Donald Trump ਨੂੰ Colombia ਦੇ President ਦੀ ਧਮ.ਕੀ
ਵੈਨੇਜ਼ੁਏਲਾ ਵਿੱਚ ਅਮਰੀਕੀ ਫੌਜੀ ਕਾਰਵਾਈ ਅਤੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਗ੍ਰਿਫਤਾਰੀ ਦੇ ਨਾਲ ਦੁਨੀਆ ਭਰ ਵਿਚ ਤਣਾਅ ਦਾ ਮਾਹੌਲ ਹੈ।ਇਸ ਦਾ ਪ੍ਰਭਾਵ ਲਾਤੀਨੀ ਅਮਰੀਕੀ ਦੇਸ਼ਾਂ ਵਿਚ ਸਭ ਤੋਂ ਵੱਧ ਮਹਿਸੂਸ ਕੀਤਾ ਜਾ ਰਿਹਾ ਹੈ। ਅਜਿਹੇ ਦੇ ਵਿੱਚ ਕੋਲੰਬੀਆ ਦੇ ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਹੁਣ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਸਿੱਧੀ ਚੁਣੌਤੀ ਦੇ ਦਿੱਤੀ ਹੈ।ਪੈਟਰੋ ਨੇ ਟਰੰਪ ਨੂੰ ਸਖ਼ਤ ਸ਼ਬਦਾਂ ‘ਚ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਆਓ ਅਤੇ ਮੈਨੂੰ ਫੜੋ, ਮੈਂ ਉਡੀਕ ਕਰ ਰਿਹਾ ਹਾਂ। ਵੀਓ:-- ਅਮਰੀਕੀ ਫੌਜੀ ਦੀ ਵੈਨੇਜ਼ੁਏਲਾ ‘ਤੇ ਕੀਤੀ ਗਈ ਵੱਡੀ ਕਾਰਵਾਈ ਨੇ ਵਾਸ਼ਿੰਗਟਨ ਅਤੇ ਲਾਤੀਨੀ ਅਮਰੀਕੀ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਬੁਰੀ ਤਰ੍ਹਾਂ ਤਣਾਅਪੂਰਨ ਬਣਾ ਦਿੱਤਾ ਹੈ।ਇਸ ਮੁੱਦੇ ਦੇ ਵਿਚਕਾਰ ਕੋਲੰਬੀਆ ਦੇ ਰਾਸ਼ਟਰਪਤੀ ਪੈਟਰੋ ਅਤੇ ਡੋਨਲਡ ਟਰੰਪ ਵਿਚਕਾਰ ਟਕਰਾਅ ਹੁਣ ਚੁਣੌਤੀ ਵਿਚ ਬਦਲ ਗਿਆ ਹੈ। ਅਜਿਹੇ ਵਿੱਚ ਪੈਟਰੋ ਨੇ ਟਰੰਪ ਨੂੰ ਖੁੱਲ੍ਹ ਕੇ ਚੁਣੌਤੀ ਦਿਤੀ ਹੈ। ਇਹ ਤਿੱਖਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਮਾਦੂਰੋ ਅਤੇ ਉਨ੍ਹਾਂ ਦੀ ਪਤਨੀ, ਸੀਲੀਆ ਫਲੋਰੇਸ ਨੂੰ ਅਮਰੀਕਾ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿਚ ਵਿਸ਼ੇਸ਼ ਬਲਾਂ ਦੇ ਆਪ੍ਰੇਸ਼ਨ ਰਾਹੀਂ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਨੇ ਦੁਨੀਆ ਭਰ ਵਿਚ ਹਲਚਲ ਮਚਾ ਦਿਤੀ ਹੈ।
ਕੋਲੰਬੀਆ (ਪਰਵਿੰਦਰ ਕੁਮਾਰ): ਵੈਨੇਜ਼ੁਏਲਾ ਵਿੱਚ ਅਮਰੀਕੀ ਫੌਜੀ ਕਾਰਵਾਈ ਅਤੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਗ੍ਰਿਫਤਾਰੀ ਦੇ ਨਾਲ ਦੁਨੀਆ ਭਰ ਵਿਚ ਤਣਾਅ ਦਾ ਮਾਹੌਲ ਹੈ।ਇਸ ਦਾ ਪ੍ਰਭਾਵ ਲਾਤੀਨੀ ਅਮਰੀਕੀ ਦੇਸ਼ਾਂ ਵਿਚ ਸਭ ਤੋਂ ਵੱਧ ਮਹਿਸੂਸ ਕੀਤਾ ਜਾ ਰਿਹਾ ਹੈ। ਅਜਿਹੇ ਦੇ ਵਿੱਚ ਕੋਲੰਬੀਆ ਦੇ ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਹੁਣ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਸਿੱਧੀ ਚੁਣੌਤੀ ਦੇ ਦਿੱਤੀ ਹੈ।ਪੈਟਰੋ ਨੇ ਟਰੰਪ ਨੂੰ ਸਖ਼ਤ ਸ਼ਬਦਾਂ ‘ਚ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਆਓ ਅਤੇ ਮੈਨੂੰ ਫੜੋ, ਮੈਂ ਉਡੀਕ ਕਰ ਰਿਹਾ ਹਾਂ।
ਅਮਰੀਕੀ ਫੌਜੀ ਦੀ ਵੈਨੇਜ਼ੁਏਲਾ ‘ਤੇ ਕੀਤੀ ਗਈ ਵੱਡੀ ਕਾਰਵਾਈ ਨੇ ਵਾਸ਼ਿੰਗਟਨ ਅਤੇ ਲਾਤੀਨੀ ਅਮਰੀਕੀ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਬੁਰੀ ਤਰ੍ਹਾਂ ਤਣਾਅਪੂਰਨ ਬਣਾ ਦਿੱਤਾ ਹੈ।ਇਸ ਮੁੱਦੇ ਦੇ ਵਿਚਕਾਰ ਕੋਲੰਬੀਆ ਦੇ ਰਾਸ਼ਟਰਪਤੀ ਪੈਟਰੋ ਅਤੇ ਡੋਨਲਡ ਟਰੰਪ ਵਿਚਕਾਰ ਟਕਰਾਅ ਹੁਣ ਚੁਣੌਤੀ ਵਿਚ ਬਦਲ ਗਿਆ ਹੈ। ਅਜਿਹੇ ਵਿੱਚ ਪੈਟਰੋ ਨੇ ਟਰੰਪ ਨੂੰ ਖੁੱਲ੍ਹ ਕੇ ਚੁਣੌਤੀ ਦਿਤੀ ਹੈ। ਇਹ ਤਿੱਖਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਮਾਦੂਰੋ ਅਤੇ ਉਨ੍ਹਾਂ ਦੀ ਪਤਨੀ, ਸੀਲੀਆ ਫਲੋਰੇਸ ਨੂੰ ਅਮਰੀਕਾ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿਚ ਵਿਸ਼ੇਸ਼ ਬਲਾਂ ਦੇ ਆਪ੍ਰੇਸ਼ਨ ਰਾਹੀਂ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਨੇ ਦੁਨੀਆ ਭਰ ਵਿਚ ਹਲਚਲ ਮਚਾ ਦਿਤੀ ਹੈ।
ਸੀਐਨਐਨ ਦੀ ਰਿਪੋਰਟ ਦੇ ਅਨੁਸਾਰ, ਪੈਟਰੋ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਿੱਧਾ ਚੁਣੌਤੀ ਦਿੱਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਕੇ ਦਿਖਾਉਣ।ਉਸਨੇ ਕਿਹਾ ਕਿ ਉਹ ਕੋਲੰਬੀਆ ਵਿੱਚ ਹੀ ਰਿਹਾ ਅਤੇ ਅਮਰੀਕਾ ਦੀ ਉਡੀਕ ਕਰ ਰਿਹਾ ਸੀ। ਪੈਟਰੋ ਦੇ ਬਿਆਨ ਨੇ ਪੂਰੇ ਲਾਤੀਨੀ ਅਮਰੀਕਾ ਵਿੱਚ ਰਾਜਨੀਤਿਕ ਉਥਲ-ਪੁਥਲ ਮਚਾ ਦਿੱਤੀ।
ਇਹ ਧਿਆਨ ਦੇਣ ਯੋਗ ਹੈ ਕਿ ਮਾਦੁਰੋ ਨੇ ਅਗਸਤ 2025 ਵਿੱਚ ਡੋਨਾਲਡ ਟਰੰਪ ਨੂੰ ਵੀ ਇਸੇ ਤਰ੍ਹਾਂ ਦੀ ਚੁਣੌਤੀ ਦਿੱਤੀ ਸੀ। ਮਾਦੁਰੋ ਨੇ ਕਿਹਾ ਸੀ ਕਿ ਜੇਕਰ ਅਮਰੀਕਾ ਵਿੱਚ ਹਿੰਮਤ ਹੈ, ਤਾਂ ਉਹ ਆ ਕੇ ਉਸਨੂੰ ਗ੍ਰਿਫ਼ਤਾਰ ਕਰੇ। ਜਵਾਬ ਵਿੱਚ, ਅਮਰੀਕਾ ਨੇ ਮਾਦੁਰੋ ਦੀ ਗ੍ਰਿਫ਼ਤਾਰੀ ਲਈ ਦਿੱਤੇ ਗਏ ਇਨਾਮ ਨੂੰ ਹੋਰ ਵਧਾ ਦਿੱਤਾ।
ਦੂਜੇ ਪਾਸੇ ਕੋਲੰਬੀਆ ਦੇ ਰਾਸ਼ਟਰਪਤੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਕੋਲੰਬੀਆ ਜਾਂ ਇਸਦੇ ਆਲੇ ਦੁਆਲੇ ਦੇ ਇਲਾਕਿਆਂ 'ਤੇ ਫੌਜੀ ਹਮਲਾ ਕਰਦਾ ਹੈ, ਤਾਂ ਇਸਦੇ ਗੰਭੀਰ ਨਤੀਜੇ ਭੁਗਤਨੇ ਹੋਣਗੇ।ਪੈਟਰੋ ਦੇ ਅਨੁਸਾਰ, ਅਮਰੀਕੀ ਬੰਬਾਰੀ ਦੀ ਸਥਿਤੀ ਵਿੱਚ, ਪਿੰਡਾਂ ਵਿੱਚ ਰਹਿਣ ਵਾਲੇ ਕਿਸਾਨ ਹਥਿਆਰ ਚੁੱਕ ਸਕਦੇ ਹਨ। ਪੈਟਰੋ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਅਜਿਹੇ ਰਾਸ਼ਟਰਪਤੀ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸਨੂੰ ਦੇਸ਼ ਦੀ ਆਬਾਦੀ ਦੇ ਇੱਕ ਵੱਡੇ ਹਿੱਸੇ ਦੁਆਰਾ ਪਿਆਰ ਅਤੇ ਸਤਿਕਾਰ ਦਿੱਤਾ ਜਾਂਦਾ ਹੈ, ਤਾਂ ਜਨਤਕ ਗੁੱਸਾ ਭੜਕ ਸਕਦਾ ਹੈ।
ਗੁਸਤਾਵੋ ਪੈਟਰੋ ਨੇ ਇਹ ਵੀ ਕਿਹਾ ਕਿ ਉਹ ਖੁਦ ਪਹਿਲਾਂ ਗੁਰੀਲਾ ਲਹਿਰ ਦਾ ਹਿੱਸਾ ਰਿਹਾ ਸੀ ਅਤੇ 1990 ਦੇ ਦਹਾਕੇ ਵਿੱਚ ਹਥਿਆਰ ਛੱਡ ਦਿੱਤੇ ਸਨ।ਉਨ੍ਹਾਂ ਕਿਹਾ ਕਿ ਮੈਂ ਸਹੁੰ ਖਾਧੀ ਸੀ ਕਿ ਮੈਂ ਦੁਬਾਰਾ ਕਦੇ ਬੰਦੂਕ ਨਹੀਂ ਚੁੱਕਾਂਗਾ, ਪਰ ਜੇਕਰ ਦੇਸ਼ ਅਤੇ ਮਾਤ ਭੂਮੀ ਦੀ ਰੱਖਿਆ ਲਈ ਲੋੜ ਪਈ ਤਾਂ ਮੈਂ ਦੁਬਾਰਾ ਹਥਿਆਰ ਚੁੱਕ ਸਕਦਾ ਹਾਂ।
ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਡੋਨਲਡ ਟਰੰਪ ਨੇ ਕੋਲੰਬੀਆ 'ਤੇ ਗੰਭੀਰ ਦੋਸ਼ ਲਗਾਏ ਸਨ।ਕੋਲੰਬੀਆ ਨੂੰ ਇੱਕ ਬਿਮਾਰ ਦੇਸ਼ ਕਿਹਾ ਜਿਸ 'ਤੇ ਇੱਕ ਅਜਿਹੇ ਵਿਅਕਤੀ ਦਾ ਰਾਜ ਹੈ ਜੋ ਕੋਕੀਨ ਪੈਦਾ ਕਰਦਾ ਹੈ ਅਤੇ ਇਸਨੂੰ ਅਮਰੀਕਾ ਭੇਜਦਾ ਹੈ।
ਕੋਲੰਬੀਆ ਦੀ ਸਰਕਾਰ ਨੇ ਇਨ੍ਹਾਂ ਬਿਆਨਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਅੰਤਰਰਾਸ਼ਟਰੀ ਸਬੰਧਾਂ ਵਿੱਚ ਗੱਲਬਾਤ, ਸਹਿਯੋਗ ਅਤੇ ਆਪਸੀ ਸਤਿਕਾਰ ਵਿੱਚ ਵਿਸ਼ਵਾਸ ਰੱਖਦੀ ਹੈ। ਸਰਕਾਰ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਵੀ ਦੇਸ਼ ਨੂੰ ਧਮਕੀ ਦੇਣਾ ਜਾਂ ਤਾਕਤ ਦੀ ਵਰਤੋਂ ਕਰਨਾ ਅਸਵੀਕਾਰਨਯੋਗ ਅਤੇ ਅੰਤਰਰਾਸ਼ਟਰੀ ਨਿਯਮਾਂ ਦੇ ਵਿਰੁੱਧ ਹੈ।ਇਹ ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਅਕਤੂਬਰ ਵਿੱਚ, ਟਰੰਪ ਪ੍ਰਸ਼ਾਸਨ ਨੇ ਕੋਲੰਬੀਆ ਦੇ ਰਾਸ਼ਟਰਪਤੀ ਪੈਟਰੋ ਅਤੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਮੈਂਬਰਾਂ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਾਂ ਦਾ ਦੋਸ਼ ਲਗਾਉਂਦੇ ਹੋਏ ਪਾਬੰਦੀਆਂ ਲਗਾਈਆਂ ਸਨ।