CM ਮਰੀਅਮ ਦੇ ਆਦੇਸ਼ਾਂ 'ਤੇ ਗੁਰਦੁਆਰਾ ਸ੍ਰੀ ਕਰਤਾਰ ਸਾਹਿਬ ’ਚੋਂ ਕੱਢਿਆ ਪਾਣੀ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬੀਤੇ ਦਿਨੀਂ ਧੁੱਸੀ ਬੰਨ੍ਹ ਟੁੱਟਣ ਕਾਰਨ ਬਹੁਤ ਜ਼ਿਆਦਾ ਪਾਣੀ ਭਰ ਗਿਆ ਸੀ, ਜਿਸ ਤੋਂ ਬਾਅਦ ਉਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢ ਲਿਆ ਗਿਆ ਪਰ ਹੁਣ ਉਥੋਂ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਵੱਲੋਂ ਗੁਰਦੁਆਰਾ ਸਾਹਿਬ ਵਿਚੋਂ ਵੀ ਪਾਣੀ ਕੱਢਣ ਦੇ ਆਦੇਸ਼ ਜਾਰੀ ਕੀਤੇ ਗਏ ਨੇ।

Update: 2025-08-30 11:27 GMT

ਕਰਤਾਰਪੁਰ ਸਾਹਿਬ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬੀਤੇ ਦਿਨੀਂ ਧੁੱਸੀ ਬੰਨ੍ਹ ਟੁੱਟਣ ਕਾਰਨ ਬਹੁਤ ਜ਼ਿਆਦਾ ਪਾਣੀ ਭਰ ਗਿਆ ਸੀ, ਜਿਸ ਤੋਂ ਬਾਅਦ ਉਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢ ਲਿਆ ਗਿਆ ਪਰ ਹੁਣ ਉਥੋਂ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਵੱਲੋਂ ਗੁਰਦੁਆਰਾ ਸਾਹਿਬ ਵਿਚੋਂ ਵੀ ਪਾਣੀ ਕੱਢਣ ਦੇ ਆਦੇਸ਼ ਜਾਰੀ ਕੀਤੇ ਗਏ ਨੇ।

Full View

ਹੜ੍ਹ ਨੇ ਚੜ੍ਹਦੇ ਅਤੇ ਲਹਿੰਦੇ ਦੋਵੇਂ ਪੰਜਾਬਾਂ ਵਿਚ ਤਬਾਹੀ ਮਚਾਈ ਹੋਈ ਐ, ਜਿਸ ਦੇ ਚਲਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਚ ਵੀ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਿਆ ਸੀ। ਹੁਣ ਪਾਕਿਸਤਾਨ ਲਹਿੰਦੇ ਪੰਜਾਬ ਤੋਂ ਵੱਡੀ ਖ਼ਬਰ ਇਹ ਆ ਰਹੀ ਐ ਕਿ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਨਾਰੋਵਾਲ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਜਿੱਥੇ ਦੌਰਾ ਕੀਤਾ ਗਿਆ, ਉਥੇ ਹੀ ਉਨ੍ਹਾਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰ ਸਾਹਿਬ ਤੁਰੰਤ ਪਾਣੀ ਕੱਢਣ ਦੇ ਦੇ ਨਾਲ ਨਾਲ ਗੁਰੂ ਘਰ ਨੂੰ ਸਾਫ਼ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਨੇ। ਮੁੱਖ ਮੰਤਰੀ ਮਰੀਅਮ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਵਿਚੋਂ ਪਾਣੀ ਬਾਹਰ ਕੱਢਿਆ ਜਾਵੇ ਤਾਂ ਕਿ ਸਿੱਖ ਭਾਈਚਾਰੇ ਨੂੰ ਉਥੇ ਜਾਣ ਵਿਚ ਆਸਾਨੀ ਹੋ ਸਕੇ, ਕਿਉਂਕਿ ਇਹ ਉਨ੍ਹਾਂ ਦਾ ਮੁਕੱਦਸ ਅਸਥਾਨ ਐ।


ਉਧਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਵਿਚ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਮੁੱਖ ਮੰਤਰੀ ਮਰੀਅਮ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਤਾਰੀਫ਼ ਕੀਤੀ ਅਤੇ ਆਖਿਆ ਕਿ ਗੁਰੂ ਘਰ ਵਿਚੋਂ ਪਾਣੀ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਪਹਿਲਾਂ ਨਾਲੋਂ ਪਾਣੀ ਬਹੁਤ ਘੱਟ ਹੋ ਗਿਆ, ਕੱਲ੍ਹ ਤੱਕ ਗੁਰੂ ਘਰ ਵਿਚੋਂ ਸਾਰਾ ਪਾਣੀ ਕੱਢ ਦਿੱਤਾ ਜਾਵੇਗਾ।


ਦੱਸ ਦੇਈਏ ਕਿ ਪਾਕਿਸਤਾਨ ’ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਚ ਰਾਵੀ ਦਰਿਆ ਨਾਲ ਆਏ ਹੜ੍ਹ ਕਾਰਨ ਪਾਣੀ ਭਰ ਗਿਆ ਸੀ, ਜਿਸ ਤੋਂ ਬਾਅਦ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਸਰਕਾਰ ਵਲੋਂ ਵਿਸ਼ੇਸ਼ ਤੌਰ ’ਤੇ ਡਰੋਨ ਰਾਹੀਂ ਤਸਵੀਰਾਂ ਖਿਚਵਾ ਕੇ ਸੰਗਤਾਂ ਲਈ ਜਾਰੀ ਕੀਤੀਆਂ ਗਈਆਂ ਸੀ।

Tags:    

Similar News