ਅਮਰੀਕਾ ਤੋਂ ਡਿਪੋਰਟ ਨੌਜਵਾਨ ਹੈਰੋਇਨ ਸਮੇਤ ਕਾਬੂ, 42 ਕਰੋੜ ਹੈਰੋਇਨ ਬਰਾਮਦ

ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਇਕ ਨੌਜਵਾਨ ਸਮੇਤ 4 ਨੌਜਵਾਨਾਂ ਨੂੰ 6 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਬਰਾਮਦ ਕੀਤੀ ਹੈਰੋਇਨ ਦੀ ਕੀਮਤ 42 ਕਰੋੜ ਰੁਪਏ ਦੱਸੀ ਜਾ ਰਹੀ ਐ।

Update: 2025-07-26 11:24 GMT

ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਇਕ ਨੌਜਵਾਨ ਸਮੇਤ 4 ਨੌਜਵਾਨਾਂ ਨੂੰ 6 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਬਰਾਮਦ ਕੀਤੀ ਹੈਰੋਇਨ ਦੀ ਕੀਮਤ 42 ਕਰੋੜ ਰੁਪਏ ਦੱਸੀ ਜਾ ਰਹੀ ਐ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੇ ਸਬੰਧ ਪਾਕਿਸਤਾਨੀ ਤਸਕਰਾਂ ਨਾਲ ਨੇ, ਜਿਨ੍ਹਾਂ ਦੇ ਨਿਰਦੇਸ਼ ’ਤੇ ਇਹ ਹੈਰੋਇਨ ਦੀ ਖੇਪ ਨੂੰ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਪਹੁੰਚਾਉਂਦੇ ਸੀ।


ਅੰਮ੍ਰਿਤਸਰ ਪੁਲਿਸ ਵੱਲੋਂ 4 ਨੌਜਵਾਨਾਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਏ, ਜੋ ਪਾਕਿਸਤਾਨੀ ਤਸਕਰਾਂ ਦੇ ਨਿਰਦੇਸ਼ ’ਤੇ ਹੈਰੋਇਨ ਤਸਕਰੀ ਦਾ ਕੰਮ ਕਰਦੇ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵੱਲੋਂ ਹੈਰੋਇਨ ਦੇ ਨਾਲ ਨਾਲ ਡ੍ਰੋਨ ਰਾਹੀਂ ਹਥਿਆਰ ਵੀ ਮੰਗਵਾਏ ਜਾ ਚੁੱਕੇ ਨੇ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿਚ ਇਕ ਨਾਬਾਲਗ ਐ।


ਇਸ ਦੇ ਨਾਲ ਹੀ ਇਕ ਨੌਜਵਾਨ ਡੌਂਕੀ ਲਗਾ ਕੇ ਅਮਰੀਕਾ ਗਿਆ ਸੀ, ਜਿਸ ਨੇ ਵਾਪਸ ਆਉਣ ਤੋਂ ਬਾਅਦ ਹੈਰੋਇਨ ਤਸਕਰੀ ਦਾ ਕਾਰੋਬਾਰ ਸ਼ੁਰੂ ਕਰ ਦਿੱਤਾ ਅਤੇ ਹੈਰੋਇਨ ਦੀ ਤਸਕਰੀ ਵਾਟਸਐਪ ਰਾਹੀਂ ਕੀਤੀ ਜਾਂਦੀ ਸੀ।


ਦੱਸ ਦਈਏ ਕਿ ਪੁਲਿਸ ਨੂੰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ ਹੋਰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਐ।

Tags:    

Similar News