ਜ਼ਿਮਨੀ ਚੋਣ ਲਈ ਜਲੰਧਰ ਵੈਸਟ 'ਚ ਵੋਟਿੰਗ ਹੋਈ ਸ਼ੁਰੂ , ਜਾਣੋ ਕੋਣ ਮਾਰੇਗਾ ਬਾਜ਼ੀ ?
ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਖਾਲੀ ਹੋ ਗਈ ਸੀ ,ਜਿਸ ਤੋਂ ਬਾਅਦ 'ਚ ਇਹ ਵਿਧਾਨ ਸਭਾ ਸੀਟ 'ਤੇ ਅੱਜ ਜ਼ਿਮਨੀ ਚੋਣ ਲਈ ਵੋਟਿੰਗ ਹੋਏਗੀ ।
ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਖਾਲੀ ਹੋ ਗਈ ਸੀ , ਦੱਸਦਈਏ ਅੰਗੁਰਾਲ ਨੇ 'ਆਪ' ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਇਸ ਹਲਕੇ ਚ ਚੋਣ ਜਿੱਤੀ ਸੀ ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ 'ਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਵੱਲੋਂ ਪਾਰਟੀ ਨੂੰ ਅਸਤੀਫਾ ਦੇ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਚ ਇਹ ਵਿਧਾਨ ਸਭਾ ਸੀਟ 'ਤੇ ਅੱਜ ਜ਼ਿਮਨੀ ਚੋਣ ਹੈ ।
ਜਾਣੋ ਪੰਜਾਬ ਦੀ ਸਿਆਸਤ ਲਈ ਇਸ ਹਲਕੇ ਦੀਆਂ ਜ਼ਿਮਨੀ ਚੋਣਾਂ ਕਿਉਂ ਬਣਿਆ ਜ਼ਰੂਰੀ ?
ਇਹ ਜ਼ਿਮਨੀ ਚੋਣ ਸਾਰੀਆਂ ਸਿਆਸੀ ਪਾਰਟੀਆਂ ਲਈ ਅਹਿਮ ਹੋਣ ਜਾ ਰਹੀ ਹੈ, ਕਿਉਂਕਿ ਇਸ ਨਾਲ ਚਾਰ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਅਤੇ 2027 ਦੀਆਂ ਚੋਣਾਂ ਦਾ ਰਾਹ ਪੱਧਰਾ ਹੋ ਜਾਵੇਗਾ। ਉੱਥੇ ਜੇਕਰ ਇਸ ਚੋਣ ਦੀ ਅਹਿਮੀਅਤ ਦੀ ਗੱਲ ਕਰਿਏ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਕਿਰਾਏ 'ਤੇ ਮਕਾਨ ਵੀ ਲਿਆ ਸੀ ਅਤੇ ਉਹ ਪਰਿਵਾਰ ਸਮੇਤ ਉਥੇ ਰਹਿਣ ਲੱਗੇ ਅਤੇ ਉਨ੍ਹਾਂ ਵੱਲੋ ਕਿਹਾ ਗਿਆ ਸੀ ਕਿ ਉਹ ਜ਼ਿਮਨੀ ਚੋਣ ਤੋਂ ਬਾਅਦ ਵੀ ਘਰ ਨੂੰ ਸੰਭਾਲ ਕੇ ਰੱਖਣਗੇ। ਮੁੱਖ ਮੰਤਰੀ ਵੱਲੋਂ ਇਹ ਵੀ ਕਿਹਾ ਗਿਆ ਕਿ ਉਹ ਹਫ਼ਤੇ ਵਿੱਚ ਦੋ ਦਿਨ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਰੁਟੀਨ ਲੈਣਗੇ।
ਜਾਣੋ ਕਿਹੜੀ ਪਾਰਟੀ ਤੋਂ ਕਿਹੜਾ ਉਮੀਦਵਾਰ ਇਸ ਹਲਕੇ ਚ ਲੜੇਗਾ ਚੋਣ ?
ਜ਼ਿਮਨੀ ਚੋਣ ਲਈ 15 ਉਮੀਦਵਾਰ ਮੈਦਾਨ ਵਿੱਚ ਹਨ ਜਦਕਿ ਇਸ ਹਲਕੇ ਚ ਕੁੱਲ 1.72 ਲੱਖ ਵੋਟਰ ਆਪਣੀ ਵੋਟਰਸ ਨੇ । ਦੱਸਦਈਏ ਕਿ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ । ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਇਸ ਹਲਕੇ ਦੀਆਂ ਜ਼ਿਮਨੀ ਚੋਣਾਂ ਜਿੱਤਣ ਲਈ ਪੂਰਾ ਯਤਨ ਕੀਤਾ ਜਾ ਰਿਹਾ ਉੱਥੇ ਹੀ ਇਸ ਚੋਣਾਂ ਤ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਵੀ ਲੈ ਗਿਆ, ਜਾਣਕਾਰੀ ਅਨੁਸਾਰ ( ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਤੂ, ਅਜੈ, ਵਰੁਣ ਕਲੇਰ, ਆਰਤੀ ਅਤੇ ਦੀਪਕ ਭਗਤ ) ਵੱਲੋਂ ਆਜ਼ਾਦ ਉਮੀਦਵਾਰ ਵੱਲੋਂ ਚੋਣ ਲੜੀ ਜਾ ਰਹੀ ਹੈ, ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਬਜੀਤ ਸਿੰਘ , ਬਸਪਾ ਵੱਲੋਂ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਪਾਲ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਵੱਲੋਂ ਇਸ ਹਲਕੇ 'ਚ ਚੋਣ ਲੜੀ ਜਾ ਰਹੀ ਹੈ ।