ਯੂਰਪ ਅਤੇ ਇੰਗਲੈਂਡ ਦੇ ਸਭ ਤੋਂ ਪੁਰਾਤਨ ਗੁਰੂ ਘਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮਾਨਚੈਸਟਰ ਦੀ 70ਵੀ ਵਰੇਗੰਢ ਦੇ ਸਬੰਧ ਚ ਦੋ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ

*ਸ੍ਰੀ ਆਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਵਿਸ਼ੇਸ਼ ਤੌਰ ਤੇ ਕੀਤੀ ਸ਼ਿਰਕਤ;

Update: 2024-07-31 15:28 GMT

ਲੈਸਟਰ (ਇੰਗਲੈਂਡ),31 ਜੁਲਾਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਮਾਨਚੈਸਟਰ ਦੇ ਯੂਰਪ ਅਤੇ ਇੰਗਲੈਂਡ ਦੇ ਸਭ ਤੋਂ ਪੁਰਾਤਨ ਗੁਰੂ ਘਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮਾਨਚੈਸਟਰ ਦੀ 70ਵੀ ਵਰੇਗੰਢ ਬੜੇ ਵੱਡੇ ਪੱਧਰ ਤੇ ਮਨਾਈ ਗਈ।ਇਸ ਸਬੰਧ ਚ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੋਰਾਨ ਪਹਿਲੇ ਦਿਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਯੂਨੀਵਰਸਿਟੀ ਤੋਂ ਗੁਰੂ ਘਰ ਲਿਆਂਦੀ ਗਈ ਪੁਰਾਤਨ ਲੜੀਵਾਰ ਬੀੜ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਗਏ। ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਸ੍ਰੀ ਆਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਵਿਸ਼ੇਸ਼ ਤੌਰ ਤੇ ਪੰਜਾਬ ਤੋਂ ਸ਼ਿਰਕਤ ਕਰਕੇ ਸੰਗਤਾਂ ਨੂੰ ਸੰਬੋਧਨ ਕੀਤਾ।ਇਸ ਸਬੰਧੀ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਆਗੂ ਅਤੇ ਸਟੇਜ ਸਕੱਤਰ ਗਿਆਨੀਂ ਅਮਰੀਕ ਸਿੰਘ ਰਾਠੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਇੰਗਲੈਂਡ ਭਰ ਚੋਂ ਸੰਗਤਾਂ ਨੇ ਵੱਡੀ ਗਿਣਤੀ ਚ ਸ਼ਿਰਕਤ ਕੀਤੀ। ਇਸ ਮੌਕੇ ਤੇ ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਮਨਿੰਦਰ ਸਿੰਘ , ਲੰਡਨ ਤੋਂ ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ, ਅਤੇ ਸੁਖਮਨੀ ਸੇਵਾ ਸੁਸਾਇਟੀ ਮਾਨਚੈਸਟਰ ਦੇ ਜਥੇ ਨੇ ਗੁਰਬਾਣੀ ਸਰਵਣ ਕੀਤੀ।ਇਸ ਮੌਕੇ ਤੇ ਸ਼੍ਰੀ ਆਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਗੁਰੂ ਘਰ ਦੀ 70ਵੀ ਵਰੇਗੰਢ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਤੇ ਦੋਵੇਂ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਕੈਪਸਨ:-ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਦੇ ਆਗੂ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ:- ਸੁਖਜਿੰਦਰ ਸਿੰਘ ਢੱਡੇ 

Tags:    

Similar News