Punjab government ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ 'ਚ ਬਨਣ ਵਾਲੀ "ਯੂਨੀਵਰਸਿਟੀ" ਸ਼ਹੀਦੀ ਦਿਹਾੜੇ ਤੋਂ ਪਹਿਲਾਂ ਕਾਰਜਸ਼ੀਲ ਕਰੇ : ਪ੍ਰੋ. ਬਡੂੰਗਰ

By :  Gill
Update: 2026-03-12 11:19 GMT


ਪਟਿਆਲਾ,12 ਮਾਰਚ ( )

ਹਿੰਦ ਦੀ ਚਾਦਰ ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਣਾਉਣ ਦੇ ਕੀਤੇ ਗਏ ਐਲਾਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਨਵੀਂ ਬਣਨ ਵਾਲੀ ਯੂਨੀਵਰਸਿਟੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 11 ਨਵੰਬਰ ਤੱਕ ਕਾਰਜਸ਼ੀਲ ਕੀਤਾ ਜਾਵੇ ਤਾਂ ਜੋ ਵਿਦਿਆਰਥੀ ਇਸ ਯੂਨੀਵਰਸਿਟੀ ਵਿੱਚ ਦਾਖਲਾ ਲੈ ਕੇ ਆਪਣੀ ਪੜ੍ਹਾਈ ਜਾਰੀ ਰੱਖ ਸਕਣ ।

ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਨਿਰਮਾਣ ਨਾਲ ਪੰਜਾਬ ਹੀ ਨਹੀਂ ਬਲਕਿ ਹੋਰਨਾ ਰਾਜਾਂ ਤੋਂ ਵੀ ਨੌਜਵਾਨ ਆਪਣੀ ਪੜ੍ਹਾਈ ਕਰਕੇ ਆਪਣੇ ਰੁਜ਼ਗਾਰ ਦੇ ਹੀਲੇ ਲੱਗ ਸਕਣਗੇ ।  

Similar News