ਮੌਸਮ ਵਿਭਾਗ ਨੇ ਜਤਾਈ ਅੱਜ ਪੰਜਾਬ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ,5 ਜ਼ਿਲ੍ਹਿਆਂ ਚ ਅੱਜ ਯੈਲੋ ਅਲਰਟ ਜਾਰੀ
ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਸੂਬੇ ਵਿੱਚ ਸਥਿਤੀ ਲਗਭਗ ਆਮ ਵਾਂਗ ਹੈ। ਲੁਧਿਆਣਾ ਦੇ ਫਰੀਦਕੋਟ ਅਤੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।
ਚੰਡੀਗੜ੍ਹ : ਮੌਸਮ ਵਿਭਾਗ ਨੇ ਪੰਜਾਬ ਚ ਮੀਂਹ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਇਸ ਬਾਰ ਪੰਜਾਬ ਚ ਪਿਛਲੇ ਸਾਲ ਦੇ ਮੁਕਾਬਲੇ ਘੱਟ ਮੀਂਹ ਪਿਆ ਹੈ । ਜਾਣਕਾਰੀ ਅਨੁਸਾਰ ਪੰਜਾਬ ਵਿੱਚ 1 ਜੂਨ ਤੋਂ ਹੁਣ ਤੱਕ 273.6 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ ਪਰ ਹੁਣ ਤੱਕ ਸਿਰਫ਼ 157.2 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ । ਪਰ ਉੱਥੇ ਹੀ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਇਹ ਅਲਰਟ ਸਿਰਫ ਸ਼ਨੀਵਾਰ ਲਈ ਜਾਰੀ ਕੀਤਾ ਗਿਆ ਹੈ । ਇਸ ਤੋਂ ਬਾਅਦ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ । ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ । ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਸੂਬੇ ਵਿੱਚ ਸਥਿਤੀ ਲਗਭਗ ਆਮ ਵਾਂਗ ਹੈ। ਲੁਧਿਆਣਾ ਦੇ ਫਰੀਦਕੋਟ ਅਤੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਰਾਜਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ ।
ਜਾਣੋ ਪੰਜਾਬ ਦੇ ਕਿਹੜੇ ਜ਼ਿਲ੍ਹੇ ਚ ਰਿਹਾ ਕਿੰਨ੍ਹਾਂ ਤਾਪਮਾਨ
ਅੰਮ੍ਰਿਤਸਰ : ਸ਼ੁਕਰਵਾਰ ਨੂੰ ਜ਼ਿਲ੍ਹੇ ਚ ਤਾਪਮਾਨ 34.6 ਡਿਗਰੀ ਰਿਕਾਰਡ ਕੀਤਾ ਗਿਆ ਹੈ । ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਅੱਜ ਜ਼ਿਲ੍ਹੇ 'ਚ ਤਾਪਮਾਨ 27 ਤੋਂ 35 ਡਿਗਰੀ ਦੇ ਵਿਚ ਰਹੇਗਾ ਅਤੇ ਇਸ ਦੇ ਨਾਲ ਹੀ ਹਲਕੇ ਬੱਦਲ ਅਤੇ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ ।
ਲੁਧਿਆਣਾ : ਸ਼ੁਕਰਵਾਰ ਨੂੰ ਜ਼ਿਲ੍ਹੇ ਚ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਅਤੇ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਅੱਜ ਘੱਟੋ-ਘੱਟ ਤਾਪਮਾਨ 27 ਡਿਗਰੀ ਰਹਿ ਸਕਦਾ ਹੈ ਅਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 34 ਡਿਗਰੀ ਰਹਿਣ ਦੀ ਸੰਭਾਵਨਾ ਹੈ ।
ਪਟਿਆਲਾ : ਜ਼ਿਲ੍ਹੇ 'ਚ ਸ਼ੁਕਰਵਾਰ ਨੂੰ 34.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ ਅਤੇ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਪਟਿਆਲਾ ਚ ਤਾਪਮਾਨ 27 ਡਿਗਰੀ ਤੋਂ ਲੈ ਕੇ 34 ਡਿਗਰੀ ਤੱਕ ਹੋ ਸਕਦਾ ਹੈ ।
ਜਲੰਧਰ : ਜ਼ਿਲ੍ਹੇ ਚ ਪਿਛਲੇ ਦਿਨ ਤਾਪਮਾਨ 36.1 ਡਿਗਰੀ ਰਿਕਾਰਡ ਕੀਤਾ ਗਿਆ ਅਤੇ ਅੱਜ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਜ਼ਿਲ੍ਹੇ ਚ ਤਾਪਮਾਨ 27 ਤੋਂ 35 ਡਿਗਰੀ ਦੇ ਵਿਚਕਾਰ ਰਿਹ ਸਕਦਾ ਹੈ ।
ਮੋਹਾਲੀ : ਬੀਤੇ ਦਿਨ ਮੋਹਾਲੀ ਚ 35.8 ਡਿਗਰੀ ਦੇ ਨੇੜੇ ਤਾਪਮਾਨ ਰਿਕਾਰਡ ਕੀਤਾ ਗਿਆ ਹੈ, ਜਿਸ ਤੋਂ ਬਾਅਦ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਅੱਜ ਮੋਹਾਲੀ 'ਚ ਤਾਪਮਾਨ 28 ਡਿਗਰੀ ਤੋਂ ਲੈ ਕੇ 33 ਡਿਗਰੀ ਤੱਕ ਰਿਹ ਸਕਦਾ ਹੈ ।