Pakistan News: ਲਹਿੰਦੇ ਪੰਜਾਬ ਦੀ ਵਿਧਾਨ ਸਭਾ 'ਚ ਮੈਂਬਰਾਂ ਨੂੰ ਪੰਜਾਬੀ ਬੋਲਣ ਦੀ ਮਿਲੀ ਇਜਾਜ਼ਤ

ਅੰਗਰੇਜ਼ੀ ਤੇ ਉਰਦੂ ਤੋਂ ਇਲਾਵਾ ਪੰਜਾਬੀ, ਸਰਾਇਕੀ, ਪੋਠੋਹਾਰੀ ਅਤੇ ਮੇਵਾਤੀ ’ਚ ਮੈਂਬਰ ਸੰਬੋਧਨ ਕਰ ਸਕਣਗੇ।

Update: 2024-06-07 09:58 GMT

ਪਾਕਿਸਤਾਨ: ਪੰਜਾਬੀ ਭਾਸ਼ਾ ਨੂੰ ਸਿਰਫ ਪੰਜਾਬ ਵਿੱਚ ਹੀ ਨਹੀਂ ਬੋਲਦੇ ਸਗੋਂ ਸੰਸਾਰ ਭਰ ਵਿੱਚ ਜਿੱਥੇ-ਜਿਥੇ ਪੰਜਾਬੀ ਵੱਸਦੇ ਹਨ ਉਥੇ ਹੀ ਪੰਜਾਬੀ ਭਾਸ਼ਾ ਬੋਲੀ ਜਾਂਦੀ ਹੈ। ਹੁਣ ਗੁਆਂਢੀ ਮੁਲਕ ਪਾਕਿਸਤਾਨ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੂੰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਬੋਲਣ ਤੋਂ ਇਲਾਵਾ ਪੰਜਾਬੀ, ਸਰਾਇਕੀ, ਪੋਠੋਹਾਰੀ ਅਤੇ ਮੇਵਾਤੀ ਵਿੱਚ ਸੰਬੋਧਨ ਕਰ ਸਕਣਗੇ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖਾਨ ਦੀ ਅਗਵਾਈ ਵਾਲੀ ਸਦਨ ਦੀ ਵਿਸ਼ੇਸ਼ ਕਮੇਟੀ ਨੇ ਵੀਰਵਾਰ ਨੂੰ ਉਨ੍ਹਾਂ ਸੋਧਾਂ ਨੂੰ ਮਨਜ਼ੂਰੀ ਦੇ ਦਿਤੀ ਹੈ, ਜਿਸ ਨਾਲ ਮੈਂਬਰ ਸਦਨ ਵਿਚ ਅੰਗਰੇਜ਼ੀ ਅਤੇ ਉਰਦੂ ਦੇ ਨਾਲ-ਨਾਲ ਪੰਜਾਬੀ, ਸਰਾਇਕੀ, ਪੋਠੋਹਾਰੀ ਅਤੇ ਮੇਵਾਤੀ ਵਿਚ ਸੰਬੋਧਨ ਦੀ ਇਜਾਜ਼ਤ ਹੋਵੇਗੀ।ਇਸ ਤੋਂ ਪਹਿਲਾਂ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਕਿਸੇ ਵੀ ਭਾਸ਼ਾ ਵਿਚ ਗੱਲ ਕਰਨ ਲਈ ਕਿਸੇ ਮੈਂਬਰ ਨੂੰ ਵਿਧਾਨ ਸਭਾ ਦੇ ਸਪੀਕਰ ਤੋਂ ਇਜਾਜ਼ਤ ਲੈਣੀ ਪੈਂਦੀ ਸੀ, ਜੋ ਹਮੇਸ਼ਾ ਨਹੀਂ ਮਿਲਦੀ ਸੀ।

Tags:    

Similar News