ਵਿਜੀਲੈਂਸ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Update: 2024-07-16 15:24 GMT

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸੇ ਦੇ ਪਿੰਡ ਦੇ ਰਹਿਣ ਵਾਲੇ ਖੁਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਖੁਸ਼ਪਾਲ ਸਿੰਘ ਵੱਲੋਂ ਪਿੰਡ 'ਚ ਚਲਾਏ ਜਾ ਰਹੇ ਬਾਇਓ ਗੈਸ ਪਲਾਂਟ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸਬੰਧਤ ਪਟਵਾਰੀ ਨੇ ਖੁਸ਼ਪਾਲ ਸਿੰਘ ਅਤੇ ਉਸ ਦੇ ਪਿਤਾ ਨੂੰ ਪੜਤਾਲ ਵਿੱਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਾਉਣ ਲਈ ਕਹਿ ਰਿਹਾ ਸੀ। ਇਸੇ ਦੌਰਾਨ ਉਕਤ ਗੁਰਪ੍ਰੀਤ ਸਿੰਘ ਨੇ ਇਸ ਮਾਮਲੇ 'ਚ ਦਖਲ ਦਿੰਦੇ ਹੋਏ ਸ਼ਿਕਾਇਤਕਰਤਾ ਨੂੰ ਇਹ ਕਹਿ ਕੇ 2.50 ਲੱਖ ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ ਕਿ ਇਹ ਪੈਸੇ ਹੋਰ ਸਰਕਾਰੀ ਅਧਿਕਾਰੀਆਂ ਨੇ ਵੀ ਸਾਂਝੇ ਕਰਨੇ ਹਨ ਤੇ ਸ਼ਿਕਾਇਤ ਖਤਮ ਹੋ ਜਾਵੇਗੀ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਅਤੇ ਉਸਨੇ ਸ਼ਿਕਾਇਤ ਲੈ ਕੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਵਿਅਕਤੀ ਗੁਰਪ੍ਰੀਤ ਸਿੰਘ ਉਸਦੀ ਸ਼ਿਕਾਇਤ ਦਾ ਨਿਪਟਾਰਾ ਕਰਾਉਣ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਗੁਰਪ੍ਰੀਤ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਕਮ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।ਵਿਜੀਲੈਂਸ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Tags:    

Similar News