ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (4 ਜੂਨ 2024)

ਹੁਕਮਨਾਮਾ ਸਾਹਿਬ ਅਜੋਕੇ ਮਨੁੱਖ ਨੂੰ ਸਮਝਾ ਰਿਹਾ ਹੈ ਕਿ ਸਤਿਗੁਰੂ ਤੋਂ ਬਿਨ੍ਹਾਂ ਇਸ ਸੰਸਾਰ ਵਿੱਚ ਹਨੇਰਾ ਹੈ ਕਿਉਂਕਿ ਸਤਿਗੁਰੂ ਹੀ ਤੁਹਾਨੂੰ ਪ੍ਰਕਾਸ਼ ਦਿੰਦਾ ਹੈ ਭਾਵ ਦੁਨਿਆਵੀ ਬਿਰਤੀ ਵਿਚਾਲੇ ਆਪਣੇ ਆਪ ਨੂੰ ਅਕਾਲ ਪੁਰਖ ਨਾਲ ਕਿਵੇਂ ਜੋੜਨਾ ਹੈ ਇਸ ਦੀ ਹੀ ਸਤਿਗੁਰੂ ਸੇਧ ਦਿੰਦਾ ਹੈ।

Update: 2024-06-04 01:33 GMT

ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥

ਅਰਥ:- ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।1। ਜਵਾਨ ਹੋਵੇ ਭਾਵੇਂ ਬੁੱਢਾ—ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।2। ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ)। 19।

सलोकु मः ३ ॥ ब्रहमु बिंदै तिस दा ब्रहमतु रहै एक सबदि लिव लाइ ॥ नव निधी अठारह सिधी पिछै लगीआ फिरहि जो हरि हिरदै सदा वसाइ ॥ बिनु सतिगुर नाउ न पाईऐ बुझहु करि वीचारु ॥ नानक पूरै भागि सतिगुरु मिलै सुखु पाए जुग चारि ॥१॥ मः ३ ॥ किआ गभरू किआ बिरधि है मनमुख त्रिसना भुख न जाइ ॥ गुरमुखि सबदे रतिआ सीतलु होए आपु गवाइ ॥ अंदरु त्रिपति संतोखिआ फिरि भुख न लगै आइ ॥ नानक जि गुरमुखि करहि सो परवाणु है जो नामि रहे लिव लाइ ॥२॥ पउड़ी ॥ हउ बलिहारी तिंन कंउ जो गुरमुखि सिखा ॥ जो हरि नामु धिआइदे तिन दरसनु पिखा ॥ सुणि कीरतनु हरि गुण रवा हरि जसु मनि लिखा ॥ हरि नामु सलाही रंग सिउ सभि किलविख क्रिखा ॥ धनु धंनु सुहावा सो सरीरु थानु है जिथै मेरा गुरु धरे विखा ॥१९॥

अर्थ :- जो मनुख केवल गुर-शब्द में वृती जोड़ के ब्रह्म को पहचाने, उस का ब्रह्मण-पन बना रहता है; जो मनुख हरि को हृदय में वसाए, नौ निधीआँ और अठारह सिधीआँ उस के पीछे घुमती हैं । विचार कर के समझो, सतिगुरु के बिना नाम नहीं मिलता, हे नानक ! पूरे किस्मत के साथ जिस को सतिगुरु मिले वह चारों युगों में (भावार्थ, सदा) सुख पाता है ।1 । जवान हो चाहे बुढा-मनमुख की तृष्णा भूख दूर नहीं होती, सतिगुरु के सनमुख हुए मनुख शब्द में रंगे हों कर के और अहंकार गँवा के अंदर से संतोखी होते हैं । (उन का) हृदय तृप्ति के कारण संतोखी होता है , और फिर (उनको माया की) भूख नहीं लगती । हे नानक ! गुरमुख मनुख जो कुछ करते हैं, वह कबूल होता है , क्योंकि वह नाम में वृती जोड़ी रखते हैं ।2। जो सिक्ख सतिगुरु के सनमुख हैं, मैं उन से सदके हूँ । जो हरि-नाम सिमरते हैं (जी चाहता है ) मैं उन का दर्शन करू, (उनसे) कीर्तन सुन के हरि के गुण गाऊं और हरि-जस मन में उकेर लूं, प्रेम के साथ हरि-नाम की सिफ़त करू और (अपने) सारे पाप काट दूँ । वह शरीर-जगह धन्य है, सुंदर है जहाँ प्यारा सतिगुरु पैर रखता है (भावार्थ, आ बसता है) ।19 ।ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (4 ਜੂਨ 2024)

Tags:    

Similar News