MP ਅੰਮ੍ਰਿਤਪਾਲ ਸਿੰਘ ਖਿਲਾਫ ਵਿਕਰਮਜੀਤ ਸਿੰਘ ਦੀ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ

ਇਹ ਪਟੀਸ਼ਨ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਿਕਰਮਜੀਤ ਸਿੰਘ ਦੀ ਤਰਫੋਂ ਦਾਇਰ ਕੀਤੀ ਗਈ ਹੈ । ਪਟੀਸ਼ਨ 'ਚ ਉਸ ਨੇ ਅੰਮ੍ਰਿਤਪਾਲ ਸਿੰਘ 'ਤੇ ਜਾਣਕਾਰੀ ਲੁਕਾਉਣ ਦੇ ਗੰਭੀਰ ਦੋਸ਼ ਲਾਏ ਹਨ ।

Update: 2024-08-06 04:56 GMT

ਚੰਡੀਗੜ੍ਹ :  ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਨਜ਼ਰਬੰਦ ਅੰਮ੍ਰਿਤਪਾਲ ਆਪਣੇ ਸੰਗਠਨ ਦੇ 9 ਹੋਰ ਵਿਅਕਤੀਆਂ ਸਮੇਤ ਪਿਛਲੇ ਸਾਲ ਅਪ੍ਰੈਲ ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਨੇ । ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਜੇਲ੍ਹ ਦੇ ਅੰਦਰੋਂ ਹੀ ਲੋਕ ਸਭਾ ਚੋਣਾਂ ਲੜੀਆਂ ਗਈਆਂ ਸਨ । ਜਿਸ 'ਚ ਅੰਮ੍ਰਿਤਪਾਲ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾਇਆ । ਵੋਟਾਂ ਚ ਜਿੱਤ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਦਾ ਇਸ ਸਬੰਧੀ ਇੱਕ ਨਵਾਂ ਵਿਵਾਦ ਛਿੜਿਆ ਜਿਸ ਚ ਵਿਕਰਮਜੀਤ ਨੇ ਖਡੂਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ਖਿਲਾਫ ਇੱਕ ਕੇਸ ਦਰਜ ਕਰਵਾਇਆ ਜਿਸ ਵਿੱਚ ਉਸ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਸ ਦਾ ਨਾਮਜ਼ਦਗੀ ਪੱਤਰ ਅਧੂਰਾ ਹੈ । ਫੰਡ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪਾਈ ਗਈ ਹੈ । ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ । ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ । ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ 'ਤੇ ਪ੍ਰਚਾਰ ਕੀਤਾ ਗਿਆ । ਇਸ ਸਬੰਧੀ ਅੱਜ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਵਿੱਚ ਹੋਵੇਗੀ । ਇਹ ਪਟੀਸ਼ਨ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਿਕਰਮਜੀਤ ਸਿੰਘ ਦੀ ਤਰਫੋਂ ਦਾਇਰ ਕੀਤੀ ਗਈ ਹੈ । ਪਟੀਸ਼ਨ 'ਚ ਉਸ ਨੇ ਅੰਮ੍ਰਿਤਪਾਲ ਸਿੰਘ 'ਤੇ ਜਾਣਕਾਰੀ ਲੁਕਾਉਣ ਦੇ ਗੰਭੀਰ ਦੋਸ਼ ਲਾਏ ਹਨ ।

Tags:    

Similar News