ਗ਼ਰੀਬ ਸਿੱਖਾਂ ਦੀ ਬਾਂਹ ਫੜਨਗੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਨਿਹੰਗ ਜਥੇਬੰਦੀਆਂ ਵੱਲੋਂ ਜਥੇਦਾਰ ਗੜਗੱਜ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਨਿਹੰਗ ਜਥੇਬੰਦੀਆਂ ਨੇ ਜਥੇਦਾਰ ਸਾਹਿਬ ਅੱਗੇ ਇਕ ਵੱਡੀ ਮੰਗ ਰੱਖ ਦਿੱਤੀ, ਜਿਸ ਨੂੰ ਜਥੇਦਾਰ ਸਾਹਿਬ ਨੇ ਭਵਿੱਖ ਵਿਚ ਪੂਰਾ ਕਰਨ ਦਾ ਵਾਅਦਾ ਕੀਤਾ।

Update: 2025-03-15 13:49 GMT

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਨਿਹੰਗ ਜਥੇਬੰਦੀਆਂ ਵੱਲੋਂ ਜਥੇਦਾਰ ਗੜਗੱਜ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਨਿਹੰਗ ਜਥੇਬੰਦੀਆਂ ਨੇ ਜਥੇਦਾਰ ਸਾਹਿਬ ਅੱਗੇ ਇਕ ਵੱਡੀ ਮੰਗ ਰੱਖ ਦਿੱਤੀ, ਜਿਸ ਨੂੰ ਜਥੇਦਾਰ ਸਾਹਿਬ ਨੇ ਭਵਿੱਖ ਵਿਚ ਪੂਰਾ ਕਰਨ ਦਾ ਵਾਅਦਾ ਕੀਤਾ।


Full View

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਿਹੰਗ ਜਥੇਬੰਦੀਆਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਗੜਗੱਜ ਨੇ ਨਿਹੰਗ ਸਿੰਘਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕੁੱਝ ਤਾਕਤਾਂ ਸਿੱਖਾਂ ਨੂੰ ਆਪਣੇ ਮੁਤਾਬਕ ਚਲਾਉਣਾ ਚਾਹੁੰਦੀਆਂ ਨੇ ਪਰ ਸਾਨੂੰ ਇਕਜੁੱਟ ਹੋਣ ਦੀ ਲੋੜ ਐ। ਉਨ੍ਹਾਂ ਇਹ ਵੀ ਆਖਿਆ ਕਿ ਉਨ੍ਹਾਂ ਦਾ ਸਭ ਤੋਂ ਵੱਡਾ ਏਜੰਡਾ ਗਰੀਬ ਸਿੱਖਾਂ ਦੇ ਘਰਾਂ ਤੋਂ ਲਹਿਰ ਸ਼ੁਰੂ ਕਰਨ ਦਾ ਹੈ, ਤਾਂ ਜੋ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।


Full View

ਇਸੇ ਦੌਰਾਨ ਨਿਹੰਗ ਸਿੰਘਾਂ ਨੇ ਜਥੇਦਾਰ ਸਾਹਿਬ ਦੇ ਸਾਹਮਣੇ ਆਪਣੀ ਇਕ ਮੰਗ ਰੱਖਦਿਆਂ ਆਖਿਆ ਕਿ ਉਹ ਇਕ ਬਾਟੇ ਦੀ ਮਰਿਆਦਾ ਲਾਗੂ ਕਰਵਾਉਣਾ ਚਾਹੁੰਦੇ ਨੇ, ਪਹਿਲਾਂ ਵਾਲੇ ਜਥੇਦਾਰ ਅੱਗੇ ਵੀ ਇਹ ਮੰਗ ਰੱਖੀ ਗਈ ਸੀ ਪਰ ਕਿਸੇ ਨੇ ਨਹੀਂ ਸੁਣੀ। ਇਸ ’ਤੇ ਜਥੇਦਾਰ ਗੜਗੱਜ ਨੇ ਨਿਹੰਗ ਸਿੰਘਾਂ ਨੂੰ ਇਹ ਮੰਗ ਪੂਰੀ ਕਰਵਾਉਣ ਦਾ ਵਾਅਦਾ ਕੀਤਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਜਥੇਦਾਰ ਗੜਗੱਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਗਿਆ, ਜਿਸ ਵਿਚ ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਹੋਣ ਲਈ ਆਖਿਆ।

Tags:    

Similar News