ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (26 ਜੂਨ 2024)
ਗੁਰੂ ਸਾਹਿਬ ਮਨੁੱਖ ਨੂੰ ਸੇਧ ਦਿੰਦੇ ਹੋਏ ਕਹਿੰਦੇ ਹਨ ਕਿ ਅਕਾਲ ਪੁਰਖ ਦੀ ਸ਼ਰਨ ਵਿੱਚ ਜਾ ਕੇ ਹੀ ਦੁੱਖ ਦੂਰ ਹੋ ਸਕਦੇ ਹਨ...;
ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸੁਰ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥
ਵਿਆਖਿਆ:-
ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰੱਥ ਹੈ, ਦਇਆ ਦਾ ਸੋਮਾ ਹੈ। ਜੇ ਅੱਖ ਫਰਕਣ ਜਿਤਨੇ ਸਮੇ ਵਾਸਤੇ ਭੀ ਉਸ ਦਾ ਧਿਆਨ ਧਰੀਏ, ਤਾਂ ਕ੍ਰੋੜਾਂ ਜਨਮ ਦੇ ਗੇੜ ਕੱਟੇ ਜਾਂਦੇ ਹਨ। ਸਾਰੇ ਜੀਵ ਉਸੇ ਦਾ ਆਰਾਧਨ ਕਰਦੇ ਹਨ। ਹੇ ਭਾਈ! ਗੁਰੂ ਨੂੰ ਮਿਲ ਕੇ, ਗੁਰੂ ਦਾ ਉਪਦੇਸ਼ ਲੈ ਕੇ ਉਸ ਪ੍ਰਭੂ ਨੂੰ ਮਿਲ ਸਕੀਦਾ ਹੈ ॥੧॥ ਹੇ ਭਾਈ! ਮੇਰਾ ਪ੍ਰਭੂ ਸਭ ਜੀਆਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਮੇਰਾ ਮਾਲਕ ਪਰਮੇਸਰ ਪ੍ਰਭੂ ਸਭ ਵਿਚ ਵਿਆਪਕ ਹੈ, ਹਰੇਕ ਸਰੀਰ ਵਿਚ ਰਮਿਆ ਹੋਇਆ ਹੈ ॥੧॥ ਰਹਾਉ॥ ਹੇ ਮਨ! ਜਿਸ ਮਨੁੱਖ ਨੇ ਉਸ ਪਰਮਾਤਮਾ ਦਾ ਆਸਰਾ ਲੈ ਲਿਆ, ਮਾਇਆ ਦੇ ਮੋਹ ਦੇ) ਬੰਧਨਾਂ ਤੋਂ ਉਸ ਦੀ ਖ਼ਲਾਸੀ ਹੋ ਗਈ। ਸਭ ਤੋਂ ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹਿਰਦੇ ਵਿਚ ਜਪ ਕੇ- ਮਨ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ ॥੨॥
रामकली महला ५ ॥ राखनहार दइआल ॥ कोटि भव खंडे निमख खिआल ॥ सगल अराधहि जंत ॥ मिलीऐ प्रभ गुर मिलि मंत ॥१॥ जीअन को दाता मेरा प्रभु ॥ पूरन परमेसुर सुआमी घटि घटि राता मेरा प्रभु ॥१॥ रहाउ ॥ ता की गही मन ओट ॥ बंधन ते होई छोट ॥ हिरदै जपि परमानंद ॥ मन माहि भए अनंद ॥२॥
अर्थ :- हे भाई! परमात्मा सब जीवों की रखा करने के समरथ है, दया का सोमा है। अगर अख फरकण जितने समे के लिए भी उसका ध्यान धरऐ, तो करोड़ों जन्म के गेड़ काटे जाते हैं। सारे जीव उसे का आराधन करते हैं। हे भाई! गुरु को मिलके, गुरु का उपदेश लेके उस भगवान को मिल सकते है।1। हे भाई! मेरा भगवान सब जीआँ को दातें देने वाला है। वह मेरा स्वामी परमेसर भगवान सबमें व्यापक है, हरेक शरीर में रमिआ हुआ है।1।रहाउ। हे मन! जिस मनुख ने उस परमात्मा का सहारा ले लिया, (माया के मोह के) बंधनो से उसकी खलासी हो गई। सबसे ऊँचे सुख के स्वामी भगवान को हृदय में जपके मन में खुशी ही खुशी बन जाती हैं।2।