ਪੰਜਾਬ ਵਿੱਚ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ, ਜਾਣੋ ਕਿੱਥੇ-ਕਿੱਥੇ ਪਵੇਗਾ ਮੀਂਹ
Weather ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਭਾਰੀ ਮੀਂਹ ਨਾਲ ਫ਼ਸਲਾਂ ਦਾ ਨੁਕਸਾਨ, ਨੀਵੇਂ ਇਲਾਕਿਆਂ 'ਚ ਪਾਣੀ ਭਰਨ, ਨਦੀਆਂ 'ਚ ਪਾਣੀ ਦਾ ਪੱਧਰ ਵਧਣ ਅਤੇ ਕਮਜ਼ੋਰ ਇਮਾਰਤਾਂ ਦੇ ਡਿੱਗਣ ਦੇ ਨਾਲ-ਨਾਲ ਬਿਜਲੀ ਅਤੇ ਪਾਣੀ ਸਬੰਧੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।;
ਲੁਧਿਆਣਾ : ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪੰਜਾਬ 'ਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ।ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਭਾਰੀ ਮੀਂਹ ਨਾਲ ਫ਼ਸਲਾਂ ਦਾ ਨੁਕਸਾਨ, ਨੀਵੇਂ ਇਲਾਕਿਆਂ 'ਚ ਪਾਣੀ ਭਰਨ, ਨਦੀਆਂ 'ਚ ਪਾਣੀ ਦਾ ਪੱਧਰ ਵਧਣ ਅਤੇ ਕਮਜ਼ੋਰ ਇਮਾਰਤਾਂ ਦੇ ਡਿੱਗਣ ਦੇ ਨਾਲ-ਨਾਲ ਬਿਜਲੀ ਅਤੇ ਪਾਣੀ ਸਬੰਧੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।
ਭਾਰੀ ਬਰਸਾਤ ਦੌਰਾਨ ਸਾਵਧਾਨ ਰਹਿਣ ਦੀ ਲੋੜ
ਭਾਰੀ ਮੀਂਹ ਦੌਰਾਨ ਸਾਵਧਾਨ ਰਹਿਣਾ ਜ਼ਰੂਰੀ ਹੈ। ਵਿਭਾਗ ਅਨੁਸਾਰ 24 ਜੁਲਾਈ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਭਾਰੀ ਮੀਂਹ ਤੇ ਕੁਝ ਜ਼ਿਲ੍ਹਿਆਂ 'ਚ ਆਮ ਤੋਂ ਦਰਮਿਆਨੀ ਮੀਂਹ ਪੈ ਸਕਦਾ ਹੈ।ਦੂਜੇ ਪਾਸੇ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਜਿਸ ਵਿਚ ਚੰਡੀਗੜ੍ਹ 'ਚ 5.0 ਮਿਲੀਮੀਟਰ, ਲੁਧਿਆਣਾ ਵਿੱਚ 2.0 ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ਵਿੱਚ 5.0 ਮਿਲੀਮੀਟਰ, ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਪਿਆ।
ਪਠਾਨਕੋਟ ਤੇ ਅੰਮ੍ਰਿਤਸਰ 'ਚ ਵੀ ਮੀਂਹ
ਪਠਾਨਕੋਟ ਤੇ ਅੰਮ੍ਰਿਤਸਰ 'ਚ ਵੀ ਹਲਕਾ ਮੀਂਹ ਪਿਆ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ। ਇਸ ਕਾਰਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਸਿਰਫ਼ ਬਠਿੰਡਾ ਵਿੱਚ ਹੀ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਪੰਜਾਬ ਵਿੱਚ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ, ਜਾਣੋ ਕਿੱਥੇ-ਕਿੱਥੇ ਪਵੇਗਾ ਮੀਂਹ