ਪ੍ਰਿੰਸ ਜੋਰਜ 'ਚ ਨਗਰ ਕੀਰਤਨ 17 ਮਈ ਨੂੰ, ਸੰਗਤਾਂ 'ਚ ਭਾਰੀ ਉਤਸ਼ਾਹ

ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਖੂਬਸੂਰਤ ਪਹਾੜਾਂ ਦੀ ਗੋਦ 'ਚ ਵੱਸਦੇ ਸ਼ਹਿਰ ਪ੍ਰਿੰਸ ਜੋਰਜ 'ਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ 'ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ 17 ਮਈ ਨੂੰ ਧੂਮਧਾਮ ਨਾਲ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Update: 2025-05-08 14:32 GMT

ਵੈਨਕੂਵਰ (ਮਲਕੀਤ ਸਿੰਘ) : ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਖੂਬਸੂਰਤ ਪਹਾੜਾਂ ਦੀ ਗੋਦ 'ਚ ਵੱਸਦੇ ਸ਼ਹਿਰ ਪ੍ਰਿੰਸ ਜੋਰਜ 'ਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ 'ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ 17 ਮਈ ਨੂੰ ਧੂਮਧਾਮ ਨਾਲ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।


ਉਕਤ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਭਾਈ ਜਸਵੰਤ ਸਿੰਘ ਨੇ ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸੰਬੰਧ 'ਚ 17 ਮਈ ਨੂੰ ਅਰਦਾਸ ਕਰਨ ਉਪਰੰਤ ਸਵੇਰੇ 10 ਵਜੇ ਗੁ. ਨਾਨਕ ਦਰਬਾਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਇਹ ਨਗਰ ਕੀਰਤਨ ਆਰੰਭ ਹੋਵੇਗਾ।


ਇਹ ਨਗਰ ਕੀਰਤਨ ਸੀਐਨ ਟਾਵਰ ਅਤੇ ਹੋਰਨਾ ਪ੍ਰਮੁੱਖ ਤੈਅਸ਼ੁਦਾ ਰੂਟਾਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦਵਾਰਾ  ਨਾਨਕ ਦਰਬਾਰ ਸਾਹਿਬ ਵਿਖੇ ਸੰਪੰਨ ਹੋਵੇਗਾ। ਉਹਨਾਂ ਇਹ ਵੀ ਦੱਸਿਆ ਕਿ ਇਸ ਨਗਰ ਕੀਰਤਨ 'ਚ ਸ਼ਾਮਿਲ ਹੁਣ ਲਈ ਪ੍ਰਿੰਸ ਜੋਰਜ ਤੋਂ ਇਲਾਵਾ ਵੈਨਕੂਵਰ ,ਸਰੀ, ਐਫਸਫੋਰਡ ਚਿਲਾਵੈਕ ਅਤੇ ਕੈਲਗਰੀ ਆਦਿ ਸ਼ਹਿਰਾਂ ਤੋਂ ਵੀ ਸੰਗਤਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ|

Tags:    

Similar News