ਪੰਜਾਬ ਰਾਜਪਾਲ ਦੇ ਕਾਫਲੇ ਦੀ ਗੱਡੀ ਨਾਲ ਵਾਪਰਿਆ ਮੰਦਭਾਗਾ ਹਾਦਸਾ, 3 ਜਵਾਨ ਹੋਏ ਜ਼ਖਮੀ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਕਾਫਲੇ ਦੀ ਗੱਡੀ ਅੱਜ (ਬੁੱਧਵਾਰ) ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਤਿੰਨ ਜਵਾਨ ਜ਼ਖਮੀ ਹੋ ਗਏ ਹਨ।;

Update: 2024-07-24 16:01 GMT

ਚੰਡੀਗੜ੍ਹ : ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਦੌਰੇ 'ਤੇ ਗਏ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਕਾਫਲੇ ਦੀ ਗੱਡੀ ਅੱਜ (ਬੁੱਧਵਾਰ) ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਤਿੰਨ ਜਵਾਨ ਜ਼ਖਮੀ ਹੋ ਗਏ ਹਨ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ । ਇਹ ਹਾਦਸਾ ਸੁਰੱਖਿਆ ਮੁਲਾਜ਼ਮਾਂ ਦੀ ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ । ਤਿੰਨ ਜ਼ਖ਼ਮੀ ਜਵਾਨਾਂ ਵਿੱਚੋਂ ਦੋ ਸੀਆਰਪੀਐਫ ਦੇ ਜਵਾਨ ਹਨ ਜਦਕਿ ਇੱਕ ਚੰਡੀਗੜ੍ਹ ਪੁਲੀਸ ਦਾ ਕਾਂਸਟੇਬਲ ਹੈ । ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ 3 ਜ਼ਖਮੀਆਂ ਦਾ ਦਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ । ਇਸ ਹਾਦਸੇ ਵਿੱਚ ਰਾਜਪਾਲ ਪੂਰੀ ਤਰ੍ਹਾਂ ਸੁਰੱਖਿਅਤ ਹਨ।  ਇਹ ਹਾਦਸਾ ਅਟਾਰੀ ਬਾਘਾ ਸਰਹੱਦ ਨੂੰ ਜਾਂਦੇ ਰਾਹ 'ਤੇ ਘਰਿੰਡਾ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ ਬੁੱਧਵਾਰ ਦੁਪਹਿਰ ਕਰੀਬ 1:30 ਵਜੇ ਰਾਜਪਾਲ ਦੇ ਸੁਰੱਖਿਆ ਵਾਹਨ ਦਾ ਟਾਇਰ ਫਟਣ ਕਾਰਨ ਹਾਦਸਾ ਇਹ ਹਾਦਸਾ ਵਾਪਰਿਆ ਸੀ । ਇਸ ਵਿਚ ਸਵਾਰ ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਹਾਦਸੇ ਸਮੇਂ ਰਾਜਪਾਲ ਦਾ ਕਾਫਲਾ ਪਠਾਨਕੋਟ ਤੋਂ ਅੰਮ੍ਰਿਤਸਰ ਵੱਲ ਆ ਰਿਹਾ ਸੀ।

ਇਨ੍ਹਾਂ ਦਿਨਾਂ 'ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ । ਉਹ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਹੁੰਚ ਕੇ ਸਰਹੱਦੀ ਇਲਾਕਿਆਂ ਦਾ ਜਾਇਜ਼ਾ ਲੈ ਰਿਹਾ ਹੈ । ਪੰਜਾਬ ਦੇ ਰਾਜਪਾਲ ਨੇ ਇਨ੍ਹਾਂ ਖੇਤਰਾਂ ਵਿੱਚ ਨਸ਼ਿਆਂ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ । ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਕਹਿਣਾ ਹੈ ਪਾਕਿਸਤਾਨ ਦੇ ਨਾਲ ਲੱਗਦੇ ਪੰਜਾਬ ਦੇ 6 ਜ਼ਿਲ੍ਹਿਆਂ ਦੀ ਸੁਰੱਖਿਆ ਦਾ ਜਾਇਜ਼ਾ ਲੈਣਾ ਜ਼ਰੂਰੀ ਹੈ ਤਾਂ ਜੋ ਅਮਨ ਸ਼ਾਂਤੀ ਅਤੇ ਕਾਨੂੰਨੀ ਵਿਵਸਥਾ ਬਣੀ ਰਹੇ । ਉਨ੍ਹਾਂ ਵੱਲੋਂ ਸੁਰੱਖਿਆ ਏਜੰਸੀਆਂ ਵੀ ਪੂਰੀ ਚੌਕਸੀ ਨਾਲ ਕੰਮ ਕਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ । ਜਾਣਕਾਰੀ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਫੜੇ ਜਾ ਰਹੇ ਹਨ । 

Tags:    

Similar News