ਕੈਨੇਡਾ 'ਚ ਭਾਰਤੀ ਵਿਦਿਆਰਥੀਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ, ਸੰਘਰਸ਼ ਦੀ ਚਿਤਾਵਨੀ

ਕੈਨੇਡਾ ਦੀ ਧਰਤੀ ਉੱਤੇ ਭਾਰਤੀ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੈਨੇਡਾ ਸਰਕਾਰ ਸਾਨੂੰ ਡੀਪੋਰਟ ਕਰਕੇ ਭਾਰਤ ਵਾਪਸ ਭੇਜਣਾ ਚਾਹੁੰਦੀ ਹੈ।

By :  Admin
Update: 2024-05-30 09:09 GMT

ਕੈਨੇਡਾ, ਪਰਦੀਪ ਸਿੰਘ: ਕੈਨੇਡਾ ਦੀ ਧਰਤੀ ਉੱਤੇ ਭਾਰਤੀ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕੈਨੇਡਾ ਸਰਕਾਰ ਸਾਨੂੰ ਡੀਪੋਰਟ ਕਰਕੇ ਭਾਰਤ ਵਾਪਸ ਭੇਜਣਾ ਚਾਹੁੰਦੀ ਹੈ ਪਰ ਅਸੀਂ ਮੰਗ ਕਰ ਰਹੇ ਹਾਂ ਕਿ ਸਾਨੂੰ ਪੀਆਰ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਵੱਡੇ ਪੱਧਰ ਉੱਤੇ ਰੋਸ ਪ੍ਰਦਰਸ਼ਨ ਕਰਾਂਗੇ।

28 ਮਈ ਤੋਂ ਮੁਕੰਮਲ ਤੌਰ ਉੱਤੇ ਭੁੱਖ ਹੜਤਾਲ

ਪਿਛਲੇ ਕਈ ਦਿਨਾਂ ਤੋਂ ਇਹ ਵਿਦਿਆਰਥੀ ਰੋਸ ਮੁਜ਼ਾਹਰੇ ਕਰਦੇ ਆ ਰਹੇ ਸਨ। ਮੰਗਲਵਾਰ, 28 ਮਈ ਤੋਂ ਉਹ ਚੌਵੀ ਘੰਟਿਆਂ ਲਈ ਮੁਕੰਮਲ ਭੁੱਖ ਹੜਤਾਲ ’ਤੇ ਚਲੇ ਗਏ ਹਨ। ਕੈਨੇਡਾ ਦੇ ਸਰਕਾਰੀ ਚੈਨਲ ਸੀਬੀਸੀ ਦੀ ਰਿਪੋਰਟ ਅਨੁਸਾਰ ਹੁਣ ਰੋਸ ਮੁਜ਼ਾਹਰਾਕਾਰੀ ਵਿਦਿਆਰਥੀ ਪਾਣੀ ਤਕ ਵੀ ਨਹੀਂ ਲੈ ਰਹੇ, ਜਿਸ ਕਾਰਣ ਉਨ੍ਹਾਂ ਦੀਆਂ ਜਾਨਾਂ ਨੂੰ ਵੀ ਖ਼ਤਰਾ ਹੈ। ਪ੍ਰਿੰਸ ਐਡਵਰਡ ਆਈਲੈਂਡ ਦੀ ਸਰਕਾਰ ਵਲੋਂ ਮੌਜੂਦਾ ਵਰ੍ਹੇ 2024 ਵਾਸਤੇ ਪਰਮਾਨੈਂਟ ਰੈਜ਼ੀਡੈਂਸੀ (ਪੀਆਰ) ਲਈ ਵਰਕਰਾਂ ਦੀ ਗਿਣਤੀ 2,100 ਤੋਂ ਘਟਾ ਕੇ 1,600 ਕਰ ਦਿਤੀ ਗਈ ਹੈ। ਇੰਝ ਕਾਮਿਆਂ ਦੀ ਗਿਣਤੀ ’ਚ 25 ਫ਼ੀ ਸਦੀ ਕਮੀ ਆ ਜਾਵੇਗੀ।

ਇਕ ਪ੍ਰਦਰਸ਼ਨਕਾਰੀ ਵਿਦਿਆਰਥੀ ਜਸਪ੍ਰੀਤ ਸਿੰਘ ਸਿਵੀਆ ਨੇ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਲੋਕਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਰਹੀ ਹੈ, ਜਿਹੜੇ ਪਹਿਲਾਂ ਤੋਂ ਹੀ ਕੈਨੇਡਾ ਦੀ ਪੀਆਰ ਹਾਸਲ ਕਰਨ ਦੀ ਪ੍ਰਕਿਰਿਆ ’ਚ ਸਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਦੇ ਕੰਨਾਂ ’ਤੇ ਜੂੰ ਨਾ ਸਰਕੀ, ਤਾਂ ਭੁੱਖ ਹੜਤਾਲ ਰੋਜ਼ਾਨਾ ਕਰ ਦਿਤੀ ਜਾਵੇਗੀ। ਇਸ ਕੈਨੇਡੀਅਨ ਸੂਬੇ ਦੇ ਇਮੀਗ੍ਰੇਸ਼ਨ ਨਿਯਮ ਬਦਲ ਜਾਣ ਕਾਰਣ 50 ਵਿਦਿਆਰਥੀਆਂ ਨੂੰ ਕੈਨੇਡਾ ਤੋਂ ਭਾਰਤ ਪਰਤਣਾ ਪਿਆ ਹੈ। 

Tags:    

Similar News