ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪਹਿਲਵਾਨ ਵਿਨੇਸ਼ ਫੋਗਾਟ

ਓਲੰਪਿਕ ਵਿਚ ਜ਼ਬਰਦਸਤ ਪ੍ਰਦਰਸ਼ਨ ਦਿਖਾਉਣ ਵਾਲੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Update: 2024-08-30 09:03 GMT

ਅੰਮ੍ਰਿਤਸਰ : ਓਲੰਪਿਕ ਵਿਚ ਜ਼ਬਰਦਸਤ ਪ੍ਰਦਰਸ਼ਨ ਦਿਖਾਉਣ ਵਾਲੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕੁੱਝ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਓਲੰਪਿਕ ਖੇਡਾਂ ਵਿਚ ਜ਼ਬਰਦਸਤ ਪ੍ਰਦਰਸ਼ਨ ਦਿਖਾਉਣ ਵਾਲੀ ਪਹਿਲਵਾਨ ਵਿਨੇਸ਼ ਫੋਗਾਟ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀ, ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ’ਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਨੇਸ਼ ਫੋਗਾਟ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਉਨ੍ਹਾਂ ਦੇ ਮਨ ਦਾ ਸੁਪਨਾ ਪੂਰਾ ਹੋ ਗਿਆ। ਉਨ੍ਹਾਂ ਆਖਿਆ ਕਿ ਵਾਹਿਗੁਰੂ ਕੋਲੋਂ ਅਸ਼ੀਰਵਾਦ ਲੈਣ ਲਈ ਆਈ ਆਂ ਕਿ ਵਾਹਿਗੁਰੂ ਜ਼ਿੰਦਗੀ ਵਿਚ ਅੱਗੇ ਵਧਣ ਦੀ ਤਾਕਤ ਬਖ਼ਸ਼ੇ।

ਇਸੇ ਤਰ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਵਿਨੇਸ਼ ਸਾਡੀ ਬੇਟੀ ਐ ਜੋ ਓਲੰਪਿਕ ਵਿਚ ਦੇਸ਼ ਦਾ ਨਾਮ ਰੌਸ਼ਨ ਕਰਕੇ ਆਈ ਐ, ਐਸਜੀਪੀਸੀ ਦੇ ਨਾਲ ਨਾਲ ਹੋਰ ਸਿੱਖ ਜਥੇਬੰਦੀਆਂ ਵੱਲੋਂ ਇਨ੍ਹਾਂ ਦਾ ਮਾਣ ਸਨਮਾਨ ਕੀਤਾ ਗਿਆ।

ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵਿਨੇਸ਼ ਫੋਗਾਟ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।

Tags:    

Similar News