ਮੁੜ ਤੋਂ ਹੋਈ ਹਿੰਸਾ ਤੋਂ ਬਾਅਦ ਪੂਰੇ ਬੰਗਲਾਦੇਸ਼ 'ਚ ਲੱਗਿਆ ਕਰਫਿਊ

ਗ੍ਰਹਿ ਮੰਤਰਾਲੇ ਨੇ ਐਤਵਾਰ ਸ਼ਾਮ 6 ਵਜੇ ਤੋਂ ਦੇਸ਼ ਭਰ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ ।;

Update: 2024-08-05 01:19 GMT

ਬੰਗਲਾਦੇਸ਼ : ਮੀਡੀਆ ਰਿਪੋਰਟਸ ਦੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅਤੇ ਸਰਕਾਰੀ ਨੌਕਰੀਆਂ ਦੇ ਕੋਟੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਜਾਰੀ ਰਹਿਣ ਕਾਰਨ ਬੰਗਲਾਦੇਸ਼ ਵਿੱਚ ਸੱਤਾਧਾਰੀ ਅਵਾਮੀ ਲੀਗ ਦੇ ਸਮਰਥਕਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਐਤਵਾਰ ਨੂੰ ਭਿਆਨਕ ਝੜਪ ਵਿੱਚ ਘੱਟੋ-ਘੱਟ 18 ਲੋਕ ਮਾਰੇ ਗਏ ਹਨ ਅਤੇ ਦਰਜਨਾਂ ਜ਼ਖਮੀ ਹੋ ਗਏ ਨੇ । ਇਹ ਝੜਪਾਂ ਵਿਤਕਰਾ ਵਿਰੋਧੀ ਵਿਦਿਆਰਥੀ ਲਹਿਰ ਦੇ ਬੈਨਰ ਹੇਠ ਨਾ-ਮਿਲਵਰਤਣ ਅੰਦੋਲਨ ਕਾਰਨ ਹੋਈਆਂ ਨੇ । ਕਈ ਇਲਾਕਿਆਂ ਵਿੱਚ ਪੁਲੀਸ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ ਅਤੇ ਹਵਾ ਵਿੱਚ ਫਾਇਰਿੰਗ ਵੀ ਕਰਨੀ ਪਈ ਹੈ । ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ । ਵਧਦੀ ਹਿੰਸਾ ਨੂੰ ਦੇਖਦੇ ਹੋਏ ਬੰਗਲਾਦੇਸ਼ ਸਰਕਾਰ ਨੇ ਐਤਵਾਰ ਸ਼ਾਮ 6 ਵਜੇ ਤੋਂ ਦੇਸ਼ ਵਿਆਪੀ ਕਰਫਿਊ ਦਾ ਐਲਾਨ ਕੀਤਾ ਹੈ । ਸਰਕਾਰ ਨੇ ਕਿਹਾ ਹੈ ਕਿ ਉਹ ਹਿੰਸਕ ਪ੍ਰਦਰਸ਼ਨਕਾਰੀਆਂ ਨਾਲ ਸਖ਼ਤੀ ਨਾਲ ਨਜਿੱਠੇਗੀ ।

ਗ੍ਰਹਿ ਮੰਤਰਾਲੇ ਨੇ ਐਤਵਾਰ ਸ਼ਾਮ 6 ਵਜੇ ਤੋਂ ਦੇਸ਼ ਭਰ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ । ਇਸ ਦੌਰਾਨ ਪ੍ਰਧਾਨ ਮੰਤਰੀ ਹਸੀਨਾ ਨੇ ਘੋਸ਼ਣਾ ਕੀਤੀ ਕਿ ਬੰਗਲਾਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਦੇ ਨਾਮ 'ਤੇ ਤੋੜ-ਫੋੜ ਕਰਨ ਵਾਲੇ ਵਿਦਿਆਰਥੀ ਨਹੀਂ ਬਲਕਿ ਅੱਤਵਾਦੀ ਸਨ, । ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਦੇ ਸੂਤਰਾਂ ਅਨੁਸਾਰ ਹਸੀਨਾ ਨੇ ਗਣਭਵਨ ਵਿੱਚ ਸੁਰੱਖਿਆ ਮਾਮਲਿਆਂ ਦੀ ਕੌਮੀ ਕਮੇਟੀ ਦੀ ਮੀਟਿੰਗ ਬੁਲਾਈ।


Tags:    

Similar News