ਪੰਜਾਬ ਦੇ ਤਿੰਨ ਸ਼ਹਿਰਾਂ ’ਚ ਬਣਨਗੀਆਂ ਵਿਸ਼ਵ ਪੱਧਰੀ ਸੜਕਾਂ
ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਵਿਚ ਹੁਣ ਜਰਮਨੀ, ਫਰਾਂਸ ਅਤੇ ਆਸਟ੍ਰੇਲੀਆ ਦੀ ਤਰਜ਼ ’ਤੇ ਵਿਸ਼ਵ ਪੱਧਰੀ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ, ਇਸ ਦਾ ਐਲਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤਾ ਗਿਆ। ਇਨ੍ਹਾਂ ਸੜਕਾਂ ਦੀ ਮਿਆਦ 10 ਸਾਲ ਦੀ ਹੋਵੇਗੀ ਅਤੇ ਕੰਪਨੀ ਵੱਲੋਂ ਹੀ ਇਨ੍ਹਾਂ ਦੀ ਦੇਖਭਾਲ ਕੀਤੀ ਜਾਵੇਗੀ।
ਚੰਡੀਗੜ੍ਹ : ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਵਿਚ ਹੁਣ ਜਰਮਨੀ, ਫਰਾਂਸ ਅਤੇ ਆਸਟ੍ਰੇਲੀਆ ਦੀ ਤਰਜ਼ ’ਤੇ ਵਿਸ਼ਵ ਪੱਧਰੀ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ, ਇਸ ਦਾ ਐਲਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤਾ ਗਿਆ। ਇਨ੍ਹਾਂ ਸੜਕਾਂ ਦੀ ਮਿਆਦ 10 ਸਾਲ ਦੀ ਹੋਵੇਗੀ ਅਤੇ ਕੰਪਨੀ ਵੱਲੋਂ ਹੀ ਇਨ੍ਹਾਂ ਦੀ ਦੇਖਭਾਲ ਕੀਤੀ ਜਾਵੇਗੀ।
ਪੰਜਾਬ ਸਰਕਾਰ ਵੱਲੋਂ ਹੁਣ ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੀਆਂ ਸੜਕਾਂ ਦੀ ਨੁਹਾਰ ਬਦਲਣ ਦਾ ਐਲਾਨ ਕੀਤਾ ਗਿਆ, ਜਿੱਥੇ ਹੁਣ ਜਰਮਨੀ, ਫਰਾਂਸ ਅਤੇ ਆਸਟ੍ਰੇਲੀਆ ਦੀ ਤਰਜ਼ ’ਤੇ ਵਿਸ਼ਵ ਪੱਧਰੀ ਸੜਕਾਂ ਬਣਾਈਆਂ ਜਾਣਗੀਆਂ, ਜਿਨ੍ਹਾਂ ਦੇ ਕਿਨਾਰੇ ਬੈਠਣ ਲਈ ਬੈਂਚ, ਸਟ੍ਰੀਟ ਲਾਈਟਾਂ, ਬੱਸ ਸਟਾਪ, ਸੈਂਟਰ, ਚਾਰਜਿੰਗ ਸਿਸਟਮ ਅਤੇ ਹੋਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੱਤੀ ਗਈ।
ਇੱਥੇ ਹੀ ਬਸ ਨਹੀਂ, ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ’ਤੇ ਹਰ ਸ਼੍ਰੇਣੀ ਦੇ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਲਈ ਵੱਖੋ ਵੱਖਰੀ ਲੇਨ ਬਣਾਈ ਜਾਵੇਗੀ। ਹਰ ਗਲੀ ਵਿਚ ਸਾਈਨ ਬੋਰਡ ਅਤੇ ਦਿਸ਼ਾ ਸੂਚਕ ਬੋਰਡ ਵੀ ਲਗਾਏ ਜਾਣਗੇ ਅਤੇ ਇਸ ਪੂਰੇ ਢਾਂਚੇ ਨੂੰ ਗੂਗਲ ਮੈਪ ’ਤੇ ਅਪਡੇਟ ਕੀਤਾ ਜਾਵੇਗਾ।
ਦੱਸ ਦਈਏ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਵਿਚ ਤਿੰਨੇ ਸ਼ਹਿਰਾਂ ਦਾ ਕੁੱਝ ਖੇਤਰ ਸ਼ਾਮਲ ਕੀਤਾ ਗਿਆ ਏ, ਜਿੱਥੇ ਲੋਕਾਂ ਨੂੰ ਇਹ ਸਹੂਲਤ ਦਿੱਤੀ ਜਾਵੇਗੀ। ਇਸ ਪ੍ਰੋਜੈਕਟ ਨੂੰ 8 ਮਹੀਨੇ ਵਿਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਏ।