ਵਿਰਸਾ ਸਿੰਘ ਵਲਟੋਹਾ ਨੇ ਛੱਡਿਆ ਅਕਾਲੀ ਦਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਖ਼ੁਦ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਏ। ਅਕਾਲੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਮਗਰੋਂ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ...

Update: 2024-10-15 13:46 GMT

ਤਰਨਤਾਰਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਖ਼ੁਦ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਏ। ਅਕਾਲੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਮਗਰੋਂ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਇਹ ਜਾਣਕਾਰੀ ਸਾਂਝੀ ਕੀਤੀ ਅਤੇ ਆਖਿਆ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ ਨੂੰ ਸਿਰ ਝੁਕਾ ਕੇ ਸਵੀਕਾਰ ਕਰਦੇ ਨੇ।

Full View

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਦੇਸ਼ ਜਾਰੀ ਹੋਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਖ਼ੁਦ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਖਿਆ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਨੇ, ਪਰ ਨਾਲ ਹੀ ਉਨ੍ਹਾਂ ਆਖਿਆ ਕਿ ਮੇਰੀ ਜ਼ਿੰਦਗੀ ਵਿਚ ਇਕ ਅਕਾਲੀ ਨੂੰ ਅਕਾਲੀ ਦਲ ਨਾਲੋਂ ਤੋੜਨ ਦੇ ਲਈ ਸਿੱਖ ਰਾਜਨੀਤੀ ਵਿਚ ਇਹ ਪਹਿਲਾ ਹੈਰਾਨੀਜਨਕ ਮਾਮਲਾ ਏ।

ਉਨ੍ਹਾਂ ਆਖਿਆ ਕਿ ਅੱਜ ਅਕਾਲੀ ਦਲ ਵਿਰੋਧੀ ਤਾਕਤਾਂ ਜ਼ਰੂਰ ਖ਼ੁਸ਼ ਹੋਈਆਂ ਹੋਣਗੀਆਂ। ਉਨ੍ਹਾ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਲੋਕਾਂ ਨੇ ਅਜਿਹਾ ਆਦੇਸ਼ ਦੇ ਕੇ ਅਕਾਲੀ ਖੇਮੇ ਵਿਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਐ ਪਰ ਤਖ਼ਤਾਂ ਤੋਂ ਸਿੱਖ ਧਰਮ ਨਾਲ ਜੋੜਨ ਅਤੇ ਅਕਾਲੀ ਸੋਚ ਨਾਲ ਜੋੜਨ ਦੇ ਲਈ ਕਦਮ ਉਠਾਏ ਜਾਂਦੇ ਨੇ ਨਾ ਕਿ ਖ਼ੌਫ਼ ਪੈਦਾ ਕਰਨ ਦੇ ਲਈ।

ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਪਿਛਲੇ ਸਮੇਂ ਦੌਰਾਨ ਜੋ ਕੁੱਝ ਹੋਇਆ, ਉਸ ਦਾ ਨਿਤਾਰਾ ਕਰੇ ਬਿਨਾਂ ਕੋਈ ਫ਼ੈਸਲਾ ਸੁਣਾ ਦੇਣਾ ਕਿੰਨਾ ਕੁ ਸਹੀ ਐ? ਉਨ੍ਹਾਂ ਆਖਿਆ ਕਿ ਜੇਕਰ ਮੈਂ ਧਾਰਮਿਕ ਅਵੱਗਿਆ ਕੀਤੀ ਸੀ ਤਾਂ ਮੈਨੂੰ ਧਾਰਮਿਕ ਸਜ਼ਾ ਦੇਣੀ ਬਣਦੀ ਸੀ, ਨਾ ਕਿ ਰਾਜਨੀਤਕ ਸਜ਼ਾ।

ਦੱਸ ਦਈਏ ਕਿ ਅੱਜ ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਏ ਸੀ, ਜਿੱਥੇ ਉਹ ਅਕਾਲ ਤਖ਼ਤ ਸਾਹਿਬਾਨ ’ਤੇ ਲਗਾਏ ਗਏ ਇਲਜ਼ਾਮਾਂ ਨੂੰ ਸਾਬਤ ਨਹੀਂ ਕਰ ਸਕੇ, ਜਿਸ ਕਰਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟੇ ਦੇ ਅੰਦਰ ਅੰਦਰ ਅਕਾਲੀ ਦਲ ਵਿਚੋਂ 10 ਸਾਲ ਲਈ ਕੱਢਣ ਦੇ ਆਦੇਸ਼ ਜਾਰੀ ਕੀਤੇ ਗਏ ਸੀ।

Tags:    

Similar News