ਐਨਆਰਆਈ ਕੁੱਟਮਾਰ ਮਾਮਲੇ ’ਚ ਦਰਜ ਹੋਈ ਜ਼ੀਰੋ ਐਫਆਈਆਰ

ਹਿਮਾਚਲ ਪ੍ਰਦੇਸ਼ ਦੇ ਖਜ਼ਿਹਾਰ ਵਿਖੇ ਕੁੱਟਮਾਰ ਦਾ ਸ਼ਿਕਾਰ ਹੋਏ ਸਪੇਨਿਸ਼ ਜੋੜੇ ਨੂੰ ਮਿਲਣ ਲਈ ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਪੁੱਜੇ, ਜਿੱਥੇ ਉਨ੍ਹਾਂ ਨੇ ਪੀੜੜ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਪੂਰੀ ਮਦਦ ਦੇਣ ਦਾ ਭਰੋਸਾ ਦਿਵਾਇਆ

Update: 2024-06-16 12:23 GMT

ਅੰਮ੍ਰਿਤਸਰ : ਹਿਮਾਚਲ ਪ੍ਰਦੇਸ਼ ਦੇ ਖਜ਼ਿਹਾਰ ਵਿਖੇ ਕੁੱਟਮਾਰ ਦਾ ਸ਼ਿਕਾਰ ਹੋਏ ਸਪੇਨਿਸ਼ ਜੋੜੇ ਨੂੰ ਮਿਲਣ ਲਈ ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਪੁੱਜੇ, ਜਿੱਥੇ ਉਨ੍ਹਾਂ ਨੇ ਪੀੜੜ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਪੂਰੀ ਮਦਦ ਦੇਣ ਦਾ ਭਰੋਸਾ ਦਿਵਾਇਆ ਅਤੇ ਜਲਦ ਇਸ ਮਾਮਲੇ ਵਿਚ ਐਫਆਈਆਰ ਦਰਜ ਕਰਵਾਉਣ ਦੀ ਗੱਲ ਆਖੀ।

ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਪਹੁੰਚ ਕੇ ਉਸ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ, ਜਿਸ ਨਾਲ ਬੀਤੇ ਦਿਨੀਂ ਹਿਮਾਚਲ ਵਿਚ ਕੁੱਟਮਾਰ ਦਾ ਸ਼ਿਕਾਰ ਹੋਇਆ ਸੀ।

ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਐ ਪਰ ਇਸ ਸਬੰਧੀ ਉਹਨਾਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਗਿਆ ਏ ਕਿ ਜਲਦ ਤੋਂ ਜਲਦ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾਵੇ ਅਤੇ ਉਹਨਾਂ ਕਿਹਾ ਕਿ ਇਸ ਸਬੰਧੀ ਉਹ ਹਿਮਾਚਲ ਦੇ ਮੁੱਖ ਮੰਤਰੀ ਨਾਲ ਵੀ ਗੱਲਬਾਤ ਕਰਨਗੇ

ਦੱਸ ਦਈਏ ਕਿ ਪੀੜਤ ਐਨਆਰਆਈ ਕੰਵਲਦੀਪ ਸਿੰਘ ਨਾਲ ਜਦੋਂ ਕੁੱਟਮਾਰ ਦੀ ਘਟਨਾ ਵਾਪਰੀ ਤਾਂ ਉਸ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਭਰਾ ਵੀ ਮੌਜੂਦ ਸਨ, ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ।

Tags:    

Similar News