ਖਾਲਸਾਈ ਰੰਗ 'ਚ ਰੰਗਿਆ ਗਿਆ ਰਾਜਧਾਨੀ ਰੋਮ ਦਾ ਲਵੀਨੀਓ ਸ਼ਹਿਰ

ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿੱਚ ਸਥਿਤ ਪੁਰਾਤਨ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀ ਸਮੂਹ ਪ੍ਰਬੰਧਕ ਕਮੇਟੀ ਵਲੋ ਇਲਾਕੇ ਦੀਆਂ ਸਮੂਹ ਸੰਗਤਾ, ਸੇਵਾਦਾਰਾਂ ਦੇ ਸਹਿਯੋਗ ਨਾਲ ਲਵੀਨੀਓ ਸ਼ਹਿਰ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ ।

Update: 2025-04-28 08:25 GMT

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) : ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਟਲੀ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਆਏ ਹਫਤੇ ਵਿਸ਼ਾਲ ਨਗਰ ਕੀਰਤਨ ਸਜਾਏ ਜਾ ਰਹੇ ਹਨ ਉਥੇ ਹੀ ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿੱਚ ਸਥਿਤ ਪੁਰਾਤਨ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀ ਸਮੂਹ ਪ੍ਰਬੰਧਕ ਕਮੇਟੀ ਵਲੋ ਇਲਾਕੇ ਦੀਆਂ ਸਮੂਹ ਸੰਗਤਾ, ਸੇਵਾਦਾਰਾਂ ਦੇ ਸਹਿਯੋਗ ਨਾਲ ਲਵੀਨੀਓ ਸ਼ਹਿਰ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ।


ਇਸ ਮੌਕੇ ਸ਼ੁੱਕਰਵਾਰ ਨੂੰ ਇਲਾਹੀ ਬਾਣੀ ਦੇ ਸ਼੍ਰੀ ਆਖੰਡ ਪਾਠ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਸੰਪੂਰਨਤਾਂ ਦੇ ਨਾਲ ਐਤਵਾਰ ਸਵੇਰੇ ਭੋਗ ਪਾਏ ਗਏ। ਭੋਗ ਉਪਰੰਤ ਗੁਰਦੁਆਰਾ ਸਾਹਿਬ ਤੋ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਤੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆਂ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾਂ ਕੀਤੀ ਗਈ । ਜੋ ਕਿ ਲਵੀਨੀਓ ਸ਼ਹਿਰ ਦੀਆਂ ਵੱਖ ਵੱਖ ਗਲੀਆਂ ਵਿਚੋ ਹੁੰਦਾ ਹੋਇਆ ਸ਼ਹਿਰ ਦੇ ਸ਼ਟੇਸ਼ਨ ਵਾਲੀ ਪਾਰਕਿੰਗ ਵਿੱਚ ਪਹੁੰਚਕੇ ਖੁੱਲੇ ਪੰਡਾਲ ਸਜਾਏ ਗਏ । ਇਸ ਮੌਕੇ ਪੰਥ ਦੇ ਪ੍ਰਸਿੱਧ ਢਾਡੀ , ਰਾਗੀ, ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਵਾਈ।


ਇਸ ਮੌਕੇ ਗੱਤਕੇ ਦੇ ਹੈਂਰਤ ਮਈ ਜੌਹਰ ਵੀ ਦਿਖਾਏ ਗਏ। ਦੂਰੋਂ ਨੇੜਿਓਂ ਨਗਰ ਕੀਰਤਨ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋ ਜੀ ਆਇਆਂ ਆਖਿਆ ਗਿਆ ਤੇ ਸੇਵਾਦਾਰਾਂ ਨੂੰ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਤੇ ਹੋਰ ਨੌਜਵਾਨ ਸੇਵਾਦਾਰਾਂ ਵਲੋ ਲਗਾਏ ਗਏ ਸਨ।

Tags:    

Similar News