਨੌਜਵਾਨਾਂ ਦੀ ਸਵੀਮਿੰਗ ਪੂਲ ਵਿਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਆਪਣਾ ਕੰਮਕਾਰ ਖ਼ਤਮ ਕਰਕੇ ਸਵੀਮਿੰਗ ਪੂਲ ਵਿਚ ਨਹਾਉਣ ਲਈ ਗਏ ਸੀ, ਜਿੱਥੇ ਦੋਵਾਂ ਦੀ ਡੁੱਬਣ ਕਾਰਨ ਮੌਤ ਹੋ ਗਈ।

Update: 2024-09-01 13:32 GMT

ਅੰਮ੍ਰਿਤਸਰ : ਅਮਰੀਕਾ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਪੰਜਾਬ ਦੇ ਦੋ ਨੌਜਵਾਨਾਂ ਦੀ ਸਵੀਮਿੰਗ ਪੂਲ ਵਿਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਆਪਣਾ ਕੰਮਕਾਰ ਖ਼ਤਮ ਕਰਕੇ ਸਵੀਮਿੰਗ ਪੂਲ ਵਿਚ ਨਹਾਉਣ ਲਈ ਗਏ ਸੀ, ਜਿੱਥੇ ਦੋਵਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਬੀਤੀ ਰਾਤ ਦੋਵੇਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਪੰਜਾਬ ਪੁੱਜੀਆਂ। ਇਨ੍ਹਾਂ ਵਿਚੋਂ ਇਕ ਨੌਜਵਾਨ ਜਲੰਧਰ ਦਾ ਅਤੇ ਦੂਜਾ ਗੜ੍ਹਦੀਵਾਲਾ ਦਾ ਰਹਿਣ ਵਾਲਾ ਸੀ।

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਮੰਦਭਾਗਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਨਿੱਤ ਦਿਨ ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਨੇ। ਹੁਣ ਜਲੰਧਰ ਦੇ ਸਾਹਿਲ ਅਤੇ ਗੜ੍ਹਦੀਵਾਲਾ ਦੇ ਰਹਿਣ ਵਾਲੇ ਅਮਨਦੀਪ ਸਿੰਘ ਦੀ ਸਵੀਮਿੰਗ ਪੂਲ ਵਿਚ ਡੁੱਬਣ ਕਾਰਨ ਮੌਤ ਹੋ ਗਈ ਜੋ ਕੰਮ ਕਾਰ ਤੋਂ ਵਿਹਲੇ ਹੋ ਕੇ ਨਹਾਉਣ ਲਈ ਗਏ ਸੀ। ਅੱਜ ਇਨ੍ਹਾਂ ਦੋਵੇਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ’ਤੇ ਪੁੱਜੀਆਂ, ਜਿੱਥੇ ਦੋਵੇਂ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਮ੍ਰਿਤਕ ਦੇਹਾਂ ਲੈਣ ਲਈ ਪੁੱਜੇ ਹੋਏ ਸੀ।

ਗੜ੍ਹਦੀਵਾਲਾ ਦਾ ਰਹਿਣ ਵਾਲਾ ਅਮਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਪੰਜ ਸਾਲ ਪਹਿਲਾਂ ਅਮਰੀਕਾ ਦੇ ਫਲੋਰੀਡਾ ਵਿਖੇ ਗਿਆ ਸੀ। ਉਸ ਦਾ ਗ੍ਰੀਨ ਕਾਰਡ ਬਣ ਚੁੱਕਿਆ ਅਤੇ ਉਹ ਤਿੰਨ ਮਹੀਨਿਆਂ ਤੱਕ ਘਰ ਵਾਪਸ ਆਉਣ ਦੀ ਤਿਆਰੀ ਕਰ ਰਿਹਾ ਸੀ। ਅਮਨਦੀਪ ਦੇ ਪਿਤਾ ਵੀ ਪੰਜ ਮਹੀਨਿਆਂ ਤੋਂ ਸਾਊਦੀ ਅਰਬ ਵਿਚ ਨੇ। ਅਮਨਦੀਪ ਦਾ ਅੰਤਿਮ ਸਸਕਾਰ 2 ਸਤੰਬਰ ਨੂੰ ਕੀਤਾ ਜਾਵੇਗਾ।

Tags:    

Similar News