Union Budget 2024 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਖੇਤੀ ਸੈਕਟਰ ਲਈ ਇਹ ਵੱਡੇ ਐਲਾਨ
ਕੇਂਦਰੀ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਫੋਕਸ ਗਰੀਬਾਂ, ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ 'ਤੇ ਹੈ। ਖੇਤੀ ਦੀਆਂ ਵੱਧ ਝਾੜ ਦੇਣ ਵਾਲੀਆਂ ਅਤੇ ਜਲਵਾਯੂ ਅਨੁਕੂਲ ਕਿਸਮਾਂ ਜਾਰੀ ਕੀਤੀਆਂ ਜਾਣਗੀਆਂ।;
Union Budget 2024 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਖੇਤੀ ਸੈਕਟਰ ਲਈ ਇਹ ਵੱਡੇ ਐਲਾਨ
ਕੇਂਦਰੀ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਫੋਕਸ ਗਰੀਬਾਂ, ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ 'ਤੇ ਹੈ। ਖੇਤੀ ਦੀਆਂ ਵੱਧ ਝਾੜ ਦੇਣ ਵਾਲੀਆਂ ਅਤੇ ਜਲਵਾਯੂ ਅਨੁਕੂਲ ਕਿਸਮਾਂ ਜਾਰੀ ਕੀਤੀਆਂ ਜਾਣਗੀਆਂ। ਝਾੜ 'ਤੇ ਮੌਸਮ ਦਾ ਕੋਈ ਅਸਰ ਨਹੀਂ ਪਵੇਗਾ। ਬਾਗਬਾਨੀ ਫਸਲਾਂ ਦੀਆਂ 109 ਕਿਸਮਾਂ ਜਾਰੀ ਕੀਤੀਆਂ ਜਾਣਗੀਆਂ। ਸਰਕਾਰ ਖੇਤੀ ਰਿਸਰਚ ਲਈ ਪੈਸਾ ਦੇਵੇਗੀ। ਕਿਸਾਨਾਂ ਲਈ 1.52 ਲੱਖ ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਸੀਤਾਰਮਨ ਨੇ ਕਿਹਾ ਕਿ ਖੇਤੀਬਾੜੀ ਖੇਤਰ ਦਾ ਵਿਕਾਸ ਸਾਡੀ ਤਰਜੀਹ ਹੈ। 1 ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਲਈ ਉਤਸ਼ਾਹਿਤ ਕੀਤਾ ਜਾਵੇਗਾ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਯਾਨੀ ਮੰਗਲਵਾਰ ਨੂੰ ਨਰਿੰਦਰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰ ਰਹੀ ਹੈ। ਇਹ ਉਨ੍ਹਾਂ ਦਾ ਲਗਾਤਾਰ ਸੱਤਵਾਂ ਬਜਟ ਹੈ। ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੰਤਰਿਮ ਬਜਟ ਪੇਸ਼ ਕੀਤਾ ਸੀ। ਮੱਧ ਵਰਗ, ਕਿਸਾਨ, ਔਰਤਾਂ, ਵਪਾਰੀਆਂ ਸਮੇਤ ਹਰ ਵਰਗ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਹਨ।
ਦੱਸ ਦੇਈਏ ਕਿ ਮੋਦੀ ਸਰਕਾਰ ਦੇ 11ਵੇਂ ਬਜਟ ਵਿੱਚ 2047 ਤੱਕ ਦਾ ਰੋਡਮੈਪ ਦਿਖਾਇਆ ਜਾਵੇਗਾ। ਇਸ ਤੋਂ ਇਲਾਵਾ ਮੋਦੀ ਸਰਕਾਰ ਦੇ ਪਿਛਲੇ ਦੋ ਕਾਰਜਕਾਲ ਦੀ ਝਲਕ ਵੀ ਬਜਟ ਵਿੱਚ ਦੇਖੀ ਜਾ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਬਜਟ 'ਚ ਮੋਦੀ ਸਰਕਾਰ ਇਨਕਮ ਟੈਕਸ ਸਲੈਬ 'ਚ ਬਦਲਾਅ ਕਰ ਸਕਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨਾਲ ਸਬੰਧਤ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ।
: ਕੇਂਦਰੀ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਫੋਕਸ ਗਰੀਬਾਂ, ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ 'ਤੇ ਹੈ। ਖੇਤੀ ਦੀਆਂ ਵੱਧ ਝਾੜ ਦੇਣ ਵਾਲੀਆਂ ਅਤੇ ਜਲਵਾਯੂ ਅਨੁਕੂਲ ਕਿਸਮਾਂ ਜਾਰੀ ਕੀਤੀਆਂ ਜਾਣਗੀਆਂ। ਝਾੜ 'ਤੇ ਮੌਸਮ ਦਾ ਕੋਈ ਅਸਰ ਨਹੀਂ ਪਵੇਗਾ। ਬਾਗਬਾਨੀ ਫਸਲਾਂ ਦੀਆਂ 109 ਕਿਸਮਾਂ ਜਾਰੀ ਕੀਤੀਆਂ ਜਾਣਗੀਆਂ। ਸਰਕਾਰ ਖੇਤੀ ਰਿਸਰਚ ਲਈ ਪੈਸਾ ਦੇਵੇਗੀ। ਕਿਸਾਨਾਂ ਲਈ 1.52 ਲੱਖ ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਸੀਤਾਰਮਨ ਨੇ ਕਿਹਾ ਕਿ ਖੇਤੀਬਾੜੀ ਖੇਤਰ ਦਾ ਵਿਕਾਸ ਸਾਡੀ ਤਰਜੀਹ ਹੈ। 1 ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਲਈ ਉਤਸ਼ਾਹਿਤ ਕੀਤਾ ਜਾਵੇਗਾ।