ਆਸਟ੍ਰੇਲੀਆ ਵਿਚ 16 ਸਾਲ ਤੋਂ ਘੱਟ ਉਮਰ ਨਹੀਂ ਵਰਤ ਸਕਣਗੇ ਸੋਸ਼ਲ ਮੀਡੀਆ

ਆਸਟ੍ਰੇਲੀਆ ਵਿਚ 16 ਸਾਲ ਤੋਂ ਘੱਟ ਉਮਰ ਵਾਲੇ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰ ਸਕਣਗੇ। ਜੀ ਹਾਂ, ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਨਵਾਂ ਕਾਨੂੰਨ ਲਿਆ ਰਹੀ ਹੈ ਜੋ ਪੂਰੀ ਦੁਨੀਆਂ ਵਾਸਤੇ ਰਾਹ ਦਸੇਰਾ ਸਾਬਤ ਹੋਵੇਗਾ।

Update: 2024-11-07 12:15 GMT

ਸਿਡਨੀ : ਆਸਟ੍ਰੇਲੀਆ ਵਿਚ 16 ਸਾਲ ਤੋਂ ਘੱਟ ਉਮਰ ਵਾਲੇ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰ ਸਕਣਗੇ। ਜੀ ਹਾਂ, ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਨਵਾਂ ਕਾਨੂੰਨ ਲਿਆ ਰਹੀ ਹੈ ਜੋ ਪੂਰੀ ਦੁਨੀਆਂ ਵਾਸਤੇ ਰਾਹ ਦਸੇਰਾ ਸਾਬਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਸਾਡੇ ਬੱਚਿਆਂ ਦੀ ਮਾਨਸਿਕ ਸਿਹਤ ਉਤੇ ਬੇਹੱਦ ਮਾੜਾ ਅਸਰ ਪਾ ਰਿਹਾ ਹੈ ਅਤੇ ਵੇਲਾ ਆ ਗਿਆ ਹੈ ਕਿ ਅਸਰਦਾਰ ਕਦਮ ਚੁੱਕੇ ਜਾਣ। ਨਵਾਂ ਕਾਨੂੰਨ ਇਸੇ ਸਾਲ ਪਾਰਲੀਮੈਂਟ ਵਿਚ ਪੇਸ਼ ਕੀਤਾ ਜਾਵੇਗਾ ਅਤੇ ਜਲਦ ਤੋਂ ਜਲਦ ਲਾਗੂ ਕਰਨ ਦੇ ਯਤਨ ਕੀਤੇ ਜਾਣਗੇ।

ਮਾਨਸਿਕ ਹਾਲਤ ’ਤੇ ਪੈ ਰਹੇ ਅਸਰਾਂ ਨੂੰ ਵੇਖਦਿਆਂ ਸਰਕਾਰ ਨੇ ਲਿਆਂਦੀ ਤਜਵੀਜ਼

ਤਜਵੀਜ਼ਸ਼ੁਦਾ ਕਾਨੂੰਨ ਮੁਤਾਬਕ ਮਾਪਿਆਂ ਦੀ ਮਰਜ਼ੀ ਨਾਲ ਵੀ ਬੱਚੇ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰ ਸਕਣਗੇ। ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀ ਜ਼ਿੰਮੇਵਾਰ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਬੱਚਿਆਂ ਵਾਸਤੇ ਢੁਕਵੇਂ ਕਦਮ ਉਠਾਉਣੇ ਹੋਣਗੇ। ਇਸੇ ਦੌਰਾਨ ਆਸਟ੍ਰੇਲੀਆ ਦੀ ਕਮਿਊਨੀਕੇਸ਼ਨ ਮੰਤਰੀ ਮਿਸ਼ੇਲ ਰੋਅਲੈਂਡ ਨੇ ਕਿਹਾ ਕਿ ਫੇਸਬੁਕ, ਇੰਸਟਾਗ੍ਰਾਮ, ਟਿਕਟੌਕ, ਐਕਸ, ਗੂਗਲ ਓ ਅਤੇ ਯੂਟਿਊਬ ਨੂੰ ਸੋਸ਼ਲ ਮੀਡੀਆ ਪਲੈਟਫਾਰਮਜ਼ ਵਿਚ ਖਾਸ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ। ਭਾਵੇਂ ਦੁਨੀਆਂ ਦੇ ਕਈ ਮੁਲਕਾਂ ਵਿਚ ਅਜਿਹੀਆਂ ਬੰਦਿਸ਼ਾਂ ਲਿਆਉਣ ’ਤੇ ਜ਼ੋਰ ਦਿਤਾ ਜਾ ਰਿਹਾ ਹੈ ਪਰ ਆਸਟ੍ਰੇਲੀਆ ਦੀ ਨੀਤੀ ਸਭ ਤੋਂ ਸਖ਼ਤ ਮੰਨੀ ਜਾ ਰਹੀ ਹੈ। ਇਥੇ ਦਸਣਾ ਬਣਦਾ ਹੈ ਕਿ ਫਰਾਂਸ ਵੱਲੋਂ ਪਿਛਲੇ ਸਾਲ 15 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਦੇ ਸੋਸ਼ਲ ਮੀਡੀਆ ਵਰਤਣ ’ਤੇ ਪਾਬੰਦੀ ਲਾਈ ਗਈ ਪਰ ਨਾਲ ਹੀ ਇਹ ਵੀ ਕਹਿ ਦਿਤਾ ਗਿਆ ਕਿ ਮਾਪਿਆਂ ਦੀ ਮਰਜ਼ੀ ਨਾਲ ਬੱਚੇ ਸੋਸ਼ਲ ਮੀਡੀਆ ਵਰਤ ਸਕਦੇ ਹਨ।

Tags:    

Similar News