ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਜੁਲਾਈ 2024)
ਗੁਰੂ ਸਾਹਿਬ ਨੇ ਮਨੁੱਖ ਨੂੰ ਸੇਧ ਦਿੰਦੇ ਹੋਏ ਕਿਹਾ ਹੈ ਕਿ ਸਾਰੀ ਸ੍ਰਿਸ਼ਟੀ ਉਸ ਅਕਾਲ ਪੁਰਖ ਦੇ ਹੁਕਮ ਵਿੱਚ ਹੀ ਚੱਲਦੀ ਹੈ।;
ਸਲੋਕ ਮਃ ੧ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥
ਪਦਅਰਥ:- ਭੈ ਵਿਚਿ—ਡਰ ਵਿਚ। ਪਵਣੁ ਵਹੈ—ਹਵਾ ਵਗਦੀ ਹੈ। ਸਦਵਾਉ—ਸਦਾ-ਏਵ, ਸਦਾ ਹੀ। ਚਲਹਿ—ਚੱਲਦੇ ਹਨ। ਕਢੈ ਵੇਗਾਰਿ—ਵਗਾਰ ਕੱਢਦੀ ਹੈ। ਭਾਰਿ—ਭਾਰ ਦੇ ਹੇਠ। ਇੰਦੁ—ਇੰਦਰ ਦੇਵਤਾ, ਬੱਦਲ। ਫਿਰੈ—ਫਿਰਦਾ ਹੈ। ਸਿਰ ਭਾਰਿ—ਸਿਰ ਦੇ ਭਾਰ। ਰਾਜਾ ਧਰਮ ਦੁਆਰੁ—ਧਰਮ ਰਾਜੇ ਦਾ ਦੁਆਰ। ਕੋਹ ਕਰੋੜੀ—ਕਰੋੜਾਂ ਕੋਹ। ਸਿਧ—ਅਣਿਮਾ ਆਦਿਕ ਅੱਠ ਸਿੱਧੀਆਂ ਨੂੰ ਜਿਨ੍ਹਾਂ ਮਹਾਤਮਾ ਲੋਕਾਂ ਨੇ ਪ੍ਰਾਪਤ ਕਰ ਲਿਆ ਹੁੰਦਾ ਸੀ, ਉਹਨਾਂ ਨੂੰ ਸਿੱਧ ਕਿਹਾ ਜਾਂਦਾ ਸੀ; ਪੁੱਗੇ ਹੋਏ ਜੋਗੀ। ਬੁਧ—ਗਿਆਨਵਾਨ, ਜੋ ਜਗਤ ਦੇ ਮਾਇਕ ਬੰਧਨਾਂ ਤੋਂ ਮੁਕਤ ਹਨ। ਆਡਾਣੇ—ਤਣੇ ਹੋਏ। ਮਹਾਬਲ—ਵੱਡੇ ਬਲ ਵਾਲੇ। ਆਵਹਿ—(ਜੋ ਭੀ ਜੀਵ ਜਗਤ ਵਿਚ) ਆਉਂਦੇ ਹਨ। ਪੂਰ—ਸਾਰੇ ਦੇ ਸਾਰੇ ਜੀਵ ਜੋ ਇਸ ਸੰਸਾਰ-ਸਾਗਰ ਵਿਚ ਜ਼ਿੰਦਗੀ-ਰੂਪ ਬੇੜੀ ਵਿਚ ਬੈਠੇ ਹੋਏ ਹਨ। ਸਗਲਿਆ ਸਿਰਿ—ਸਾਰੇ ਜੀਵਾਂ ਦੇ ਸਿਰ ਉੱਤੇ। ਲੇਖੁ ਲਿਖਿਆ—ਭਉ ਰੂਪੀ ਲੇਖ ਲਿਖਿਆ ਹੋਇਆ ਹੈ।
ਅਰਥ:- ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ। ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ। ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ। ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ)। ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ। ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ। ਸਿੱਧ, ਬੁਧ, ਦੇਵਤੇ ਤੇ ਨਾਥ—ਸਾਰੇ ਰੱਬ ਦੇ ਭੈ ਵਿਚ ਹਨ। ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ। ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ। ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ। ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ। ਹੇ ਨਾਨਕ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ।1।
सलोक मः १ भै विचि पवणु वहै सदवाउ ॥ भै विचि चलहि लख दरीआउ ॥ भै विचि अगनि कढै वेगारि ॥ भै विचि धरती दबी भारि ॥ भै विचि इंदु फिरै सिर भारि ॥ भै विचि राजा धरम दुआरु ॥ भै विचि सूरजु भै विचि चंदु ॥ कोह करोड़ी चलत न अंतु ॥ भै विचि सिध बुध सुर नाथ ॥ भै विचि आडाणे आकास ॥ भै विचि जोध महाबल सूर ॥ भै विचि आवहि जावहि पूर ॥ सगलिआ भउ लिखिआ सिरि लेखु ॥ नानक निरभउ निरंकारु सचु एकु ॥१॥
अर्थ :-हवा सदा ही भगवान के भय में चल रही है। लाखों नदियाँ भी भय में ही बह रही हैं। आग जो सेवा कर रही है, यह भी भगवान के भय में ही है। सारी धरती भगवान के भय के कारण ही इतने भार के निचे दबी पड़ी है। भगवान के भय में इंद्र राजा सिर के बल घूम रहा है (भावार्थ, मेघ उस भगवान की रजा में ही उॅड रहे हैं)। धर्म-राज का दरबार भी भगवान के भय में है। सूरज भी और चंद्रमा भी भगवान के हुक्म में हैं, करोड़ों कोस चलते हुए भी उन के रास्ते में रुकावट नहीं आती। सिध, बुध, देवते और नाथ-सारे भगवान के भय में हैं। यह उॅपर तने हुए अकाश (जो दीखते हैं, यह भी) भय में ही हैं। बड़े बड़े बल वाले योद्धे और सूरमे सब भगवान के भय में हैं। पूरे के पूरे जीव जो जगत में जन्मते और मरते हैं, सब भय में हैं। सारे ही जीवों के माथे पर भउ-रूप लेख लिखा हुआ है, भावार्थ, भगवान का नियम ही ऐसा है कि सारे उस के भय में हैं। हे नानक ! केवल एक सच्चा निरंकार ही भय-रहित है।1।