ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਜੂਨ 2024)
ਗੁਰੂ ਸਾਹਿਬ ਮਨੁੱਖ ਨੂੰ ਸੇਧ ਦਿੰਦੇ ਹੋਏ ਕਹਿੰਦੇ ਹਨ ਪਰਮਾਤਮਾ ਦੇ ਨਾਮ ਨਾਲ ਹੀ ਮਨੁੱਖ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ। ਇਸ ਲਈ ਅਕਾਲ ਪੁਰਖ ਦੀ ਸ਼ਰਨ ਵਿੱਚ ਜਾਣਾ ਚਾਹੀਦਾ ਹੈ ਤਾਂ ਇਕ ਇਹ ਜਨਮ ਸਫ਼ਲ ਹੋ ਸਕੇ।;
ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
ਹੇ ਭਾਈ ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥
धनासरी महला ५ ॥ नामु गुरि दीओ है अपुनै जा कै मसतकि करमा ॥ नामु द्रिड़ावै नामु जपावै ता का जुग महि धरमा ॥१॥ जन कउ नामु वडाई सोभ ॥ नामो गति नामो पति जन की मानै जो जो होग ॥१॥ रहाउ ॥ नाम धनु जिसु जन कै पालै सोई पूरा साहा ॥ नामु बिउहारा नानक आधारा नामु परापति लाहा ॥२॥६॥३७॥
हे भाई ! जिस मनुख के मस्तक पर भाग्य (उदय हो) उस को प्यारे गुरु ने परमात्मा का नाम दे दिया। उस मनुख का (फिर) सदा का काम ही जगत में यह बन जाता है कि वह औरों को हरि नाम दृढ़ करता है जपता है (नाम जपने के लिए प्रेरणा करता है।।१।। हे भाई! परमात्मा के सेवक के लिए परमात्मा का नाम (ही) बढ़ाई है नाम ही शोभा है। हरि-नाम ही उस कि आत्मिक अवस्था अहि, नाम ही उस की इज्ज़त है। जो कुछ परमात्मा की रजा में होता है, सेवक उस को (सर माथे पर) मानता है।।१।।रहाउ।। परमात्मा का नाम-धन जिस मनुख के पास है, वोही पूरा साहूकार है। हे नानक! वह मनुख हरि-नाम सुमिरन को ही अपना असली विहार समझता है, नाम का ही उस को सहारा रहता है, नाम की ही वह कमाई खाता है।