ਕੇਂਦਰੀ ਮੰਤਰੀ ਪਬਿਤਰਾ ਮਰਘੇਰਿਟਾ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ

ਕੇਂਦਰੀ ਰਾਜ ਮੰਤਰੀ ਅੰਮ੍ਰਿਤਸਰ ਪਹੁੰਚੇ ਉਹਨਾਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਉਪਰੰਤ ਸ਼੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੇਂਦਰੀ ਰਾਜ ਮੰਤਰੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਕਿਤਾਬਾਂ ਦਾ ਸੈਟ ਦੇ ਕੇ ਸਨਮਾਨ ਕੀਤਾ ਗਿਆ।

Update: 2024-10-13 13:21 GMT

ਅੰਮ੍ਰਿਤਸਰ : ਕੇਂਦਰੀ ਰਾਜ ਮੰਤਰੀ ਅੰਮ੍ਰਿਤਸਰ ਪਹੁੰਚੇ ਉਹਨਾਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਉਪਰੰਤ ਸ਼੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੇਂਦਰੀ ਰਾਜ ਮੰਤਰੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਕਿਤਾਬਾਂ ਦਾ ਸੈਟ ਦੇ ਕੇ ਸਨਮਾਨ ਕੀਤਾ ਗਿਆ।

ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਬਚਪਨ ਤੋਂ ਹੀ ਸ੍ਰੀ ਦਰਬਾਰ ਸਾਹਿਬ ਬਾਰੇ ਪੜ੍ਹ ਰਹੇ ਸਨ ਟੀਵੀ ਤੇ ਦੇਖ ਰਹੇ ਸਨ ਔਰ ਹਮੇਸ਼ਾ ਤੋਂ ਹੀ ਉਹਨਾਂ ਦੀ ਇੱਛਾ ਸੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਤੋ ਅੱਜ ਪਹਿਲੀ ਵਾਰ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਬੜਾ ਸੁਖ ਅਨੁਭਵ ਹੋਇਆ ਉਹਨਾਂ ਕਿਹਾ ਕਿ ਦੇਸ਼ ਧਾਰਮਿਕ ਸੰਸਕ੍ਰਿਤਿਕ ਅਧਿਆਤਮਕ ਧਰੋਹਰਾਂ ਵਿੱਚੋਂ ਇੱਕ ਸ੍ਰੀਮੰਦਰ ਸਾਹਿਬ ਹੈ ਜਿੱਥੇ ਆ ਕੇ ਹਮੇਸ਼ਾ ਹੀ ਬੇਹਦ ਸਕੂਨ ਮਿਲਦਾ ਉਹ ਅਸਾਮ ਤੋਂ ਸਬੰਧ ਰੱਖਦੇ ਨੇ ਜਿੱਥੇ ਨੌਵੀਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੇ ਚਰਨ ਪਾਏ ਸਨ।

ਉਹ ਅਕਸਰ ਉਸ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਵੀ ਜਾਂਦੇ ਨੇ ਪਰ ਹਰਿਮੰਦਰ ਸਾਹਿਬ ਦੇ ਅੱਜ ਦਰਸ਼ਨ ਕਰਨ ਦਾ ਪਹਿਲੀ ਵਾਰ ਮੌਕਾ ਮਿਲਿਆ ਜੋ ਕਿ ਇੱਕ ਰੂਹਾਨੀ ਤਜਰਬਾ ਸੀ ਇੱਥੇ ਹਮੇਸ਼ਾ ਮੁੜ ਤੋਂ ਆਉਣ ਦੀ ਇੱਛਾ ਰਹੇਗੀ ਜੇਕਰ ਯੋਗ ਹੈ ਕਿਂਦਰੀ ਰਾਜ ਮੰਤਰੀ ਬੀਤੇ ਕੱਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਅੰਮ੍ਰਿਤਸਰ ਪਹੁੰਚੇ ਸਨ। ਜਿਸ ਤੋਂ ਬਾਅਦ ਅੱਜ ਉਹ ਗੁਰੂ ਘਰ ਵਿੱਚ ਮੱਥਾ ਟੇਕਣ ਲਈ ਪੁੱਜੇ ਸਨ।


Tags:    

Similar News