ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ,ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਵੱਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਹਾਲਾਂਕਿ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ ।

Update: 2024-08-07 01:48 GMT

ਚੰਡੀਗੜ੍ਹ :  ਅਗਸਤ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਪਰ ਇਸ ਤੋਂ ਬਾਅਦ ਵੀ ਮਾਨਸੂਨ ਕਮਜ਼ੋਰ ਰਿਹਾ ਹੈ । ਹਾਲਾਂਕਿ ਹਿਮਾਚਲ ਦੇ ਨਾਲ ਲੱਗਦੇ ਇਲਾਕੇ 'ਚ ਮੀਂਹ ਜ਼ਰੂਰ ਪੈ ਰਿਹਾ ਹੈ । ਜਦਕਿ ਬਾਕੀ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਹਾਲਾਂਕਿ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ । ਦੂਜੇ ਪਾਸੇ ਮੌਸਮ ਵਿਭਾਗ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਔਸਤ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ ਜਦਕਿ ਇਹ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧਦਾ ਰਿਕਾਰਡ ਕੀਤਾ ਗਿਆ ਹੈ । ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.1 ਡਿਗਰੀ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 38 ਡਿਗਰੀ ਦੇ ਵਿਚਕਾਰ ਰਿਹਾ ਹੈ ।

ਜਾਣੋ ਕਿਹੜੇ ਜ਼ਿਲ੍ਹੇ ਚ ਹੋਈ ਹੈ ਘੱਟ ਬਰਸਾਤ

ਆਈਐਮਡੀ ਅਨੁਸਾਰ ਪੰਜਾਬ ਦੇ ਤਰਨਤਾਰਨ 'ਚ 286 ਫੀਸਦੀ ਜ਼ਿਆਦਾ, ਫਰੀਦਕੋਟ 'ਚ 247 ਫੀਸਦੀ ਜ਼ਿਆਦਾ ਅਤੇ ਅੰਮ੍ਰਿਤਸਰ 'ਚ 89 ਫੀਸਦੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਹੈ । ਇਸ ਦੇ ਨਾਲ ਹੀ ਐਸਬੀਐਸ ਨਗਰ ਵਿੱਚ 5 ਦਿਨਾਂ ਵਿੱਚ 99 ਫੀਸਦੀ ਘੱਟ ਮੀਂਹ ਪਿਆ ਹੈ । ਜਦੋਂ ਕਿ ਹੁਸ਼ਿਆਰਪੁਰ ਵਿੱਚ 84 ਫੀਸਦੀ, ਸੰਗਰੂਰ ਵਿੱਚ 83 ਫੀਸਦੀ ਅਤੇ ਰੂਪਨਗਰ ਵਿੱਚ 82 ਫੀਸਦੀ ਘੱਟ ਮੀਂਹ ਪਿਆ ਹੈ ।

ਜਾਣੋ ਪੰਜਾਬ ਦੇ ਕਿਹੜੇ ਜ਼ਿਲ੍ਹੇ ਚ ਰਿਹਾ ਕਿੰਨ੍ਹਾਂ ਤਾਪਮਾਨ

ਲੁਧਿਆਣਾ : ਮੰਗਲਵਾਰ ਨੂੰ ਜ਼ਿਲ੍ਹੇ ਚ ਤਾਪਮਾਨ 35 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ ਅਤੇ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਅੱਜ ਘੱਟੋ-ਘੱਟ ਤਾਪਮਾਨ 28 ਡਿਗਰੀ ਰਹਿ ਸਕਦਾ ਹੈ ਅਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 33 ਡਿਗਰੀ ਰਹਿਣ ਦੀ ਸੰਭਾਵਨਾ ਹੈ ।

ਅੰਮ੍ਰਿਤਸਰ : ਬੀਤੇ ਦਿਨ ਜ਼ਿਲ੍ਹੇ ਚ ਤਾਪਮਾਨ 35.4 ਡਿਗਰੀ ਰਿਕਾਰਡ ਕੀਤਾ ਗਿਆ ਹੈ । ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਅੱਜ ਜ਼ਿਲ੍ਹੇ 'ਚ ਤਾਪਮਾਨ 28 ਤੋਂ 34 ਡਿਗਰੀ ਦੇ ਵਿਚ ਰਹੇਗਾ ਅਤੇ ਇਸ ਦੇ ਨਾਲ ਹੀ ਹਲਕੇ ਬੱਦਲ ਅਤੇ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ ।

ਪਟਿਆਲਾ : ਜ਼ਿਲ੍ਹੇ 'ਚ ਮੰਗਲਵਾਰ ਨੂੰ 35.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ ਅਤੇ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਪਟਿਆਲਾ ਚ ਤਾਪਮਾਨ 27 ਡਿਗਰੀ ਤੋਂ ਲੈ ਕੇ 34 ਡਿਗਰੀ ਤੱਕ ਹੋ ਸਕਦਾ ਹੈ ।

ਜਲੰਧਰ : ਜ਼ਿਲ੍ਹੇ ਚ ਪਿਛਲੇ ਦਿਨ ਤਾਪਮਾਨ 36 ਡਿਗਰੀ ਰਿਕਾਰਡ ਕੀਤਾ ਗਿਆ ਅਤੇ ਅੱਜ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਜ਼ਿਲ੍ਹੇ ਚ ਤਾਪਮਾਨ 27 ਤੋਂ 34 ਡਿਗਰੀ ਦੇ ਵਿਚਕਾਰ ਰਿਹ ਸਕਦਾ ਹੈ ।

ਮੋਹਾਲੀ : ਬੀਤੇ ਦਿਨ ਮੋਹਾਲੀ ਚ 35.7 ਡਿਗਰੀ ਦੇ ਨੇੜੇ ਤਾਪਮਾਨ ਰਿਕਾਰਡ ਕੀਤਾ ਗਿਆ ਹੈ, ਜਿਸ ਤੋਂ ਬਾਅਦ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਅੱਜ ਮੋਹਾਲੀ 'ਚ ਤਾਪਮਾਨ 29 ਡਿਗਰੀ ਤੋਂ ਲੈ ਕੇ 34 ਡਿਗਰੀ ਤੱਕ ਰਿਹ ਸਕਦਾ ਹੈ ।

Tags:    

Similar News