ਨਵੀਂ ਵਿਆਹੀ ਕੁੜੀ ਨਾਲ ਵਾਪਰ ਗਿਆ ਭਾਣਾ, 20 ਦਿਨ ਪਹਿਲਾਂ ਹੋਇਆ ਸੀ ਵਿਆਹ

ਬਰਨਾਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਪਤੀ ਨੇ ਵਿਆਹ ਦੇ ਮਹਿਜ਼ 20 ਦਿਨਾਂ ਬਾਅਦ ਹੀ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜ਼ਮ ਪਤੀ ਨੇ ਇਸ ਵਾਰਦਾਤ ਨੂੰ ਰਾਤ ਦੇ ਸਮੇਂ ਅੰਜ਼ਾਮ ਦਿੱਤਾ ਜਦੋਂ ਉਸ ਨੇ ਮ੍ਰਿਤਕਾ ਦੀ ਗਰਦਨ ’ਤੇ ਕਿਸੇ ਤੇਜ਼ਧਾਰ ਚੀਜ਼ ਦੇ ਨਾਲ ਹਮਲਾ ਕਰ ਦਿੱਤਾ...

Update: 2024-09-20 14:24 GMT

ਮਹਿਲ ਕਲਾਂ : ਬਰਨਾਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਪਤੀ ਨੇ ਵਿਆਹ ਦੇ ਮਹਿਜ਼ 20 ਦਿਨਾਂ ਬਾਅਦ ਹੀ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜ਼ਮ ਪਤੀ ਨੇ ਇਸ ਵਾਰਦਾਤ ਨੂੰ ਰਾਤ ਦੇ ਸਮੇਂ ਅੰਜ਼ਾਮ ਦਿੱਤਾ ਜਦੋਂ ਉਸ ਨੇ ਮ੍ਰਿਤਕਾ ਦੀ ਗਰਦਨ ’ਤੇ ਕਿਸੇ ਤੇਜ਼ਧਾਰ ਚੀਜ਼ ਦੇ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਕੁੱਝ ਸਮੇਂ ਬਾਅਦ ਹੀ ਮੌਤ ਹੋ ਗਈ। 

Full View

ਬਰਨਾਲਾ ਦੇ ਪਿੰਡ ਨਰਾਇਣਗੜ੍ਹ ਸੋਹੀਆਂ ਵਿਖੇ ਇਕ ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ, ਜਦਕਿ ਉਨ੍ਹਾਂ ਦੇ ਵਿਆਹ ਨੂੰ ਹਾਲੇ 20 ਦਿਨ ਹੋਏ ਸੀ। ਜ਼ਾਲਮ ਪਤੀ ਨੇ ਰਾਤ ਦੇ ਸਮੇਂ ਆਪਣੀ ਪਤਨੀ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਲੜਕੀ ਦੇ ਭਰਾ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਵਿਆਹ ਦੇ ਬਾਅਦ ਤੋਂ ਹੀ ਉਸ ਦੀ ਭੈਣ ਦਾ ਪਤੀ ਉਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ। ਉਨ੍ਹਾਂ ਨੂੰ ਰਾਤ ਦੇ ਕਰੀਬ ਤਿੰਨ ਵਜੇ ਫ਼ੋਨ ’ਤੇ ਇਸ ਦੀ ਜਾਣਕਾਰੀ ਮਿਲੀ, ਜਦੋਂ ਆ ਕੇ ਦੇਖਿਆ ਤਾਂ ਉਸ ਦੀ ਭੈਣ ਦੀ ਮੌਤ ਹੋ ਚੁੱਕੀ ਸੀ।

ਇਸੇ ਤਰ੍ਹਾਂ ਪਿੰਡ ਲੱਖੇ ਦੇ ਸਰਪੰਚ ਜਸਵੀਰ ਸਿੰਘ ਨੇ ਆਖਿਆ ਕਿ ਇਨ੍ਹਾਂ ਦਾ ਵਿਆਹ ਮਹਿਜ਼ 20 ਦਿਨ ਪਹਿਲਾਂ ਹੋਇਆ ਸੀ, ਪਰ ਉਸ ਦੇ ਪਤੀ ਨੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਕੁੜੀ ਨੇ ਅਗਲੇ ਮਹੀਨੇ ਕੈਨੇਡਾ ਜਾਣਾ ਸੀ।

ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਕਿਸੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਫਿਲਹਾਲ ਪੁਲਿਸ ਵੱਲੋਂ ਮ੍ਰਿਤਕਾ ਦੇ ਪਤੀ ਸਮੇਤ ਸਹੁਰੇ ਪਰਿਵਾਰ ’ਤੇ ਮਾਮਲਾ ਦਰਜ ਕੀਤਾ ਗਿਆ ਏ ਅਤੇ ਮੁਲਜ਼ਮ ਪਤੀ ਫ਼ਰਾਰ ਐ, ਜਿਸ ਦੀ ਭਾਲ ਕੀਤੀ ਜਾ ਰਹੀ ਐ।

Tags:    

Similar News