ਆਸਟ੍ਰੇਲੀਆ ’ਚ ਪੰਜਾਬੀ ਟਰੱਕ ਡਰਾਇਵਰ ਨਾਲ ਵਰਤਿਆ ਭਾਣਾ
ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਮੰਦਭਾਗੀਆਂ ਖ਼ਬਰਾਂ ਨਿੱਤ ਦਿਨ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਦੁਖਦਾਈ ਖ਼ਬਰ ਹੁਣ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਪੰਜਾਬੀ ਟਰੱਕ ਡਰਾਇਵਰ ਦੀ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਪੁੱਜੀ।;
ਮੈਲਬੌਰਨ : ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਮੰਦਭਾਗੀਆਂ ਖ਼ਬਰਾਂ ਨਿੱਤ ਦਿਨ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਦੁਖਦਾਈ ਖ਼ਬਰ ਹੁਣ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਪੰਜਾਬੀ ਟਰੱਕ ਡਰਾਇਵਰ ਦੀ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਪੁੱਜੀ।
ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਦੀਪ ਕਟਾਰੀਆ ਵਜੋਂ ਹੋਈ ਹੈ ਜੋ ਪੰਜਾਬ ਵਿਚ ਹਲਕਾ ਗੜ੍ਹਸ਼ੰਕਰ ਦੇ ਪਿੰਡ ਪਿਪਲੀਵਾਲ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਪ੍ਰਦੀਪ ਕਟਾਰੀਆ ਪੜ੍ਹਾਈ ਕਰਨ ਦੇ ਲਈ ਆਸਟ੍ਰੇਲੀਆ ਗਿਆ ਸੀ, ਜਿੱਥੇ ਉਹ ਪੜ੍ਹਾਈ ਦੇ ਨਾਲ-ਨਾਲ ਟਰੱਕ ਚਲਾਉਣ ਦਾ ਕੰਮ ਕਰਦਾ ਸੀ ਤਾਂ ਜੋ ਆਪਣੀ ਪੜ੍ਹਾਈ ਦਾ ਖ਼ਰਚਾ ਕੱਢ ਸਕੇ।
ਪ੍ਰਦੀਪ ਦੀ ਮੌਤ ਬੀਤੀ 29 ਜੁਲਾਈ ਨੂੰ ਉਸ ਸਮੇਂ ਹੋਈ ਸੀ ਜਦੋਂ ਟਰੱਕ ਦੀ ਦੂਸਰੀ ਸਾਈਡ ਤੋਂ ਆ ਰਹੇ ਇਕ ਹੋਰ ਟਰੱਕ ਨਾਲ ਟੱਕਰ ਹੋ ਗਈ ਸੀ। ਇਸ ਭਿਆਨਕ ਹਾਦਸੇ ਵਿਚ ਪ੍ਰਦੀਪ ਦੀ ਮੌਕੇ ਤੇ ਮੌਤ ਹੋ ਗਈ ਸੀ। ਬਹੁਤ ਹੀ ਗਮਗੀਨ ਮਾਹੌਲ ਵਿਚ ਸੈਂਕੜੇ ਲੋਕਾਂ ਦੀ ਹਾਜ਼ਰੀ ਵਿਚ ਪ੍ਰਦੀਪ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪ੍ਰਦੀਪ ਦੀ ਮੌਤ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਮਾਪਿਆਂ ਤੇ ਹੋਰ ਰਿਸ਼ੇਤਦਾਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।