ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਯੈਲੋ ਅਲਰਟ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ
ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ 28 ਡਿਗਰੀ ਤੋਂ 36.6 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ । ਮੌਸਮ ਵਿਭਾਗ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਪੰਜਾਬ 'ਚ ਪਿਛਲੇ 5 ਦਿਨਾਂ 'ਚ 14 ਫੀਸਦੀ ਘੱਟ ਬਾਰਿਸ਼ ਹੋਈ ਹੈ ।;
ਚੰਡੀਗੜ੍ਹ : ਪੰਜਾਬ 'ਚ ਮਾਨਸੂਨ ਦੇ ਅਗਸਤ ਮਹੀਨੇ ਵਿੱਚ ਚੰਗੀ ਬਾਰਿਸ਼ ਆਉਣ ਦੀ ਉਮੀਦ ਸੀ ਪਰ ਜੇਕਰ 1 ਤੋਂ 5 ਅਗਸਤ ਦੀ ਗੱਲ ਕੀਤੀ ਜਾਵੇ ਤਾਂ ਮਾਨਸੂਨ ਫਿਰ ਤੋਂ ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਸੀ ਪਰ ਜੇਕਰ ਹੁਣ ਮੌਸਮ ਵਿਭਾਗ ਦੀ ਮੰਨਿਏ ਤਾਂ ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਵਿੱਚ ਦੋ ਦਿਨਾਂ ਤੱਕ ਯੈਲੋ ਅਲਰਟ ਹੋਣ ਵਾਲਾ ਹੈ । ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ । ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਦੇਖਣ ਨੂੰ ਮਿਲ ਰਹੀ ਹੈ । ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ 28 ਡਿਗਰੀ ਤੋਂ 36.6 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ । ਮੌਸਮ ਵਿਭਾਗ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਪੰਜਾਬ 'ਚ ਪਿਛਲੇ 5 ਦਿਨਾਂ 'ਚ 14 ਫੀਸਦੀ ਘੱਟ ਬਾਰਿਸ਼ ਹੋਈ ਹੈ ।
ਜਾਣੋ ਕਿਹੜੇ ਜ਼ਿਲ੍ਹੇ ਚ ਹੋਈ ਹੈ ਘੱਟ ਬਰਸਾਤ
ਆਈਐਮਡੀ ਅਨੁਸਾਰ ਪੰਜਾਬ ਦੇ ਤਰਨਤਾਰਨ 'ਚ 286 ਫੀਸਦੀ ਜ਼ਿਆਦਾ, ਫਰੀਦਕੋਟ 'ਚ 247 ਫੀਸਦੀ ਜ਼ਿਆਦਾ ਅਤੇ ਅੰਮ੍ਰਿਤਸਰ 'ਚ 89 ਫੀਸਦੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਹੈ । ਇਸ ਦੇ ਨਾਲ ਹੀ ਐਸਬੀਐਸ ਨਗਰ ਵਿੱਚ 5 ਦਿਨਾਂ ਵਿੱਚ 99 ਫੀਸਦੀ ਘੱਟ ਮੀਂਹ ਪਿਆ ਹੈ । ਜਦੋਂ ਕਿ ਹੁਸ਼ਿਆਰਪੁਰ ਵਿੱਚ 84 ਫੀਸਦੀ, ਸੰਗਰੂਰ ਵਿੱਚ 83 ਫੀਸਦੀ ਅਤੇ ਰੂਪਨਗਰ ਵਿੱਚ 82 ਫੀਸਦੀ ਘੱਟ ਮੀਂਹ ਪਿਆ ਹੈ ।
ਜਾਣੋ ਪੰਜਾਬ ਦੇ ਤਾਪਮਾਨ 'ਚ ਹੋਇਆ ਕਿੰਨ੍ਹਾਂ ਵਾਧਾ
ਸੋਮਵਾਰ ਦੀ ਬਾਰਿਸ਼ ਕੁਝ ਜ਼ਿਲ੍ਹਿਆਂ ਤੱਕ ਸੀਮਤ ਰਹੀ । ਜਿਸ ਕਾਰਨ ਪੰਜਾਬ ਦੇ ਤਾਪਮਾਨ 'ਚ 0.2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਆਈਐਮਡੀ ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਪੰਜਾਬ ਦੇ ਐਸਬੀਐਸ ਨਗਰ ਵਿੱਚ 9 ਮਿਲੀਮੀਟਰ, ਰੋਪੜ ਵਿੱਚ 8.5, ਪਠਾਨਕੋਟ ਵਿੱਚ 4 ਅਤੇ ਮੋਗਾ-ਫਿਰੋਜ਼ਪੁਰ ਵਿੱਚ 0.5-0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਜਾਣੋ ਪੰਜਾਬ ਦੇ ਕਿਹੜੇ ਜ਼ਿਲ੍ਹੇ ਚ ਰਿਹਾ ਕਿੰਨ੍ਹਾਂ ਤਾਪਮਾਨ
ਅੰਮ੍ਰਿਤਸਰ : ਐਤਵਾਰ ਨੂੰ ਜ਼ਿਲ੍ਹੇ ਚ ਤਾਪਮਾਨ 36.1 ਡਿਗਰੀ ਰਿਕਾਰਡ ਕੀਤਾ ਗਿਆ ਹੈ । ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਅੱਜ ਜ਼ਿਲ੍ਹੇ 'ਚ ਤਾਪਮਾਨ 28 ਤੋਂ 34 ਡਿਗਰੀ ਦੇ ਵਿਚ ਰਹੇਗਾ ਅਤੇ ਇਸ ਦੇ ਨਾਲ ਹੀ ਹਲਕੇ ਬੱਦਲ ਅਤੇ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ ।
ਲੁਧਿਆਣਾ : ਐਤਵਾਰ ਨੂੰ ਜ਼ਿਲ੍ਹੇ ਚ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ ਅਤੇ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਅੱਜ ਘੱਟੋ-ਘੱਟ ਤਾਪਮਾਨ 28 ਡਿਗਰੀ ਰਹਿ ਸਕਦਾ ਹੈ ਅਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 34 ਡਿਗਰੀ ਰਹਿਣ ਦੀ ਸੰਭਾਵਨਾ ਹੈ ।
ਪਟਿਆਲਾ : ਜ਼ਿਲ੍ਹੇ 'ਚ ਐਤਵਾਰ ਨੂੰ 35.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ ਅਤੇ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਪਟਿਆਲਾ ਚ ਤਾਪਮਾਨ 28 ਡਿਗਰੀ ਤੋਂ ਲੈ ਕੇ 34 ਡਿਗਰੀ ਤੱਕ ਹੋ ਸਕਦਾ ਹੈ ।
ਜਲੰਧਰ : ਜ਼ਿਲ੍ਹੇ ਚ ਪਿਛਲੇ ਦਿਨ ਤਾਪਮਾਨ 35 ਡਿਗਰੀ ਰਿਕਾਰਡ ਕੀਤਾ ਗਿਆ ਅਤੇ ਅੱਜ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਜ਼ਿਲ੍ਹੇ ਚ ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਿਹ ਸਕਦਾ ਹੈ ।
ਮੋਹਾਲੀ : ਬੀਤੇ ਦਿਨ ਮੋਹਾਲੀ ਚ 35.6 ਡਿਗਰੀ ਦੇ ਨੇੜੇ ਤਾਪਮਾਨ ਰਿਕਾਰਡ ਕੀਤਾ ਗਿਆ ਹੈ, ਜਿਸ ਤੋਂ ਬਾਅਦ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਅੱਜ ਮੋਹਾਲੀ 'ਚ ਤਾਪਮਾਨ 29 ਡਿਗਰੀ ਤੋਂ ਲੈ ਕੇ 34 ਡਿਗਰੀ ਤੱਕ ਰਿਹ ਸਕਦਾ ਹੈ ।