‘ਅਸੀਂ ਕਦੇ ਵੀ ਕਾਂਗਰਸ ਦੀ ਹਮਾਇਤ ਨਹੀਂ ਕੀਤੀ : ਸਾਂਸਦ ਸਰਬਜੀਤ ਖ਼ਾਲਸਾ

ਗਿੱਦੜਬਾਹਾ ਸੀਟ ਤੋਂ ਕਾਂਗਰਸ ਦੀ ਹਮਾਇਤ ਕੀਤੇ ਜਾਣ ਦੀਆਂ ਖ਼ਬਰਾਂ ’ਤੇ ਬੋਲਦਿਆਂ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਨੇ ਜਿੱਥੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ, ਉਥੇ ਇਹ ਵੀ ਆਖਿਆ ਉਨ੍ਹਾਂ ਨੇ ਕਦੇ ਵੀ ਕਾਂਗਰਸ ਦੀ ਹਮਾਇਤ ਨਹੀਂ ਕੀਤੀ ਐ ਨਾ ਕਦੇ ਕਰਾਂਗੇ। ਸਾਡੇ ਵਿਰੁੱਧ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਨੇ।

Update: 2024-11-13 14:27 GMT

ਗਿੱਦੜਬਾਹਾ : ਗਿੱਦੜਬਾਹਾ ਸੀਟ ਤੋਂ ਕਾਂਗਰਸ ਦੀ ਹਮਾਇਤ ਕੀਤੇ ਜਾਣ ਦੀਆਂ ਖ਼ਬਰਾਂ ’ਤੇ ਬੋਲਦਿਆਂ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਨੇ ਜਿੱਥੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ, ਉਥੇ ਇਹ ਵੀ ਆਖਿਆ ਉਨ੍ਹਾਂ ਨੇ ਕਦੇ ਵੀ ਕਾਂਗਰਸ ਦੀ ਹਮਾਇਤ ਨਹੀਂ ਕੀਤੀ ਐ ਨਾ ਕਦੇ ਕਰਾਂਗੇ। ਸਾਡੇ ਵਿਰੁੱਧ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਨੇ। 

Full View

ਗਿੱਦੜਬਾਹਾ ਵਿਚ ਖ਼ਬਰਾਂ ਫੈਲਾਈਆਂ ਜਾ ਰਹੀਆਂ ਨੇ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਕਾਂਗਰਸ ਦੀ ਹਮਾਇਤ ਕੀਤੀ ਜਾ ਰਹੀ ਐ ਪਰ ਹੁਣ ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਨੇ ਖ਼ੁਦ ਇਕ ਵੀਡੀਓ ਜਾਰੀ ਕਰਕੇ ਆਖਿਆ ਏ ਕਿ ਇਹ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਨੇ, ਉਨ੍ਹਾਂ ਵੱਲੋਂ ਕਦੇ ਵੀ ਕਾਂਗਰਸ ਦੀ ਹਮਾਇਤ ਨਹੀਂ ਕੀਤੀ ਗਈ। ਉਨ੍ਹਾਂ ਆਖਿਆ ਕਿ ਜਥੇਬੰਦੀ ਵੱਲੋਂ ਇਹ ਫੈਸਲਾ ਲਿਆ ਗਿਆ ਏ ਕਿ ਨਾ ਤਾਂ ਚੋਣ ਲੜਨੀ ਐ ਅਤੇ ਨਾ ਹੀ ਕਿਸੇ ਦੀ ਹਮਾਇਤ ਕਰਨੀ ਐ।

ਦੱਸ ਦਈਏ ਕਿ ਗਿੱਦੜਬਾਹਾ ਸੀਟ ਤੋਂ ਪਹਿਲਾਂ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਹੁਰਾਂ ਵੱਲੋਂ ਮਰਹੂਮ ਦੀਪ ਸਿੱਧੂ ਦੇ ਭਰਾ ਐਡਵੋਕੇਟ ਮਨਦੀਪ ਸਿੰਘ ਸਿੱਧੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ ਪਰ ਬਾਅਦ ਵਿਚ ਜਥੇਬੰਦੀ ਦੇ ਫ਼ੈਸਲੇ ’ਤੇ ਉਨ੍ਹਾਂ ਨੇ ਆਪਣੇ ਕਾਗਜ਼ ਵਾਪਸ ਲੈ ਲਏ ਸੀ।

Tags:    

Similar News