Punjab: ਵੀਜ਼ਾ ਰਿਜੈਕਟ ਹੋਣ ਤੇ ਪ੍ਰੇਸ਼ਾਨ ਨੌਜਵਾਨ ਵੱਲੋਂ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਪੜ੍ਹਾਈ ਲਈ ਵਿਦੇਸ਼ ਜਾਣ ਦਾ ਸੁਪਨਾ ਪੂਰਾ ਨਾ ਹੋਣ ਤੇ ਚੁੱਕਿਆ ਖ਼ੌਫ਼ਨਾਕ ਕਦਮ

Update: 2025-12-26 17:28 GMT

Punjab News: ਅੱਜ ਕੱਲ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾ ਕੇ ਸੈੱਟ ਹੋਣ ਦਾ ਕਰੇਜ਼ ਹੈ। ਪਰ ਜਦੋਂ ਉਹਨਾਂ ਦੇ ਸੁਪਨੇ ਪੂਰੇ ਨਹੀਂ ਹੁੰਦੇ ਤਾਂ ਉਹ ਨਿਰਾਸ਼ ਹੋ ਜਾਂਦੇ ਹਨ ਅਤੇ ਕਈ ਵਾਰ ਗਲਤ ਕਦਮ ਵੀ ਚੁੱਕ ਲੈਂਦੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੁਨਾਮ ਦੇ ਪਿੰਡ ਹੰਬਲਵਾਸ ਜਖੇਪਲ ਵਿੱਚ। ਜਿੱਥੇ ਇੱਕ ਨੌਜਵਾਨ ਨੇ ਸਿਰਫ ਇਸ ਕਰਕੇ ਖ਼ੁਦਕੁਸ਼ੀ ਕਰ ਲਈ ਕਿਉਂਕਿ ਉਸਦਾ ਵੀਜ਼ਾ ਰਿਜੈਕਟ ਹੋ ਗਿਆ ਸੀ।

ਇਸ 23 ਸਾਲਾ ਨੌਜਵਾਨ ਦੇ ਸੁਪਨੇ ਵੱਡੇ ਸਨ, ਉਹ ਆਪਣੇ ਪਰਿਵਾਰ ਨੂੰ ਆਰਥਿਕ ਤੰਗੀ ਵਿੱਚੋਂ ਬਾਹਰ ਕੱਢਣਾ ਚਾਹੁੰਦਾ ਸੀ। ਜਿਸ ਕਰਕੇ ਉਸਨੇ ਸਟੱਡੀ ਵੀਜ਼ਾ ਤੇ ਵਿਦੇਸ਼ ਜਾਣ ਦਾ ਫੈਸਲਾ ਕੀਤਾ। ਪਰ ਉਸਦਾ ਵੀਜ਼ਾ ਅਰਜ਼ੀ ਰਿਜੈਕਟ ਹੋ ਗਈ, ਜਿਸਤੋਂ ਬਾਅਦ ਉਹ ਕਾਫੀ ਪ੍ਰੇਸ਼ਾਨ ਹੋ ਗਿਆ ਅਤੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜਾਨ ਲੈ ਲਈ। ਮ੍ਰਿਤਕ ਵਿਅਕਤੀ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ।

ਧਰਮਗੜ੍ਹ ਥਾਣੇ ਦੇ ਏਐਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਮ੍ਰਿਤਕ, ਹਰਵੀਰ ਸਿੰਘ (23), ਪੁੱਤਰ ਜੱਗਾ ਸਿੰਘ ਵਾਸੀ ਹੰਬਲਵਾਸ ਜਖੇਪਲ, ਨੇ 12ਵੀਂ ਜਮਾਤ ਪੂਰੀ ਕਰਨ ਤੋਂ ਬਾਅਦ ਵਿਦੇਸ਼ ਜਾਣ ਦੀ ਤਿਆਰੀ ਕੀਤੀ ਸੀ। ਉਸਨੇ ਵੀਜ਼ਾ ਲਈ ਅਰਜ਼ੀ ਦਿੱਤੀ ਸੀ, ਪਰ ਉਸਦੀ ਅਰਜ਼ੀ ਕੁਝ ਸਮਾਂ ਪਹਿਲਾਂ ਰੱਦ ਕਰ ਦਿੱਤੀ ਗਈ ਸੀ। ਹਰਵੀਰ ਦੁਬਾਰਾ ਅਰਜ਼ੀ ਦੇਣਾ ਚਾਹੁੰਦਾ ਸੀ, ਪਰ ਉਸਦੇ ਪਰਿਵਾਰ ਦੀ ਮਾੜੀ ਆਰਥਿਕ ਸਥਿਤੀ ਕਾਰਨ ਉਹ ਅਜਿਹਾ ਨਾ ਕਰ ਸਕਿਆ।

Tags:    

Similar News