ਪੰਜਾਬ 'ਚ ਜਾਰੀ ਹੋਇਆ ਯੈਲੋ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ

ਮੌਸਮ ਵਿਭਾਗ ਅਨੁਸਾਰ ਬੁੱਧਵਾਰ ਤੋਂ ਪੰਜਾਬ ਦਾ ਮੌਸਮ ਕਰਵਟ ਬਦਲ ਸਕਦਾ ਹੈ ਅਤੇ ਅਨੁਮਾਨ ਹੈ ਕਿ ਬੁੱਧਵਾਰ ਅਤੇ ਵੀਰਵਾਰ ਤੋਂ ਬਾਅਦ ਨੂੰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ ।;

Update: 2024-07-16 01:18 GMT

ਚੰਡੀਗੜ੍ਹ : ਪੰਜਾਬ 'ਚ ਬਾਰਿਸ਼ ਦੀ ਕਮੀ ਕਾਰਨ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ । ਦੱਸਿਆ ਜਾ ਰਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪੰਜਾਬ ਵਿੱਚ ਘੱਟ ਬਰਸਾਤ ਰਿਕਾਰਡ ਕੀਤੀ ਗਈ ਹੈ । ਜੇਕਰ ਮੌਸਮ ਵਿਭਾਗ ਦੀ ਮੰਨਿਏ ਤਾਂ ਮੰਗਲਵਾਰ ਨੂੰ ਸਵੇਰ 8 ਤੋਂ 9 ਵਜੇ ਦੇ ਵਿੱਚ ਹਲਕੀ ਬਰਸਾਤ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਸ਼ਾਮ ਤੱਕ ਬੱਦਲਾਂ ਦੇ ਨਾਲ ਧੁੱਪ ਰਹਿ ਸਕਦੀ ਹੈ । ਬੁੱਧਵਾਰ ਨੂੰ ਸਵੇਰ 4 ਵਜੇ ਤੋਂ ਲੈਕੇ ਸਾਰਾ ਦਿਨ ਮੀਂਹ ਪੈਣ ਦੀ ਜਾਣਕਾਰੀ ਵੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਹੈ ।

ਜਾਣੋ ਪੰਜਾਬ 'ਚ ਜਾਰੀ ਹੋਏ ਯੈਲੋ ਅਲਰਟ ਬਾਰੇ

ਮੌਸਮ ਵਿਭਾਗ ਅਨੁਸਾਰ ਬੁੱਧਵਾਰ ਤੋਂ ਪੰਜਾਬ ਦਾ ਮੌਸਮ ਕਰਵਟ ਬਦਲ ਸਕਦਾ ਹੈ ਅਤੇ ਅਨੁਮਾਨ ਹੈ ਕਿ ਬੁੱਧਵਾਰ ਅਤੇ ਵੀਰਵਾਰ ਤੋਂ ਬਾਅਦ ਨੂੰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ । ਮੌਸਮ ਵਿਭਾਗ ਨੇ ਪੰਜਾਬ ਵਿੱਚ ਦੋਵਾਂ ਦਿਨਾਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਜੇਕਰ ਅੱਜ ਦੇ ਤਾਪਮਾਨ ਅਤੇ ਮੌਸਮ ਦੀ ਗੱਲ ਕਰੀਏ ਤਾਂ ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ 'ਚ ਅੱਜ ਸਵੇਰ 9 ਤੋਂ ਲੈਕੇ 11 ਵਜੇ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਅਤੇ ਜਲੰਧਰ ਅੰਮ੍ਰਿਤਸਰ ਅਤੇ ਗੁਰਦਾਸਪੁਰ ਚ ਅੱਜ ਮੌਸਮ ਸਾਫ ਰਹੇਗਾ ਅਤੇ ਹਲਕੇ ਬੱਦਲ ਵੀ ਆਸਮਾਨ ਚ ਦਿਖਾਈ ਦੇ ਸਕਦੇ ਨੇ ।

ਇਸ ਸਾਲ 34% ਘੱਟ ਪਿਆ ਹੈ ਪੰਜਾਬ 'ਚ ਮੀਂਹ

ਮੌਸਮ ਵਿਭਾਗ ਮੁਤਾਬਕ ਇਸ ਸਾਲ 101 ਫੀਸਦੀ ਮੀਂਹ ਪੈਣ ਦੀ ਉਮੀਦ ਸੀ। ਪਰ ਇਸ ਦੇ ਉਲਟ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ । ਮੌਸਮ ਵਿਭਾਗ ਦੇ ਅਨੁਸਾਰ 1 ਜੂਨ ਤੋਂ 15 ਜੁਲਾਈ ਤੱਕ ਪੰਜਾਬ ਵਿੱਚ 34 ਫੀਸਦੀ ਘੱਟ, ਹਰਿਆਣਾ ਅਤੇ ਹਿਮਾਚਲ ਵਿੱਚ 35-35 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ । ਪੰਜਾਬ ਵਿੱਚ ਹੁਣ ਤੱਕ ਸਿਰਫ਼ 85.1 ਫ਼ੀਸਦੀ ਹੀ ਮੀਂ ਦਰਜ ਕੀਤਾ ਗਿਆ ਹੈ ਜਦਕਿ ਹਰ ਸਾਲ ਆਮ ਤੌਰ 'ਤੇ 128.4 ਮਿਲੀਮੀਟਰ ਮੀਂਹ ਦਰਜ ਕੀਤਾ ਜਾਂਦਾ ਹੈ ।

Tags:    

Similar News